ਖੇਤਾਂ ਵੱਲ ਜਾ ਰਹੇ ਕਿਸਾਨ ਨੂੰ ਆਵਾਰਾ ਸਾਨ੍ਹ ਨੇ ਪਾਇਆ ਘੇਰਾ, ਤੜਫ਼-ਤੜਫ਼ ਕੇ ਨਿਕਲੀ ਜਾਨ

Sunday, Aug 23, 2026 - 05:23 PM (IST)

ਖੇਤਾਂ ਵੱਲ ਜਾ ਰਹੇ ਕਿਸਾਨ ਨੂੰ ਆਵਾਰਾ ਸਾਨ੍ਹ ਨੇ ਪਾਇਆ ਘੇਰਾ, ਤੜਫ਼-ਤੜਫ਼ ਕੇ ਨਿਕਲੀ ਜਾਨ

ਹਾਜੀਪੁਰ (ਜੋਸ਼ੀ)- ਹਾਜੀਪੁਰ ਇਲਾਕੇ ’ਚ ਆਵਾਰਾ ਪਸ਼ੂਆਂ ਕਾਰਨ ਆਏ ਦਿਨ ਵਾਪਰ ਰਹੇ ਸੜਕ ਹਾਦਸਿਆਂ ਦਰਮਿਆਨ ਅੱਜ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇਥੇ ਇਕ ਆਵਾਰਾ ਸਾਨ੍ਹ ਦੇ ਹਮਲੇ 'ਚ ਇਕ ਕਿਸਾਨ ਦੀ ਜਾਨ ਚਲੀ ਗਈ। ਮ੍ਰਿਤਕ ਦੀ ਪਛਾਣ ਕਿਸਾਨ ਗੁਰਬਖ਼ਸ਼ ਲਾਲ ਪੁੱਤਰ ਮੇਲਾ ਰਾਮ ਵਾਸੀ ਹਾਜੀਪੁਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਗੁਰਬਖ਼ਸ਼ ਲਾਲ ਆਪਣੇ ਖੇਤਾਂ ਵੱਲ ਫ਼ਸਲ ਵੇਖਣ ਜਾ ਰਿਹਾ ਸੀ। ਜਿਵੇਂ ਹੀ ਉਹ ਰਸਤੇ 'ਚ ਖੜ੍ਹੇ ਇਕ ਆਵਾਰਾ ਸਾਨ੍ਹ ਕੋਲੋਂ ਲੰਘਣ ਲੱਗਾ ਤਾਂ ਸਾਨ੍ਹ ਨੇ ਅਚਾਨਕ ਉਸ 'ਤੇ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ: ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਗੋਲ਼ੀ ਲੱਗਣ ਕਾਰਨ ਮੌਤ! ਦੋਸਤਾਂ ਨਾਲ ਪਾਰਟੀ ਮਨਾਉਣ ਜਾ ਰਿਹਾ ਸੀ ਨੌਜਵਾਨ
ਘਟਨਾ ਤੋਂ ਤੁਰੰਤ ਬਾਅਦ ਜ਼ਖ਼ਮੀ ਗੁਰਬਖ਼ਸ਼ ਲਾਲ ਨੂੰ ਹਾਜੀਪੁਰ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਮੁੱਢਲੀ ਸਹਾਇਤਾ ਤੋਂ ਬਾਅਦ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਵੇਖਦਿਆਂ ਮੁਕੇਰੀਆਂ ਦੇ ਸਰਕਾਰੀ ਹਸਪਤਾਲ ਲਈ ਰੈਫ਼ਰ ਕਰ ਦਿੱਤਾ। ਮੁਕੇਰੀਆਂ ਦੇ ਡਾਕਟਰਾਂ ਨੇ ਵੀ ਉਸ ਨੂੰ ਅੱਗੇ ਜਲੰਧਰ ਭੇਜ ਦਿੱਤਾ ਪਰ ਰਸਤੇ 'ਚ ਹੀ ਗੁਰਬਖ਼ਸ਼ ਲਾਲ ਨੇ ਦਮ ਤੋੜ ਦਿੱਤਾ। ਸ਼ਹਿਰ ਦੇ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਹਾਜੀਪੁਰ ਅਤੇ ਆਸ-ਪਾਸ ਘੁੰਮ ਰਹੇ ਆਵਾਰਾ ਪਸ਼ੂਆਂ ਨੂੰ ਤੁਰੰਤ ਕਾਬੂ ਕਰਕੇ ਸਮੱਸਿਆ ਤੋਂ ਨਿਜਾਤ ਦਿਵਾਈ ਜਾਵੇ ਤਾਂ ਜੋ ਭਵਿੱਖ ’ਚ ਹੋਰ ਜਾਨੀ-ਮਾਲੀ ਨੁਕਸਾਨ ਤੋਂ ਬਚਾਅ ਹੋ ਸਕੇ।

ਇਹ ਵੀ ਪੜ੍ਹੋ: ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ ਦੀ ਜਾਂਚ! NIA ਨੇ UK ਤੋਂ ਮੰਗੀ ਮਦਦ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News