ਅੱਗ ਲੱਗਣ ਕਾਰਨ ਕਿਸਾਨ ਦੀ ਕਰੀਬ ਡੇਢ ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ
Saturday, Apr 20, 2024 - 01:05 PM (IST)
ਕਿਸ਼ਨਗੜ੍ਹ (ਬੈਂਸ)- ਬੱਲਾਂ-ਕਿਸ਼ਨਗੜ੍ਹ ਬਿਸਤ ਦੋਆਬ ਨਹਿਰ ਨੇੜੇ ਇਕ ਕਿਸਾਨ ਦੀ ਕਰੀਬ ਡੇਢ ਏਕੜ ਪੱਕੀ ਵੱਢਣ ਲਈ ਤਿਆਰ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ। ਇਸ ਸਬੰਧੀ ਪੀੜਤ ਕਿਸਾਨ ਗੁਰ ਪ੍ਰਤਾਪ ਸਿੰਘ, ਜਸਵੀਰ ਸਿੰਘ ਕੰਗ ਨਿਵਾਸੀ ਸਰਮਸਤਪੁਰ ਨੇ ਦੱਸਿਆ ਕਿ ਬੀਤੇ ਦਿਨ ਕਰੀਬ 11 ਕੇ ਵਜੇ ਉਨ੍ਹਾਂ ਦੇ ਖੇਤਾਂ ਦੇ ਨਾਲ-ਨਾਲ ਜਾਂਦੀ ਬਿਜਲੀ ਦੀ ਸਪਲਾਈ ਦੀਆਂ ਤਾਰਾਂ ’ਚੋਂ ਸਪਾਰਕਿੰਗ ਹੋਣ ਕਾਰਨ ਡਿੱਗੀਆਂ ਚੰਗਿਆੜੀਆਂ ਨਾਲ ਕਣਕ ਦੀ ਖੜ੍ਹੀ ਫ਼ਸਲ ਨੂੰ ਅੱਗ ਲੱਗ ਗਈ।
ਸਥਾਨਕ ਲੋਕਾਂ ਵੱਲੋਂ ਕਣਕ ਨੂੰ ਲੱਗੀ ਅੱਗ ਵੇਖਦਿਆਂ ਆਪਣੀ ਪੱਧਰ ’ਤੇ ਬੜੀ ਜੱਦੋ-ਜਹਿਦ ਉਪਰੰਤ ਅੱਗ ’ਤੇ ਕਾਬੂ ਪਾਇਆ ਗਿਆ। ਇਸ ਮੌਕੇ ਫਾਇਰ ਬ੍ਰਿਗੇਡ ਨੂੰ ਵੀ ਸੂਚਿਤ ਕੀਤਾ ਗਿਆ ਸੀ ਪਰ ਜਦੋਂ ਤੱਕ ਫਾਇਰ ਬ੍ਰਿਗੇਡ ਦੀ ਗੱਡੀ ਪਹੁੰਚੀ ਉਦੋਂ ਤੱਕ ਨਜ਼ਦੀਕੀ ਕਿਸਾਨਾਂ ਤੇ ਸਥਾਨਕ ਲੋਕਾਂ ਨੇ ਅੱਗ ’ਤੇ ਕਾਬੂ ਪਾ ਲਿਆ ਸੀ। ਪੀੜਤ ਕਿਸਾਨ ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਉਨਾਂ ਦੀ ਕਰੀਬ ਡੇਢ ਏਕੜ ਕਣਕ ਦੀ ਬਿਲਕੁਲ ਪੱਕੀ ਹੋਈ ਖੜ੍ਹੀ ਫ਼ਸਲ ਸੜ ਕੇ ਸੁਆਹ ਹੋ ਗਈ। ਪੀੜਤ ਕਿਸਾਨ ਗੁਰਪ੍ਰਤਾਪ ਸਿੰਘ ਨੇ ਪ੍ਰਸ਼ਾਸਨ ਤੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਹੋਏ ਨੁਕਸਾਨ ਦਾ ਬਣਦਾ ਮੁਆਵਜ਼ਾ ਸਰਕਾਰੀ ਰਾਹਤ ਫੰਡਾਂ ’ਚੋਂ ਦੁਆਇਆ ਜਾਵੇ। ਅੱਗ ਦੀ ਸੂਚਨਾ ਸਥਾਨਕ ਕਿਸ਼ਨਗੜ੍ਹ ਪੁਲਸ ਚੌਕੀ ਦੇ ਧਿਆਨ ’ਚ ਹੈ।
ਇਹ ਵੀ ਪੜ੍ਹੋ- ਭਲਕੇ ਜਲੰਧਰ 'ਚ ਬੰਦ ਰਹਿਣਗੀਆਂ ਇਹ ਦੁਕਾਨਾਂ, ਮੈਜਿਸਟ੍ਰੇਟ ਵੱਲੋਂ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8