ਕਿਸਾਨ ਜਥੇਬੰਦੀਆਂ ਨੇ ਟਾਂਡਾ ’ਚ ਕੀਤਾ ਰੇਲ ਰੋਕੋ ਅੰਦੋਲਨ
Sunday, Mar 10, 2024 - 05:00 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ ’ਤੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਰੇਲ ਰੋਕੋ ਅੰਦੋਲਨ ਕੀਤਾ ਗਿਆ । ਇਸ ਦੌਰਾਨ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਅਤੇ ਭਾਰਤੀ ਕਿਸਾਨ-ਮਜ਼ਦੂਰ ਯੂਨੀਅਨ ਪੰਜਾਬ ਦੇ ਮੈਂਬਰਾਂ ਨੇ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਵੇ ਟਰੈਕ 'ਤੇ ਧਰਨਾ ਲਾਉਂਦੇ ਹੋਏ ਮੋਦੀ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਦੋਸ਼ ਲਾਇਆ ਕਿ ਮੋਦੀ ਸਰਕਾਰ ਕਿਸਾਨਾਂ ਦੇ ਹਿੱਤਾਂ ਦਾ ਨੁਕਸਾਨ ਕਰਦੇ ਹੋਏ ਉਨ੍ਹਾਂ ਦੀਆਂ ਮੰਗਾਂ ਨੂੰ ਜਾਣਬੁੱਝ ਕੇ ਨਜ਼ਰਅੰਦਾਜ਼ ਕਰ ਰਹੀ ਹੈ।
ਇਸ ਮੌਕੇ ਕੁਲਦੀਪ ਸਿੰਘ ਬੇਗੋਵਾਲ ਅਤੇ ਅਮਰੀਕ ਸਿੰਘ ਸੀਕਰੀ ਸੀਨੀਅਰ ਮੀਤ ਪ੍ਰਧਾਨ ਪੰਜਾਬ ਨੇ ਕੇਂਦਰ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਕਹਿ ਰਹੀ ਹੈ ਕਿ ਉਸ ਨੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ, ਜੋਕਿ ਸਰਾਸਰ ਝੂਠ ਹੈ। ਕੇਂਦਰ ਨਾਲ ਕਿਸਾਨਾਂ ਦੀਆਂ ਸਾਰੀਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ। ਉਲਟਾ ਸ਼ਾਂਤਮਈ ਤਰੀਕੇ ਨਾਲ ਦਿੱਲੀ ਜਾਣ ਵਾਲੇ ਕਿਸਾਨਾਂ ਤੇ ਜਬਰ ਕਰਕੇ ਉਨ੍ਹਾਂ ਨੂੰ ਰੋਕਿਆ ਗਿਆ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪਿਆ ਦਿਲ ਦਾ ਦੌਰਾ
ਉਨ੍ਹਾਂ ਆਖਿਆ ਕਿ ਐੱਮ. ਐੱਸ. ਪੀ. ਦਾ ਗਾਰੰਟੀ ਕਾਨੂੰਨ, ਕਿਸਾਨਾਂ-ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼, ਸਵਾਮੀਨਾਥਨ ਰਿਪੋਰਟ ਲਾਗੂ ਕਰਨ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਉਨ੍ਹਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਆਉਣ ਵਾਲੇ ਦਿਨਾਂ ਵਿਚ ਇਸ ਨੂੰ ਹੋਰ ਤਿੱਖਿਆਂ ਕੀਤਾ ਜਾਵੇਗਾ। ਇਸ ਮੌਕੇ ਮਨਜੀਤ ਸਿੰਘ ਘੁਮਾਣਾ ਕੌਮੀ ਪ੍ਰਧਾਨ, ਦਿਲਬਾਗ ਗਿੱਲ, ਸੁਖਦੇਵ ਸਿੰਘ ਕੁੱਲੀਆਂ ਲੁਬਾਣਾ, ਅਵਤਾਰ ਸਿੰਘ, ਕੁਲਦੀਪ ਸਿੰਘ, ਟਹਿਲ ਸਿੰਘ, ਸਰਵਣ ਸਿੰਘ, ਹਰਮਨ ਸਿੰਘ, ਮੋਤਾ ਸਿੰਘ, ਮਨਜਿੰਦਰ ਸਿੰਘ, ਬਲਜਿੰਦਰ ਸਿੰਘ, ਅਜੀਤ ਸਿੰਘ, ਪ੍ਰਦੀਪ ਸਿੰਘ, ਬਲਜੀਤ ਸਿੰਘ ਮੰਡ, ਹਰਬੰਸ ਸਿੰਘ, ਦਲਵਿੰਦਰ ਸਿੰਘ ਅਤੇ ਨਿਸ਼ਾਨ ਸਿੰਘ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ: ਪੰਜਾਬ ਭਰ 'ਚ ਕਿਸਾਨਾਂ ਵੱਲੋਂ ਰੇਲਵੇ ਟਰੈਕ ਕੀਤੇ ਗਏ ਜਾਮ, ਯਾਤਰੀ ਪਰੇਸ਼ਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8