ਕਿਸਾਨ ਜਥੇਬੰਦੀਆਂ ਨੇ ਪਿੰਡਾਂ ’ਚ ਸ਼ੁਰੂ ਕੀਤੀ ਖੇਤੀ ਕਾਨੂੰਨਾਂ ਖ਼ਿਲਾਫ਼ ਲਾਮਬੰਦੀ

02/19/2021 3:41:20 PM

ਟਾਂਡਾ ਉੜਮੜ (ਵਰਿੰਦਰ ਪੰਡਿਤ)— ਕੇਂਦਰ ਸਰਕਾਰ ਵੱਲੋ ਲਿਆਂਦੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਚੱਲ ਰਹੇ ਦੇਸ਼ ਵਿਆਪੀ ਕਿਸਾਨ ਅੰਦੋਲਨ ਵਿੱਚ ਜੂਝ ਰਹੀਆਂ ਜਥੇਬੰਦੀਆਂ ਨੇ ਹੁਣ ਪਿੰਡਾਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਕੇ ਲੋਕਾਂ ਨੂੰ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਫੈਸਲਿਆਂ ਖ਼ਿਲਾਫ਼ ਲਾਮਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ। ਜਿਸ ਦੇ ਤਹਿਤ ਪਿਛਲੇ ਕਈ ਮਹੀਨਿਆਂ ਤੋਂ ਸਿੰਘੁ ਬਾਰਡਰ ’ਤੇ ਕਿਸਾਨਾਂ ਲਈ ਪੱਕੀ ਰਿਹਾਇਸ਼ ਰੈਣ ਬਸੇਰੇ ਦਾ ਪ੍ਰਬੰਧ ਕਰਨ ਵਾਲੀ ਸੰਸਥਾ ਲੋਕ ਇਨਕਲਾਬ ਮੰਚ ਪੰਜਾਬ ਨੇ ਪਿੰਡ ਜੌੜਾ ਅਤੇ ਖਰਲ ਖੁਰਦ ਵਿੱਚ ਜਨਤਕ ਇਕੱਠ ਕਰਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਲੜਾਈ ਵਿੱਚ ਭਾਗ ਲੈਣ ਦਾ ਹੋਕਾ ਦਿੱਤਾ ਹੈ। 

ਇਹ ਵੀ ਪੜ੍ਹੋ : ਹਾਦਸੇ ਨੇ ਤਬਾਹ ਕੀਤੀਆਂ ਦੋ ਪਰਿਵਾਰਾਂ ਦੀਆਂ ਖ਼ੁਸ਼ੀਆਂ, ਗੱਭਰੂ ਪੁੱਤਰਾਂ ਦੀ ਹੋਈ ਮੌਤ

PunjabKesari

ਸ਼ਹੀਦ ਬਾਬਾ ਦੀਪ ਸਿੰਘ ਕਲੱਬ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹੋਏ ਇਸ ਇਕੱਠ ਦੌਰਾਨ ਮੰਚ ਦੇ ਪ੍ਰਧਾਨ ਮਨਜੀਤ ਸਿੰਘ ਖਾਲਸਾ, ਸਰਪ੍ਰਸਤ ਹਰਦੀਪ ਖੁੱਡਾ, ਸੁਖਨਿੰਦਰ ਸਿੰਘ ਕਲੋਟੀ, ਤਜਿੰਦਰ ਸਿੰਘ ਢਿੱਲੋਂ, ਦਮਨਜੀਤ ਸਿੰਘ, ਤਰਨਜੀਤ ਸਿੰਘ, ਹਰਦੀਪ ਸਿੰਘ  ਆਦਿ ਨੇ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੀ ਪੋਲ ਖੋਲ੍ਹਦੇ ਹੋਏ ਜੰਮਕੇ ਨਾਅਰੇਬਾਜ਼ੀ ਕੀਤੀ। 

ਇਹ ਵੀ ਪੜ੍ਹੋ : ਲੁਧਿਆਣਾ ਦੇ ਹੋਟਲ ’ਚੋਂ ਸ਼ੱਕੀ ਹਾਲਾਤ ’ਚ ਵਿਅਕਤੀ ਦੀ ਲਾਸ਼ ਬਰਾਮਦ

ਇਸ ਮੌਕੇ ਉਨ੍ਹਾਂ ਆਖਿਆ ਕਿ ਜਥੇਬੰਦੀਆਂ ਨੇ ਕਾਨੂੰਨ ਵਾਪਿਸੀ ਨਹੀਂ ਤਾਂ ਘਰ ਵਾਪਿਸੀ ਨਹੀਂ ਦਾ ਹੋਕਾ ਦਿੱਤਾ ਹੈ ਇਸ ਲਈ ਸਰਕਾਰ ਦੇ ਜਬਰ ਖ਼ਿਲਾਫ਼ ਲੰਬੀ ਚੱਲਣ ਵਾਲੀ ਇਸ ਲੜਾਈ ਵਿੱਚ ਹਰ ਇਕ ਨੂੰ ਆਪਣਾ ਬਣਦਾ ਯੋਗਦਾਨ ਦੇਣਾ ਚਾਹੀਦਾ ਹੈ। ਇਸ ਮੌਕੇ ਸੁੱਖਾ ਨਰਵਾਲ, ਹਰਵਿੰਦਰ ਸਿੰਘ, ਗੁਰਜੀਤ ਸਿੰਘ, ਚੈਂਚਲ ਸਿੰਘ, ਸੁਖਵੰਤ ਸਿੰਘ, ਗੁਰਮੇਲ ਸਿੰਘ, ਬਲਜੀਤ ਸਿੰਘ, ਮਨਜਿੰਦਰ ਸਿੰਘ, ਸੁਖਵਿੰਦਰ ਸਿੰਘ, ਮਨਮਿੰਦਰ ਸਿੰਘ, ਮਾਸਟਰ ਮਲਕੀਤ ਸਿੰਘ, ਕਰਮਜੀਤ ਸਿੰਘ, ਗੁਰਵਿੰਦਰ ਸਿੰਘ ਅਤੇ ਅਕਾਲ ਸੁਸਾਇਟੀ ਜੌੜਾ ਦੇ ਮੈਂਬਰ ਮੌਜੂਦ ਸਨ। 

ਇਹ ਵੀ ਪੜ੍ਹੋ : ਵੱਡੀ ਖ਼ਬਰ: ਫਰੀਦਕੋਟ ’ਚ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ


shivani attri

Content Editor

Related News