420 ਦੇ ਮਾਮਲੇ ''ਚ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਸ ਨਾਲ ਪਰਿਵਾਰ ਹੱਥੋਪਾਈ, ਤਿੰਨ ਨਾਮਜ਼ਦ

11/26/2022 3:38:01 PM

ਮਾਹਿਲਪੁਰ (ਅਗਨੀਹੋਤਰੀ)- ਬਲਾਕ ਮਾਹਿਲਪੁਰ ਦੇ ਪਿੰਡ ਜੰਡੋਲੀ ਵਿਖ਼ੇ ਜ਼ਿਲ੍ਹਾ ਬਰਨਾਲਾ ਤੋਂ 420 ਦੇ ਮਾਮਲੇ ਵਿਚ ਸ਼ਾਮਲ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਨ ਲਈ ਆਈ ਪੁਲਸ ਨਾਲ ਹੱਥੋਪਾਈ ਹੋ ਗਈ। ਪੁਲਸ ਨਾਲ ਹੱਥੋਪਾਈ ਕਰਨ ਅਤੇ ਸਰਕਾਰੀ ਡਿਊੂਟੀ ਵਿਚ ਵਿਘਨ ਪਾਉਣ ਦੇ ਦੋਸ਼ ਅਧੀਨ ਥਾਣਾ ਚੱਬੇਵਾਲ ਦੀ ਪੁਲਸ ਨੇ ਤਿੰਨ ਵਿਅਕਤੀਆਂ ਵਿਰੁੱਧ ਕਾਨੂੰਨ ਦੀ ਧਾਰਾ 353, 186, 224, 225 ਅਤੇ 34 ਆਈ. ਪੀ. ਅਧੀਨ ਮਾਮਲਾ ਦਰਜ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮੁਖ਼ੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਅਧੀਨ ਆਉਂਦੇ ਥਾਣਾ ਸਹਿਣਾ ਵਿਚ 22 ਨਵੰਬਰ 2022 ਨੂੰ ਇਕ ਮਾਮਲਾ ਕਰਨ ਪੁੱਤਰ ਰਣਜੀਤ ਸਿੰਘ ਵਾਸੀ ਜੰਡੋਲੀ ਵਿਰੁੱਧ ਕਾਨੂੰਨ ਦੀ ਧਾਰਾ 420 ਅਧੀਨ ਦਰਜ ਹੋਇਆ ਸੀ | ਉਨ੍ਹਾਂ ਦੱਸਿਆ ਕਿ ਇਸ ਕੇਸ ਵਿਚ ਸ਼ਾਮਲ ਦੋਸ਼ੀ ਨੂੰ ਕਾਬੂ ਕਰਨ ਲਈ ਥਾਣਾ ਸਹਿਣਾ ਤੋਂ ਐੱਸ. ਆਈ. ਜਗਦੀਸ਼ ਕੁਮਾਰ ਪੁਲਸ ਪਾਰਟੀ ਸਮੇਤ ਆਏ ਸਨ। ਉਨ੍ਹਾਂ ਦੱਸਿਆ ਕਿ ਜਦੋਂ ਉਹ ਪਿੰਡ ਜੰਡਲੀ ਵਿਖੇ ਕਰਨ ਨੂੰ ਕਾਬੂ ਕਰਨ ਲਈ ਪਹੁੰਚੇ ਤਾਂ ਕਰਨ ਘਰ ਵਿਚ ਹੀ ਮੌਜੂਦ ਹੀ ਸੀ ਪਰ ਪੁਲਸ ਵੱਲੋਂ ਜਦੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਸ਼ੁਰੂ ਕੀਤੀ ਤਾਂ ਕਰਨ ਦੇ ਪਿਤਾ ਰਣਜੀਤ ਸਿੰਘ ਅਤੇ ਮਾਤਾ ਕੁਲਵਿੰਦਰ ਕੌਰ ਨੇ ਵਿਰੋਧ ਕਰਕੇ ਉਨ੍ਹਾਂ ਨਾਲ ਹੱਥੋਪਾਈ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਸੁਲਤਾਨਪੁਰ ਲੋਧੀ ਵਿਖੇ ਦੋ ਭਰਾਵਾਂ 'ਚ ਹੋਏ ਝਗੜੇ ਨੇ ਧਾਰਿਆ ਖ਼ੂਨੀ ਰੂਪ, ਚੱਲੇ ਤੇਜ਼ਧਾਰ ਹਥਿਆਰ, ਘਰ 'ਚ ਰੱਖਿਆ ਧੀ ਦਾ ਵਿਆਹ

ਉਨ੍ਹਾਂ ਦੱਸਿਆ ਕਿ ਉਨ੍ਹਾਂ ਪੁਲਸ ਦੀ ਕਾਰਵਾੲਾ ਵਿਚ ਵਿਘਨ ਪਾ ਕੇ ਕਥਿਤ ਦੋਸ਼ੀ ਨੂੰ ਵੀ ਉੱਥੋਂ ਭਜਾ ਦਿੱਤਾ। ਥਾਣੇਦਾਰ ਜਗਦੀਸ਼ ਸਿੰਘ ਦੇ ਬਿਆਨਾਂ 'ਤੇ ਚੱਬੇਵਾਲ ਦੀ ਪੁਲਸ ਨੇ ਕਰਨ ਸਿੰਘ ਪੁੱਤਰ ਰਣਜੀਤ ਸਿੰਘ, ਪਿਤਾ ਰਣਜੀਤ ਸਿੰਘ, ਮਾਤਾ ਕੁਲਵਿੰਦਰ ਕੌਰ ਵਿਰੁੱਧ ਮਾਮਲਾ ਦਰਜ ਕੀਤਾ ਸੀ। ਅੱਜ ਪੁਲਸ ਨੇ ਕਰਨ ਸਿੰਘ ਅਤੇ ਉਸ ਦੇ ਪਿਤਾ ਰਣਜੀਤ ਸਿੰਘ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਗੂਰਪ੍ਰੀਤ ਸਿੰਘ ਨੇ ਦੱਸਿਆ ਕਿ ਤੀਜੇ ਕਥਿਤ ਦੋਸ਼ੀ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਟਾਂਡਾ ਵਿਖੇ ਵਿਆਹ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਨਸ਼ੇ ਦੀ ਓਵਰਡੋਜ਼ ਨਾਲ ਵਿਅਕਤੀ ਦੀ ਹੋਈ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

Anuradha

This news is Content Editor Anuradha