ਮਾਮਲਾ ਜਾਅਲੀ ਡਰਾਈਵਿੰਗ ਲਾਇਸੈਂਸਾਂ ਨਾਲ ਫੜੇ ਲੋਕਾਂ ਦਾ, ਮੁਲਜ਼ਮਾਂ ਨੇ ਪੁਲਸ ''ਤੇ ਲਾਇਆ ਕੁੱਟਮਾਰ ਦਾ ਦੋਸ਼

Friday, Dec 11, 2020 - 03:21 PM (IST)

ਮਾਮਲਾ ਜਾਅਲੀ ਡਰਾਈਵਿੰਗ ਲਾਇਸੈਂਸਾਂ ਨਾਲ ਫੜੇ ਲੋਕਾਂ ਦਾ, ਮੁਲਜ਼ਮਾਂ ਨੇ ਪੁਲਸ ''ਤੇ ਲਾਇਆ ਕੁੱਟਮਾਰ ਦਾ ਦੋਸ਼

ਜਲੰਧਰ (ਜ. ਬ.)— ਥਾਣਾ ਨੰਬਰ 5 ਦੀ ਪੁਲਸ ਵੱਲੋਂ ਜਾਅਲੀ ਡਰਾਈਵਿੰਗ ਲਾਇਸੈਂਸਾਂ ਸਮੇਤ ਫੜੇ ਮੁਲਜ਼ਮਾਂ ਨੂੰ ਵੀਰਵਾਰ ਜਿਉਂ ਹੀ ਅਦਾਲਤ 'ਚ ਪੇਸ਼ ਕੀਤਾ ਗਿਆ ਤਾਂ ਤਿੰਨਾਂ ਨੇ ਜੱਜ ਦੇ ਸਾਹਮਣੇ ਕਿਹਾ ਕਿ ਪੁਲਸ ਨੇ ਉਨ੍ਹਾਂ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਹੈ। ਅਦਾਲਤ ਦੇ ਹੁਕਮਾਂ 'ਤੇ ਤਿੰਨਾਂ ਨੂੰ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਪਹੁੰਚੇ ਵਕੀਲਾਂ ਅਤੇ ਪੁਲਸ ਵਿਚਕਾਰ ਝੜਪ ਵੀ ਹੋਈ।

ਇਹ ਵੀ ਪੜ੍ਹੋ: ਜਲੰਧਰ 'ਚ ਰੂਹ ਕੰਬਾਊ ਵਾਰਦਾਤ: ਤੇਜ਼ਧਾਰ ਹਥਿਆਰਾਂ ਨਾਲ ਸ਼ਰੇਆਮ ਵੱਢਿਆ ਵਕੀਲ

PunjabKesari

ਪ੍ਰਾਪਤ ਜਾਣਕਾਰੀ ਮੁਤਾਬਕ ਮੁਲਜ਼ਮ ਸ਼ਿਵ ਕੁਮਾਰ ਨਿਵਾਸੀ ਗੁਰੂ ਨਾਨਕਪੁਰਾ, ਟੋਨੀ ਨਿਵਾਸੀ ਬਸਤੀ ਗੁਜ਼ਾਂ ਅਤੇ ਵਕੀਲ ਜਤਿੰਦਰ ਸਿੰਘ ਨਿਵਾਸੀ ਜੈਨ ਕਾਲੋਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਥਾਣਾ ਨੰਬਰ 5 ਦੀ ਪੁਲਸ ਨੇ ਉਨ੍ਹਾਂ ਨੂੰ ਡੰਡਿਆਂ ਨਾਲ ਬੁਰੀ ਤਰ੍ਹਾਂ ਕੁੱਟਿਆ। ਇਸ ਤੋਂ ਬਾਅਦ ਉਨ੍ਹਾਂ ਦਾ ਮੈਡੀਕਲ ਵੀ ਹੋਇਆ ਪਰ ਸੱਟਾਂ ਦੇ ਨਿਸ਼ਾਨ ਨਹੀਂ ਲਿਖੇ। ਇਸ ਤੋਂ ਬਾਅਦ ਅਦਾਲਤ ਦੇ ਹੁਕਮ 'ਤੇ ਉਨ੍ਹਾਂ ਨੂੰ ਪੁਲਸ ਸਿਵਲ ਹਸਪਤਾਲ ਲਿਆਈ। ਉਥੇ ਮੀਡੀਆ ਕਰਮਚਾਰੀਆਂ ਤੋਂ ਤਿੰਨਾਂ ਮੁਲਜ਼ਮਾਂ ਨੂੰ ਦੂਰ ਰੱਖਣ ਦੀ ਪੁਲਸ ਨੇ ਪੂਰੀ ਕੋਸ਼ਿਸ਼ ਕੀਤੀ। ਇੰਨਾ ਹੀ ਨਹੀਂ, ਵਕੀਲਾਂ ਦੇ ਕਹਿਣ 'ਤੇ ਪੁਲਸ ਤਿੰਨਾਂ ਮੁਲਜ਼ਮਾਂ ਨੂੰ ਧੱਕੇ ਨਾਲ ਹਸਪਤਾਲ ਵਿਚੋਂ ਬਾਹਰ ਲੈ ਗਈ।

ਇਹ ਵੀ ਪੜ੍ਹੋ: ਛੱਪੜ 'ਚੋਂ ਮਿਲੀਆਂ ਦੋ ਬੱਚਿਆਂ ਦੀਆਂ ਲਾਸ਼ਾਂ ਦੇ ਮਾਮਲੇ 'ਚ ਵੱਡਾ ਖੁਲਾਸਾ, ਪਿਓ ਨੇ ਹੀ ਦਿੱਤੀ ਭਿਆਨਕ ਮੌਤ

PunjabKesari

ਵਕੀਲਾਂ ਦਾ ਕਹਿਣਾ ਸੀ ਕਿ ਤਿੰਨਾਂ ਮੁਲਜ਼ਮਾਂ ਦੇ ਕੱਪੜੇ ਲਾਹ ਕੇ ਮੀਡੀਆ ਸਾਹਮਣੇ ਸੱਚ ਲਿਆਉਣਾ ਸੀ ਪਰ ਪੁਲਸ ਨੇ ਉਨ੍ਹਾਂ ਨੂੰ ਰੋਕਿਆ ਅਤੇ ਉਥੋਂ ਲੈ ਗਈ। ਦੂਜੇ ਪਾਸੇ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਤਿੰਨਾਂ ਦਾ ਮੈਡੀਕਲ ਨਹੀਂ ਕੀਤਾ। ਉਨ੍ਹਾਂ ਦਾ ਕਹਿਣਾ ਸੀ ਕਿ ਫੋਰੈਂਸਿਕ ਡਾਕਟਰ ਸਿਵਲ ਹਸਪਤਾਲ ਨਹੀਂ ਹੈ, ਉਹੀ ਵਧੀਆ ਤਰੀਕੇ ਨਾਲ ਮੈਡੀਕਲ ਕਰ ਸਕਦੇ ਹਨ, ਜਿਸ ਕਾਰਨ ਤਿੰਨਾਂ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਚ ਭੇਜ ਦਿੱਤਾ ਗਿਆ। ਦੇਰ ਸ਼ਾਮ ਪੁਲਸ ਤਿੰਨਾਂ ਨੂੰ ਅੰਮ੍ਰਿਤਸਰ ਲੈ ਗਈ।

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, ਜਿਸ ਹਾਲ 'ਚ ਫੜੇ ਮੁੰਡੇ-ਕੁੜੀਆਂ ਵੇਖ ਪੁਲਸ ਦੇ ਉੱਡੇ ਹੋਸ਼


 


author

shivani attri

Content Editor

Related News