ਨਾਇਬ ਤਹਿਸੀਲਦਾਰ ਨੂੰ ਸਸਪੈਂਡ ਕਰਨ ਦੀ ਮੰਗ ਸਬੰਧੀ ਲਾਇਆ ਧਰਨਾ

09/16/2019 11:39:38 PM

ਰੂਪਨਗਰ, (ਵਿਜੇ ਸ਼ਰਮਾ)- ਰੂਪਨਗਰ ਦੇ ਇਕ ਨਾਇਬ ਤਹਿਸੀਲਦਾਰ ਲਗਾਤਾਰ ਵਿਵਾਦਾਂ ’ਚ ਘਿਰਦੇ ਜਾ ਰਹੇ ਹਨ ਕਿਉਂਕਿ ਉਨ੍ਹਾਂ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗ ਰਹੇ ਹਨ ਅਤੇ ਕੁਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਦੇ ਖਿਲਾਫ ਭ੍ਰਿਸ਼ਟਾਚਾਰ ਦੇ ਇਕ ਮਾਮਲੇ ’ਚ ਦੋਸ਼ ਲਾਉਂਦੇ ਹੋਏ ਧਰਨਾ ਦਿੱਤਾ ਗਿਆ ਸੀ। ਅੱਜ ਲੋਕਾਂ ਦੁਆਰਾ ਉਨ੍ਹਾਂ ’ਤੇ ਭ੍ਰਿਸ਼ਟਾਚਾਰ ਦਾ ਦੋਸ਼ ਲਾਉਂਦੇ ਹੋਏ ਡਿਪਟੀ ਕਮਿਸ਼ਨਰ ਰੂਪਨਗਰ ਦੇ ਦਫਤਰ ਦਾ ਮੁੱਖ ਗੇਟ ਬੰਦ ਕਰ ਕੇ ਧਰਨਾ ਦਿੱਤਾ ਗਿਆ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਲੋਕਾਂ ਨੇ ਮੰਗ ਕੀਤੀ ਕਿ ਨਾਇਬ ਤਹਿਸੀਲਦਾਰ ਨੂੰ ਸਸਪੈਂਡ ਕੀਤਾ ਜਾਵੇ।

ਮਾਮਲੇ ਦੀ ਨਿਰਪੱਖਤਾ ਨਾਲ ਹੋਵੇਗੀ ਜਾਂਚ : ਡੀ.ਸੀ.

ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮਿਤ ਜਾਰੰਗਲ ਨੇ ਧਰਨਾਕਾਰੀਆਂ ਤੋਂ ਮੈਮੋਰੰਡਮ ਲੈਣ ਤੋਂ ਬਾਅਦ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਬਣਦੀ ਕਾਰਵਾਈ ਕਰਨਗੇ।


Bharat Thapa

Content Editor

Related News