ਮੌਸਮ ਦੇ ਵਿਗੜੇ ਮਿਜ਼ਾਜ ਕਾਰਨ ਕਿਸਾਨਾਂ ਦੇ ਸਾਹ ਸੂਤੇ, ਝੋਨੇ ਤੇ ਸਬਜ਼ੀਆਂ ਦੀ ਫ਼ਸਲ ਖ਼ਰਾਬ ਹੋਣ ਕਿਨਾਰੇ
Wednesday, Oct 18, 2023 - 03:27 PM (IST)
ਜਲੰਧਰ (ਵਰਿਆਣਾ)- ਇਕ ਪਾਸੇ ਜਿੱਥੇ ਪਿਛਲੇ ਦਿਨਾਂ ਤੋਂ ਹੋ ਰਹੀ ਬਰਸਾਤ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉੱਥੇ ਹੀ ਦੂਜੇ ਪਾਸੇ ਮੌਸਮ ਦੇ ਵਿਗੜੇ ਇਸ ਮਿਜ਼ਾਜ ਕਾਰਨ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ। ਇਸ ਸਬੰਧੀ ਜਦ ‘ਜਗ ਬਾਣੀ’ ਟੀਮ ਨੇ ਪਿੰਡ ਵਰਿਆਣਾ, ਨੰਦਨਪੁਰ, ਹੀਰਾਪੁਰ, ਸੰਗਲ ਸੋਹਲ, ਗਾਖਲ, ਚਮਿਆਰਾ, ਗਿੱਲਾਂ, ਫਿਰੋਜ਼, ਅਠੌਲਾ, ਦੇਸਰਪੁਰ ਆਦਿ ਪਿੰਡਾਂ ਦਾ ਦੌਰਾ ਕੀਤਾ ਤਾਂ ਵੇਖਿਆ ਕਿ ਕਈ ਕਿਸਾਨਾਂ ਦੀ ਪੱਕ ਕੇ ਤਿਆਰ ਖੜ੍ਹੀ ਖੇਤਾਂ ’ਚ ਝੋਨੇ ਦੀ ਫ਼ਸਲ ਤੇਜ਼ ਹਨੇਰੀ ਅਤੇ ਮੀਂਹ ਕਾਰਨ ਵਿਛੀ ਹੋਈ ਸੀ ਅਤੇ ਕਈ ਕਿਸਾਨਾਂ ਵੱਲੋਂ ਖੇਤਾਂ ’ਚ ਬੀਜੀਆਂ ਵੱਖ-ਵੱਖ ਕਿਸਮ ਦੀਆਂ ਫ਼ਸਲਾਂ ਵੀ ਖ਼ਰਾਬ ਹੋਣ ਕਿਨਾਰੇ ਵਿਖਾਈ ਦਿੱਤੀਆਂ।
ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਤੇ ਮੰਡਰਾਉਣ ਲੱਗਾ ਇਹ ਖ਼ਤਰਾ, ਸਿਹਤ ਮਹਿਕਮੇ ਨੂੰ ਪਈਆਂ ਭਾਜੜਾਂ
ਇਸ ਸਬੰਧੀ ਜ਼ਿਆਦਾਤਰ ਕਿਸਾਨਾਂ ਦਾ ਕਹਿਣਾ ਸੀ ਕਿ ਉਕਤ ਬਰਸਾਤ ਤੇ ਹਨੇਰੀ ਉਨ੍ਹਾਂ ਲਈ ਆਫ਼ਤ ਲਿਆਈ ਹੈ। ਪੱਕ ਕੇ ਤਿਆਰ ਝੋਨੇ ਦੀ ਫ਼ਸਲ ਖੇਤਾਂ ’ਚ ਵਿਛ ਗਈ ਅਤੇ ਸਰਦੀ ਦੇ ਮੌਸਮ ’ਚ ਹੋਣ ਵਾਲੀਆਂ ਸਬਜ਼ੀਆਂ ਦੀ ਬੀਜਾਈ ਵੀ ਖੇਤਾਂ ’ਚ ਇਕ ਤਰ੍ਹਾਂ ਨਾਲ ਖਰਾਬ ਹੋ ਗਈ। ਉਨ੍ਹਾਂ ਦਾ ਕਹਿਣਾ ਸੀ ਕਿ ਬਰਸਾਤ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਕਾਰਨ ਕਾਫ਼ੀ ਆਰਥਿਕ ਤੌਰ ’ਤੇ ਨੁਕਸਾਨ ਹੋਇਆ ਹੈ, ਜਿਸ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਆਦਾਤਰ ਕਿਸਾਨਾਂ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਬਰਸਾਤ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ।
ਇਹ ਵੀ ਪੜ੍ਹੋ: ਢਿੱਲੋਂ ਬ੍ਰਦਰਜ਼ ਖ਼ੁਦਕੁਸ਼ੀ ਮਾਮਲਾ: ਮੁਅੱਤਲ SHO ਨਵਦੀਪ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ, ਪਰਿਵਾਰ ਦਾ ਅਹਿਮ ਐਲਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ