ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
Sunday, Jun 16, 2019 - 11:35 AM (IST)

ਗੋਰਾਇਆ (ਮੁਨੀਸ਼)— ਨੇੜਲੇ ਪਿੰਡ ਮਨਸੂਰਪੁਰ 'ਚ ਛਾਬੜਾ ਪਲਾਈ ਫੈਕਟਰੀ 'ਚ ਐਤਵਾਰ ਸਵੇਰੇ 4:30 ਵਜੇ ਦੇ ਕਰੀਬ ਭਿਆਨਕ ਅੱਗ ਲੱਗ ਗਈ। ਅੱਗ ਲੱਗਾਂ ਦੇ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦੀ ਸੂਚਨਾ ਮਿਲੀ ਹੈ।
ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ। ਮੌਕੇ 'ਤੇ ਫਗਵਾੜਾ ਤੋਂ 3 ਫਾਇਰ ਬਿਰਗੇਡ ਦੀਆਂ ਗੱਡੀਆਂ, ਫੈਕਟਰੀ 'ਚ ਖੜ੍ਹੇ ਟੈਂਕਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਵੀ ਸਥਿਤੀ ਦਾ ਜਾਇਜ਼ਾ ਲਿਆ ਗਿਆ।