ਰੂਪਨਗਰ ਵਿਖੇ ਮੁਹੱਲਾ ਸਦਾਬਰਤ ’ਚ ਹੋਏ ਲੜਾਈ-ਝਗੜੇ ''ਚ 3 ਔਰਤਾਂ ਸਣੇ 8 ਜ਼ਖ਼ਮੀ

05/16/2022 2:41:01 PM

ਰੂਪਨਗਰ (ਵਿਜੇ)- ਰੂਪਨਗਰ ਦੇ ਮੁਹੱਲਾ ਸਦਾਬਰਤ ’ਚ ਰਾਤ ਸਾਢੇ 8 ਵਜੇ ਦੇ ਕਰੀਬ ਹੋਏ ਲੜਾਈ-ਝਗੜੇ ’ਚ 3 ਔਰਤਾਂ ਸਮੇਤ 8 ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਰੂਪਨਗਰ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿਨ੍ਹਾਂ ਦੀ ਪਛਾਣ ਮੀਰਾ, ਸ਼ਿੰਦੋ, ਰੋਜੀ, ਬਲਰਾਜ, ਜਸਕਰਨ, ਨਾਜਰ, ਫੁੰਮਣ ਅਤੇ ਰਵੀ ਸਾਰੇ ਵਾਸੀ ਸਦਾਬਰਤ ਰੂਪਨਗਰ ਵਜੋਂ ਹੋਈ ਹੈ। ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਮੀਰਾ ਦੇ ਪਿਤਾ ਸੇਵਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦਾ ਵਿਆਹ 2017 ’ਚ ਕੁੰਦਨ ਸਿੰਘ ਵਾਸੀ ਸਦਾਬਰਤ ਰੂਪਨਗਰ ਨਾਲ ਹੋਇਆ ਸੀ। ਮੀਰਾ ਦੀਆਂ ਦੋ ਬੇਟੀਆਂ ਹੋਣ ਤੋਂ ਬਾਅਦ ਉਸ ਦਾ ਪਤੀ ਉਸ ਦੀ ਕੁੱਟਮਾਰ ਕਰਦਾ ਰਹਿੰਦਾ ਸੀ, ਜਿਸ ਕਾਰਨ ਉਸ ਦੀ ਲੜਕੀ ਪਿਛਲੇ 6 ਮਹੀਨਿਆਂ ਤੋਂ ਆਪਣੇ ਨਾਨਕੇ ਪਰਿਵਾਰ ’ਚ ਰਹਿ ਰਹੀ ਹੈ। ਸੇਵਕ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਨੂੰ ਉਹ ਆਪਣੇ ਲੜਕੇ ਨਾਲ ਕਿਸੇ ਕੰਮ ਲਈ ਸ਼ਹਿਰ ਤੋਂ ਬਾਹਰ ਗਿਆ ਹੋਇਆ ਸੀ ਅਤੇ ਪਿੱਛੋਂ ਕੁੰਦਨ ਸਿੰਘ ਨੇ ਕਾਂਗਰਸ ਪਾਰਟੀ ਨਾਲ ਸਬੰਧਤ 14-15 ਸਾਥੀਆਂ ਨੂੰ ਲੈ ਕੇ ਉਨ੍ਹਾਂ ਦੇ ਘਰ ’ਤੇ ਹਮਲਾ ਕਰ ਦਿੱਤਾ।

ਉਸ ਨੇ ਆਪਣੀ ਬੇਟੀ ਦੀ ਕੁੱਟਮਾਰ ਕੀਤੀ ਅਤੇ ਉਸ ਦੇ ਕੱਪੜੇ ਪਾੜ ਦਿੱਤੇ। ਜਦੋਂ ਉਸ ਦਾ ਗੁਆਂਢੀ ਜਸਕਰਨ ਸਿੰਘ ਉਸ ਨੂੰ ਬਚਾਉਣ ਗਿਆ ਤਾਂ ਉਸ ’ਤੇ ਹਮਲਾ ਕਰਕੇ ਉਸ ਨੂੰ ਵੀ ਜ਼ਖ਼ਮੀ ਕਰ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ਦੀ ਭੈਣ ਸ਼ਿੰਦੋ ਦੇ ਘਰ ’ਤੇ ਹਮਲਾ ਕੀਤਾ ਅਤੇ ਉਸ ਦੀ ਭੈਣ ਅਤੇ ਨੂੰਹ ਰੋਜ਼ੀ ਦੀ ਕੁੱਟਮਾਰ ਕੀਤੀ ਅਤੇ ਉਨ੍ਹਾਂ ਦੇ ਘਰ ਦੀ ਵੀ ਭੰਨਤੋਡ਼ ਕੀਤੀ। ਇਸ ਲਈ ਉਹ ਆਪਣੇ ਬੇਟੇ ਨਾਲ ਘਰ ਪਹੁੰਚ ਗਿਆ।

ਇਹ ਵੀ ਪੜ੍ਹੋ: ਜਲੰਧਰ: ਸੜਕ ਹਾਦਸੇ ਨੇ ਤਬਾਹ ਕੀਤੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਦੋ ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ

ਜਦੋਂ ਉਸ ਨੂੰ ਪਤਾ ਲੱਗਾ ਕਿ ਕੁੰਦਨ ਸਿੰਘ ਉਸ ਦੀ ਭੈਣ ਦੀ ਕੁੱਟਮਾਰ ਕਰ ਰਿਹਾ ਹੈ ਤਾਂ ਉਹ ਉਸ ਨੂੰ ਛੁਡਾਉਣ ਲਈ ਜਿਉਂ ਹੀ ਉਥੇ ਪਹੁੰਚਿਆ ਤਾਂ ਉਸ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦੇ ਲੜਕੇ ਨੂੰ ਜ਼ਖ਼ਮੀ ਕਰ ਦਿੱਤਾ। ਉਸ ਸਮੇਂ ਉਸ ਦੇ ਪੁੱਤਰ ਘਰ ਨਹੀਂ ਸਨ ਅਤੇ ਉਹ ਕੁਸ਼ਤੀ ਦੰਗਲ ਲਈ ਨੈਣਾ ਦੇਵੀ ਨੇੜੇ ਪਿੰਡ ਮੱਕੜ ਗਿਆ ਹੋਇਆ ਸੀ। ਐਤਵਾਰ ਨੂੰ ਜਦੋਂ ਉਹ ਘਰ ਆਇਆ ਤਾਂ ਕਰੀਬ 25-30 ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਉਸ ਨੂੰ ਗੰਭੀਰ ਹਾਲਤ ’ਚ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਸੇਵਕ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਨਾਲ ਕੁੰਦਨ ਸਿੰਘ ਨੇ ਹਮਲਾ ਕੀਤਾ ਹੈ ਉਹ ਕਾਂਗਰਸ ਪਾਰਟੀ ਦੇ ਸਮਰਥਕ ਹਨ। ਚੋਣਾਂ ਸਮੇਂ ਉਨ੍ਹਾਂ ਕਾਂਗਰਸ ਨੂੰ ਵੋਟ ਪਾਉਣ ਲਈ ਕਿਹਾ ਸੀ ਪਰ ਉਸ ਨੇ ਕਾਂਗਰਸ ਨੂੰ ਵੋਟ ਨਹੀਂ ਪਾਈ ਜਿਸ ਕਾਰਨ ਉਨ੍ਹਾਂ ਨੇ ਉਸ ’ਤੇ ਹਮਲਾ ਕੀਤਾ। ਉਨ੍ਹਾਂ ਦਾ ਘਰੋਂ ਨਿਕਲਣਾ ਵੀ ਔਖਾ ਹੋ ਗਿਆ ਹੈ ਜਦੋਂ ਉਹ ਘਰੋਂ ਨਿਕਲਦਾ ਹੈ ਤਾਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਹੈ। ਇਸ ਹਮਲੇ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ ’ਚ ਕਣਕ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਮਾਮਲੇ ਤੇਜ਼ੀ ਨਾਲ ਵਧੇ, ਟੁੱਟ ਸਕਦੈ 7 ਸਾਲਾ ਦਾ ਰਿਕਾਰਡ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News