ਘਰ ’ਚ ਦਾਖ਼ਲ ਹੋ ਕੇ ਪਰਿਵਾਰ ’ਤੇ ਕੀਤਾ ਹਮਲਾ

Saturday, Jul 11, 2026 - 01:20 AM (IST)

ਘਰ ’ਚ ਦਾਖ਼ਲ ਹੋ ਕੇ ਪਰਿਵਾਰ ’ਤੇ ਕੀਤਾ ਹਮਲਾ

ਫਗਵਾੜਾ (ਜਲੋਟਾ) - ਥਾਣਾ ਸਤਨਾਮਪੁਰਾ ਪੁਲਸ ਨੇ ਘਰ ਵਿਚ ਦਾਖ਼ਲ ਹੋ ਕੇ ਮਾਰਕੁੱਟ ਕਰਨ, ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ ਹੰਗਾਮਾ ਕਰਨ ਦੇ ਦੋਸ਼ ਹੇਠ ਕਰੀਬ ਦੋ ਦਰਜਨ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਨ੍ਹਾਂ ਵਿਚੋਂ ਚਾਰ ਦੋਸ਼ੀਆਂ ਦੀ ਪਛਾਣ ਕਰ ਲਈ ਗਈ ਹੈ, ਜਦਕਿ ਬਾਕੀਆਂ ਦੀ ਭਾਲ ਜਾਰੀ ਹੈ।

ਪੁਲਸ ਅਨੁਸਾਰ ਸ਼ਿਕਾਇਤਕਰਤਾ ਸਟੀਫਨ ਕੁਮਾਰ ਉਰਫ਼ ਸ਼ੈਂਕੀ ਵਾਸੀ ਗਲੀ ਨੰਬਰ 15, ਮੁਹੱਲਾ ਸੰਤੋਖਪੁਰਾ ਫਗਵਾੜਾ ਨੇ ਦੋਸ਼ ਲਗਾਇਆ ਹੈ ਕਿ ਆਪਸੀ ਵਿਵਾਦ ਦੇ ਚਲਦਿਆਂ ਅਜੀਤ ਸਿੰਘ ਉਰਫ਼ ਮੋਨੂ, ਗਗਨ, ਚਰਨਜੀਤ ਵਾਸੀ ਪਿੰਡ ਭੁੱਲਾਰਾਈ ਅਤੇ ਦੀਪਕ ਵਾਸੀ ਬੈਕ ਸਾਈਡ ਕੇ.ਜੀ. ਰਿਜ਼ੋਰਟ, ਫਗਵਾੜਾ ਨੇ ਆਪਣੇ ਨਾਲ 20-25 ਅਣਪਛਾਤੇ ਵਿਅਕਤੀਆਂ ਨੂੰ ਲੈ ਕੇ ਉਸ ਦੇ ਘਰ ਆਏ। ਦੋਸ਼ ਹੈ ਕਿ ਉਨ੍ਹਾਂ ਨੇ ਘਰ ਵਿਚ ਦਾਖ਼ਲ ਹੋ ਕੇ ਉਸ ਦੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਬੇਰਹਿਮੀ ਨਾਲ ਮਾਰਕੁੱਟ ਕੀਤੀ ਹੈ।

ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀਆਂ ਨੇ ਉਸ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਪੁਲਸ ਨੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਮਾਮਲੇ ਵਿਚ ਸ਼ਾਮਲ ਰਹੇ ਅਣਪਛਾਤੇ ਦੋਸ਼ੀਆਂ ਦੀ ਪਛਾਣ ਕਰਨ ਵਿਚ ਜੁਟੀ ਹੋਈ ਹੈ। ਖ਼ਬਰ ਲਿਖੇ ਜਾਣ ਤੱਕ ਕਿਸੇ ਵੀ ਦੋਸ਼ੀ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸਬੂਤਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਪੁਲਸ ਜਾਂਚ ਜਾਰੀ ਹੈ।


author

Inder Prajapati

Content Editor

Related News