ਜਾਅਲੀ ਦਸਤਾਵੇਜ਼ ਬਣਵਾ ਕੇ ਫੌਜ ''ਚ ਭਰਤੀ ਹੋਣ ਆਏ ਹੁਸ਼ਿਆਰਪੁਰ ਦੇ 5 ਨੌਜਵਾਨ ਕਾਬੂ

03/24/2019 11:02:25 AM

ਜਲੰਧਰ (ਮਹੇਸ਼)— ਜਾਅਲੀ ਦਸਤਾਵੇਜ਼ ਬਣਵਾ ਕੇ ਫੌਜ 'ਚ ਭਰਤੀ ਹੋਣ ਲਈ ਜਲੰਧਰ ਕੈਂਟ ਭਰਤੀ ਦਫਤਰ ਆਏ ਜ਼ਿਲਾ ਹੁਸ਼ਿਆਰਪੁਰ ਵਾਸੀ 5 ਨੌਜਵਾਨ ਦਸਤਾਵੇਜ਼ਾਂ ਦੀ ਜਾਂਚ ਦੌਰਾਨ ਫੜੇ ਗਏ, ਜਿਨ੍ਹਾਂ ਨੂੰ ਥਾਣਾ ਕੈਂਟ ਦੀ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਏ. ਸੀ. ਪੀ. ਕੈਂਟ ਰਵਿੰਦਰ ਸਿੰਘ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਰਮਨਦੀਪ ਸਿੰਘ ਪੁੱਤਰ ਬਲਵੰਤ ਸਿੰਘ, ਸਿਕੰਦਰ ਸਿੰਘ ਪੁੱਤਰ ਲੇਖ ਰਾਜ, ਗੁਲਸ਼ਨ ਕੁਮਾਰ ਪੁੱਤਰ ਸੁਖਦੇਵ ਸਿੰਘ, ਅਮਨਦੀਪ ਸਿੰਘ ਪੁੱਤਰ ਅਸ਼ਵਨੀ ਕੁਮਾਰ ਤੇ ਉਪਿੰਦਰ ਸਿੰਘ ਪੁੱਤਰ ਮਾਨ ਸਿੰਘ ਵਜੋਂ ਹੋਈ ਹੈ, ਜੋ ਕਿ ਜ਼ਿਲਾ ਹੁਸ਼ਿਆਰਪੁਰ ਦੀ ਤਹਿਸੀਲ ਮੁਕੇਰੀਆਂ ਦੀ ਨਵੀਂ ਦਾਣਾ ਮੰਡੀ ਸਮੇਤ ਵੱਖ-ਵੱਖ ਪਿੰਡਾਂ ਦੇ ਰਹਿਣ ਵਾਲੇ ਹਨ। ਪੁਲਸ ਨੇ ਮੁਲਜ਼ਮਾਂ ਖਿਲਾਫ ਥਾਣਾ ਕੈਂਟ 'ਚ ਕੇਸ ਦਰਜ ਕਰ ਲਿਆ ਹੈ।

shivani attri

This news is Content Editor shivani attri