ਜਲੰਧਰ ''ਚ ਨੌਜਵਾਨ ਦੀ ਮੌਤ ਮਗਰੋਂ ਪਰਿਵਾਰ ਨੇ ਲਾਇਆ ਧਰਨਾ, ਇਹ ਚੌਕ ਕੀਤਾ ਜਾਮ
Thursday, Mar 05, 2026 - 11:24 AM (IST)
ਜਲੰਧਰ (ਸੋਨੂੰ)- ਜਲੰਧਰ ਦੇ ਬਸਤੀ ਸ਼ੇਖ ਕੋਟ ਮੁਹੱਲਾ ਦੇ ਰਹਿਣ ਵਾਲੇ ਗੌਤਮ ਨੇ ਮੰਗਲਵਾਰ ਸ਼ਾਮ ਨੂੰ ਘਰ ਵਿੱਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਸੀ। ਪਰਿਵਾਰ ਦਾ ਦਾਅਵਾ ਹੈ ਕਿ ਮਕਾਨ ਮਾਲਕ ਨੇ ਉਸ 'ਤੇ ਚੋਰੀ ਦਾ ਝੂਠਾ ਦੋਸ਼ ਲਗਾਇਆ ਸੀ ਅਤੇ 50,000 ਰੁਪਏ ਦੀ ਮੰਗ ਕੀਤੀ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਹੋ ਗਿਆ ਸੀ ਅਤੇ ਉਸ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।
ਇਸ ਤੋਂ ਬਾਅਦ ਪਰਿਵਾਰ ਨੇ ਮਕਾਨ ਮਾਲਕ ਖ਼ਿਲਾਫ਼ ਮਾਮਲਾ ਦਰਜ ਨਾ ਕੀਤੇ ਜਾਣ ਨੂੰ ਲੈ ਕੇ ਅੱਜ ਸ੍ਰੀ ਗੁਰੂ ਰਵਿਦਾਸ ਚੌਕ 'ਤੇ ਧਰਨਾ ਦਿੱਤਾ। ਇਸ ਵਿਰੋਧ ਪ੍ਰਦਰਸ਼ਨ ਕਾਰਨ ਲੰਮਾ ਟ੍ਰੈਫਿਕ ਜਾਮ ਹੋ ਗਿਆ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦਾ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਪੁਲਸ ਮਕਾਨ ਮਾਲਕ ਵਿਰੁੱਧ ਕੇਸ ਦਰਜ ਨਹੀਂ ਕਰਦੀ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! IMD ਵੱਲੋਂ 8 ਮਾਰਚ ਤੱਕ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ
ਲੰਬੇ ਵਿਰੋਧ ਤੋਂ ਬਾਅਦ ਪੁਲਸ ਨੇ ਮਕਾਨ ਮਾਲਕ ਵਿਰੁੱਧ ਥਾਣਾ 5 ਵਿਖੇ ਮਾਮਲਾ ਦਰਜ ਕੀਤਾ। ਜਿਸ ਤੋਂ ਬਾਅਦ ਪਰਿਵਾਰ ਨੇ ਵਿਰੋਧ ਖ਼ਤਮ ਕਰ ਦਿੱਤਾ। ਇਸ ਦੌਰਾਨ ਇਲਾਕੇ ਦੇ ਸਾਬਕਾ ਕੌਂਸਲਰ ਨੇ ਕਿਹਾ ਕਿ ਪੁਲਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਅਜਿਹੀ ਸਥਿਤੀ ਵਿੱਚ ਸਾਨੂੰ ਪ੍ਰਸ਼ਾਸਨ ਨੂੰ ਢੁੱਕਵੀਂ ਕਾਰਵਾਈ ਕਰਨ ਲਈ ਕੁਝ ਸਮਾਂ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਪ੍ਰਸ਼ਾਸਨ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ, ਇਸ ਲਈ ਪਰਿਵਾਰ ਨੂੰ ਸ੍ਰੀ ਗੁਰੂ ਰਵਿਦਾਸ ਚੌਕ 'ਤੇ ਧਰਨਾ ਦੇਣ ਲਈ ਮਜਬੂਰ ਹੋਣਾ ਪਿਆ। ਇਸ ਦੌਰਾਨ ਏ. ਸੀ. ਪੀ. ਆਤਿਸ਼ ਭਾਟੀਆ ਨੇ ਕਿਹਾ ਕਿ ਪਰਿਵਾਰ ਨੂੰ ਗਲਤਫਹਿਮੀ ਹੋਈ ਹੈ। ਉਨ੍ਹਾਂ ਪਰਿਵਾਰ ਨਾਲ ਗੱਲ ਕੀਤੀ ਅਤੇ ਉਨ੍ਹਾਂ ਦੀ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਢੁੱਕਵੀਂ ਕਾਰਵਾਈ ਕਰ ਰਹੀ ਹੈ।
ਇਹ ਵੀ ਪੜ੍ਹੋ: ਹੋਲੇ-ਮਹੱਲੇ 'ਤੇ ਜਥੇਦਾਰ ਕੁਲਦੀਪ ਗੜਗੱਜ ਨੇ ਸਿੱਖ ਕੌਮ ਦੀ ਵੱਖਰੀ ਪਛਾਣ ਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਚੁੱਕਿਆ ਮੁੱਦਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
