ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ : ਮਨੀਸ਼ ਤਿਵਾੜੀ

10/13/2020 11:24:19 PM

ਬਲਾਚੌਰ, (ਬ੍ਰਹਮਪੁਰੀ,ਤਰਸੇਮ ਕਟਾਰੀਆ)- ਮਨੀਸ਼ ਤਿਵਾੜੀ ਨੇ ਅੱਜ ਕਿਹਾ ਕਿ ਝੋਨੇ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ ਅਤੇ ਉਨਾਂ ਨੂੰ ਖ਼ਰੀਦ ਸਬੰਧੀ ਕੋਈ ਵੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਅੱਜ ਅਨਾਜ ਮੰਡੀ ਬਲਾਚੌਰ ਵਿਖੇ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਅਤੇ ਪੰਜਾਬ ਲਾਰਜ ਇੰਡਸਟਰੀਅਲ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਸਮੇਤ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਮਨੀਸ਼ ਤਿਵਾੜੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਲਈ ਸਮੂਹ ਖ਼ਰੀਦ ਕੇਂਦਰਾਂ ਵਿਚ ਢੁਕਵੇਂ ਪ੍ਰਬੰਧ ਕੀਤੇ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਸੁਚੱਜੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ ਹਨ। ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਦੌਰਾਨ ਉਨ੍ਹਾਂ ਕਿਸਾਨਾਂ ਅਤੇ ਆੜਤੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ। ਇਸ ਮੌਕੇ ਐੱਸ. ਡੀ. ਐੱਮ. ਬਲਾਚੌਰ ਦੀਪਕ ਰੁਹੇਲਾ, ਹਰਜੀਤ ਜਾਡਲੀ, ਟਿੰਕੂ ਘਈ, ਗੌਰਵ, ਰਜਿੰਦਰ ਸਿੰਘ ਸ਼ਿੰਦੀ, ਹੀਰਾ ਖੇਪੜ, ਚੇਅਰਮੈਨ ਧਰਮਪਾਲ, ਸੰਦੀਪ ਭਾਟੀਆ, ਐੱਮ. ਸੀ. ਸੋਢੀ ਸਿੰਘ, ਨਰੇਸ਼ ਤੋਂ ਇਲਾਵਾ ਖ਼ਰੀਦ ਪ੍ਰਕਿਰਿਆ ਨਾਲ ਸਬੰਧਤ ਅਧਿਕਾਰੀ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।


Bharat Thapa

Content Editor

Related News