ਜਾਅਲੀ ਦਸਤਾਵੇਜ਼ਾਂ ਨਾਲ ਫੌਜ ''ਚ ਭਰਤੀ ਹੋਣ ਦੇ ਮਾਮਲੇ ''ਚ 5 ਮੁਲਜ਼ਮ ਪੁਲਸ ਰਿਮਾਂਡ ''ਤੇ

03/25/2019 11:35:53 AM

ਜਲੰਧਰ (ਮਹੇਸ਼)— ਜਾਅਲੀ ਦਸਤਾਵੇਜ਼ਾਂ ਨਾਲ ਫੌਜ ਵਿਚ ਭਰਤੀ ਹੋਣ ਆਏ ਹੁਸ਼ਿਆਪੁਰ ਵਾਸੀ 5 ਨੌਜਵਾਨਾਂ ਨੂੰ ਸ਼ਨੀਵਾਰ ਥਾਣਾ ਕੈਂਟ ਦੀ ਪੁਲਸ ਨੇ ਗ੍ਰਿਫਤਾਰ ਕੀਤਾ ਸੀ। ਵੱਖ-ਵੱਖ ਧਾਰਾਵਾਂ ਤਹਿਤ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਰਮਨਦੀਪ ਸਿੰਘ, ਸਿਕੰਦਰ ਸਿੰਘ, ਉਪਿੰਦਰ ਸਿੰਘ, ਗੁਲਸ਼ਨ ਕੁਮਾਰ ਅਤੇ ਅਮਨਦੀਪ ਸਿੰਘ ਨੂੰ ਬੀਤ ਦਿਨ ਅਦਾਲਤ 'ਚ ਪੇਸ਼ ਕਰਕੇ 2 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਜਿਸ ਵਿਅਕਤੀ ਨੇ ਉਨ੍ਹਾਂ ਦੇ ਜਾਅਲੀ ਦਸਤਾਵੇਜ਼ ਤਿਆਰ ਕੀਤੇ ਸਨ, ਉਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

shivani attri

This news is Content Editor shivani attri