ਰੂਪਨਗਰ ’ਚ ਜ਼ਮੀਨੀ ਵਿਵਾਦ ਨੂੰ ਲੈ ਕੇ ਭਿੜੀਆਂ ਦੋ ਧਿਰਾਂ, ਚੱਲੇ ਤੇਜ਼ਧਾਰ ਹਥਿਆਰ

04/17/2021 11:13:14 AM

ਰੂਪਨਗਰ (ਜ.ਬ.)-ਨਜ਼ਦੀਕੀ ਪਿੰਡ ਚੱਕ ਢੇਰਾਂ ’ਚ ਜ਼ਮੀਨ ਦੇ ਵਿਵਾਦ ਨੂੰ ਲੈ ਕੇ ਇਕ ਪਰਿਵਾਰ ’ਚ ਝਗੜਾ ਹੋਣ ਬਾਰੇ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ’ਚ ਝਗੜਾ ਐਨਾ ਵਧ ਗਿਆ ਕਿ ਇਕ ਪਰਿਵਾਰਕ ਮੈਂਬਰ ਅਸਲਾ ਲੈ ਕੇ ਦੂਜੇ ਗੁੱਟ ਦੇ ਪਰਿਵਾਰਕ ਮੈਂਬਰਾਂ ਨੂੰ ਡਰਾਉਣ ਲੱਗ ਪਿਆ। ਅਸਲਾ ਲੈ ਕੇ ਡਰਾਉਣ ਦੀ ਸਾਰੀ ਵੀਡੀਓ ਵਾਇਰਲ ਹੋ ਗਈ, ਜਿਸ ਦੇ ਬਾਅਦ ਪੁਲਸ ਵੀ ਮਾਮਲੇ ਦੀ ਜਾਂਚ ’ਚ ਜੁਟ ਗਈ। ਇਸ ਝਗੜੇ ’ਚ ਦੋਵੇਂ ਧਿਰਾਂ ਦੀਆਂ 3 ਔਰਤਾਂ ਸਮੇਤ 6 ਲੋਕ ਜ਼ਖਮੀ ਹੋ ਗਏ, ਜੋ ਕਿ ਸਰਕਾਰੀ ਹਸਪਤਾਲ ’ਚ ਜ਼ੇਰੇ ਇਲਾਜ ਹਨ।

ਇਹ ਵੀ ਪੜ੍ਹੋ : ਕਲਯੁਗੀ ਅਧਿਆਪਕ ਦਾ ਸ਼ਰਮਨਾਕ ਕਾਰਾ, ਕੁੜੀ ਨੂੰ ਅਸ਼ਲੀਲ ਵੀਡੀਓ ਵਿਖਾ ਕੀਤੀ ਇਹ ਘਿਨਾਉਣੀ ਹਰਕਤ

ਦੂਜੇ ਪਾਸੇ ਪੁਲਸ ਪਿੰਡ ਚੱਕ ਢੇਰਾਂ ’ਚ ਰੇਡ ਕਰਕੇ ਅਸਲਾ ਬਰਾਮਦ ਕਰਨ ’ਚ ਲੱਗੀ ਹੋਈ ਹੈ ਜਦਕਿ ਅਸਲਾ ਵਿਖਾਉਣ ਵਾਲੇ ਵਿਅਕਤੀ ਹਰਮਹਿੰਦਰ ਸਿੰਘ ਦਾ ਕਹਿਣਾ ਹੈ, ਉਸ ਨੇ ਕੋਈ ਫਾਇਰ ਨਹੀਂ ਕੀਤਾ ਬਲਕਿ ਉਸ ਨੇ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਅਸਲਾ ਕੱਢਿਆ ਸੀ। ਇਸ ਝਗੜੇ ਦੌਰਾਨ ਇਕ ਗੁੱਟ ਦੇ ਅਵਤਾਰ ਸਿੰਘ, ਗੁਰਮੁੱਖ ਸਿੰਘ ਅਤੇ ਗੁਰਪ੍ਰੀਤ ਕੌਰ ਜ਼ਖਮੀ ਹੋਏ ਹਨ ਅਤੇ ਦੂਜੇ ਗੁੱਟ ਦੇ ਹਰਮਹਿੰਦਰ ਸਿੰਘ, ਮਨਿੰਦਰ ਕੌਰ ਅਤੇ ਜਸਪਾਲ ਕੌਰ ਨਿਵਾਸੀ ਪਿੰਡ ਚੱਕਢੇਰਾਂ ਜ਼ਖ਼ਮੀ ਹੋਏ ਹਨ।

ਇਹ ਵੀ ਪੜ੍ਹੋ : ਪਲਾਂ 'ਚ ਉੱਜੜੀਆਂ ਖ਼ੁਸ਼ੀਆਂ, 27 ਸਾਲਾ ਪੁੱਤ ਦੀ ਅਚਾਨਕ ਹੋਈ ਮੌਤ ਨੂੰ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ

ਹਸਪਤਾਲ ’ਚ ਜ਼ੇਰੇ ਇਲਾਜ ਅਵਤਾਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਆਪਣੇ ਤਾਏ ਨਾਲ ਜ਼ਮੀਨ ਦਾ ਵਿਵਾਦ ਚੱਲ ਰਿਹਾ ਹੈ ਅਤੇ ਸ਼ੁੱਕਰਵਾਰ ਨੂੰ ਹਰਮਹਿੰਦਰ ਸਿੰਘ ਜ਼ਮੀਨ ’ਤੇ ਕਬਜ਼ਾ ਕਰਨ ਦਾ ਯਤਨ ਕਰ ਰਿਹਾ ਸੀ ਜਿਸ ਬਾਰੇ ਪਿੰਡ ਦੇ ਸਰਪੰਚ ਨੂੰ ਦੱਸਿਆ ਗਿਆ ਪਰ ਹਰਮਹਿੰਦਰ ਸਿੰਘ ਨੇ ਅਸਲਾ ਲੈ ਕੇ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਕੀਤੀ।

ਉਨ੍ਹਾਂ ਕਿਹਾ ਕਿ ਇਸ ਸਬੰਧ ’ਚ ਪਹਿਲਾਂ ਵੀ ਘਨੌਲੀ ਚੌਕੀ ’ਚ ਫੈਸਲਾ ਹੋ ਚੁੱਕਾ ਹੈ ਅਤੇ ਅਦਾਲਤ ’ਚ ਕੇਸ ਚੱਲ ਰਿਹਾ ਹੈ ਜਦਕਿ ਹਰਮਿੰਦਰ ਸਿੰਘ ਨੇ ਕਿਹਾ ਕਿ ਦੂਜੇ ਗੁੱਟ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਦੇ ਚਲਦੇ ਉਸ ਵੱਲੋਂ ਅਸਲਾ ਕੱਢ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਅ ਕੀਤਾ ਗਿਆ। ਹਰਮਹਿੰਦਰ ਸਿੰਘ ਨੇ ਕਿਹਾ ਕਿ ਉਸ ਦੀ ਲੜਕੀ ’ਤੇ ਵੀ ਹਮਲਾ ਕੀਤਾ ਗਿਆ ਜਦਕਿ ਉਸ ਨੇ ਅਸਲੇ ਦੇ ਨਾਲ ਕੋਈ ਫਾਇਰ ਨਹੀਂ ਕੀਤਾ। ਘਨੌਲੀ ਪੁਲਸ ਚੌਕੀ ਦੇ ਇੰਚਾਰਜ ਰਣਬੀਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਵੇਂ ਧਿਰਾਂ ਦੇ ਬਿਆਨ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਦਾਜ ’ਚ ਕਾਰ ਨਾ ਲਿਆਉਣ ’ਤੇ ਸਹੁਰਿਆਂ ਨੇ ਵਿਖਾਏ ਤੇਵਰ, ਗਰਭਵਤੀ ਨੂੰਹ ਨੂੰ ਕੀਤਾ ਹਾਲੋ-ਬੇਹਾਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

shivani attri

This news is Content Editor shivani attri