ਜਲੰਧਰ: ਗਣੇਸ਼ ਨਗਰ ਵਿਖੇ ਕੁੜੀ ਦੇ ਪਰਿਵਾਰ ਵੱਲੋਂ ਮੁੰਡੇ ਦੇ ਪਰਿਵਾਰ ''ਤੇ ਕੀਤਾ ਗਿਆ ਹਮਲਾ
Saturday, Jul 02, 2022 - 03:35 PM (IST)

ਜਲੰਧਰ (ਸੋਨੂੰ)- ਜਲੰਧਰ ਦੇ ਗਣੇਸ਼ ਨਗਰ ਵਿਖੇ ਇਕ ਕੁੜੀ ਦੇ ਪਰਿਵਾਰ ਦੇ ਗੁੰਡਿਆਂ ਵੱਲੋਂ ਮੁੰਡੇ ਦੇ ਪਰਿਵਾਰ ਅਤੇ ਘਰ 'ਤੇ ਹਮਲਾ ਕੀਤਾ ਗਿਆ। ਦੇਰ ਰਾਤ 3 ਮੋਟਰਸਾਈਕਲਾਂ ਦੇ 6 ਨੌਜਵਾਨ ਸਵਾਰ ਹੋ ਕੇ ਆਏ, ਜਿਨ੍ਹਾਂ ਵੱਲੋਂ ਨਸ਼ੇ ਦੀ ਹਾਲਤ ਦੇ ਵਿੱਚ ਇਕ ਘਰ ਉਤੇ ਹਮਲਾ ਕੀਤਾ ਗਿਆ। ਜਿਸ ਵਿਚ ਕਿ ਘਰ ਦੇ ਉੱਤੇ ਬੀਅਰ ਦੀ ਬੋਤਲ ਅਤੇ ਘਰ ਦੀਆਂ ਖਿੜਕੀਆਂ ਦੇ ਸ਼ੀਸ਼ੇ ਤੋੜ ਦਿੱਤੇ ਗਏ। ਇਸ ਦੇ ਨਾਲ ਹੀ ਗੁਆਂਢੀਆਂ ਦੀ ਖੜ੍ਹੀ ਇਕ ਕਾਰ ਦੇ ਸ਼ੀਸ਼ੇ ਤੋੜ ਦਿੱਤੇ ਗਏ।
ਇਹ ਵੀ ਪੜ੍ਹੋ: ਨੰਗਲ ਵਿਖੇ ਭਾਖੜਾ ਨਹਿਰ 'ਚ ਡੁੱਬਾ ਮਾਪਿਆਂ ਦਾ ਪੁੱਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਵਿਅਕਤੀ ਦੇ ਭਰਾ ਮੁਨੀਸ਼ ਨੇ ਦੱਸਿਆ ਕਿ ਉਸ ਦੇ ਭਰਾ ਵਿਸ਼ਾਲ ਦਾ ਉਸ ਦੀ ਪਤਨੀ ਦੇ ਨਾਲ ਝਗੜਾ ਚਲਦਾ ਹੈ। ਜਿਸ ਦੇ ਚਲਦੇ ਉਸ ਦੀ ਪਤਨੀ ਉਸ ਦੇ ਪਰਿਵਾਰਕ ਮੈਂਬਰ ਉਸ ਦੇ ਮਾਤਾ-ਪਿਤਾ ਨਾਲ ਗਾਲੀ ਗਲੋਚ ਵੀ ਕਰਦੀ ਹੈ ਅਤੇ ਘਰ ਆ ਕੇ ਕਲੇਸ਼ ਅਤੇ ਲੜਾਈ ਝਗੜਾ ਕਰਦੀ ਹੈ, ਜਿਸ ਨੂੰ ਲੈ ਕੇ ਇਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਇਨ੍ਹਾਂ ਨੂੰ ਧਮਕੀਆਂ ਦਿੰਦੇ ਹਨ ਅਤੇ ਉਹ ਆਰ. ਕੇ. ਬਜਾਜ ਵਕੀਲ ਦੀ ਸ਼ਹਿ ਦੇ ਉੱਤੇ ਬੀਤੀ ਰਾਤ ਤਿੰਨ ਮੋਟਰਸਾਈਕਲਾਂ 'ਤੇ ਸਵਾਰ 6 ਨੌਜਵਾਨ ਆਏ ਜਿਨ੍ਹਾਂ ਦੇ ਵੱਲੋਂ ਨਸ਼ੇ ਦੀ ਹਾਲਤ ਵਿੱਚ ਬੀਅਰ ਦੀ ਬੋਤਲ ਨਾਲ ਘਰ ਉੱਤੇ ਸੁੱਟ ਕੇ ਹਮਲਾ ਕੀਤਾ ਗਿਆ।
ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਹੈ ਪਰ ਪੁਲਸ ਵੀ ਕਿਸੇ ਦਬਾਅ ਦੇ ਚਲਦੇ ਇਸ ਮਾਮਲੇ 'ਤੇ ਕੋਈ ਵੀ ਕਾਰਵਾਈ ਨਹੀਂ ਕਰ ਰਹੀ ਹੈ। ਉੱਥੇ ਮੌਕੇ 'ਤੇ ਪੁੱਜੇ ਪੁਲਸ ਦੇ ਏ. ਐੱਸ. ਆਈ. ਦਾ ਕਹਿਣਾ ਹੈ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਬਣਦੀ ਕਾਰਵਾਈ ਹੈ ਉਹ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਜਲੰਧਰ: ਪੰਡਿਤ ਦੀ ਸ਼ਰਮਨਾਕ ਕਰਤੂਤ, ਉਪਾਅ ਦੱਸਣ ਬਹਾਨੇ ਹੋਟਲ 'ਚ ਬੁਲਾ ਵਿਆਹੁਤਾ ਨਾਲ ਕੀਤਾ ਜਬਰ-ਜ਼ਿਨਾਹ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।