ਖੇਤਾਂ ''ਚ ਪਾਣੀ ਲਾਉਣ ਗਏ ਕਿਸਾਨ ਨਾਲ ਕੁੱਟਮਾਰ
Friday, Sep 04, 2026 - 03:31 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ )- ਪਿੰਡ ਟਾਹਲੀ ਵਾਸੀ ਕਿਸਾਨ ਨਾਲ ਕੁੱਟਮਾਰ ਕਰਨ ਦੇ ਦੋਸ਼ ਵਿਚ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਏ ਸੰਦੀਪ ਸੰਧੂ ਪੁੱਤਰ ਸੁਖਵਿੰਦਰਪਾਲ ਸਿੰਘ ਵਾਸੀ ਪਿੰਡ ਟਾਹਲੀ ਦੇ ਬਿਆਨ ਦੇ ਆਧਾਰ 'ਤੇ ਹਰਜੀਤ ਸਿੰਘ ਉਰਫ਼ ਸੋਨੂੰ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਬਸਤੀ ਬੋਹੜਾ ਖ਼ਿਲਾਫ਼ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ, ਵੀਡੀਓ ਵਾਇਰਲ
ਪੁਲਸ ਨੂੰ ਦਿੱਤੇ ਬਿਆਨ ਵਿਚ ਸੰਦੀਪ ਨੇ ਦੱਸਿਆ ਕਿ ਬੀਤੇ ਦਿਨੀਂ ਉਹ ਝੋਨੇ ਦੀ ਫ਼ਸਲ ਨੂੰ ਇਕੱਲਾ ਹੀ ਪਾਣੀ ਲਗਾ ਰਿਹਾ ਸੀ ਕਿ ਉੱਥੇ ਹਰਜੀਤ ਸਿੰਘ ਅਤੇ ਉਸ ਦੇ ਨਾਲ ਕਰੀਬ 40-50 ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕਰਦੇ ਹੋਏ ਗੰਭੀਰ ਜ਼ਖ਼ਮੀ ਕਰ ਦਿੱਤਾ ਫਿਲਹਾਲ ਟਾਂਡਾ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਇਸ ਸਬੰਧੀ ਹੋਰ ਜਾਂਚ ਪੜਤਾਲ ਏ. ਐੱਸ. ਆਈ. ਮੋਹਨ ਸਿੰਘ ਵੱਲੋਂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ! ਮਰੀਜ਼ਾਂ ਦੇ ਅੰਕੜੇ ਵਧੇ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
