ਕਿਸਾਨਾਂ ਨੂੰ ਲੈ ਕੇ ਕੈਪਟਨ ਵੱਲੋਂ ਲਏ ਸਟੈਂਡ ਦਾ ਕਾਂਗਰਸੀਆਂ ਨੇ ਕੀਤਾ ਸਮਰਥਨ

01/31/2021 2:48:45 PM

ਜਲੰਧਰ (ਧਵਨ) - ਕਿਸਾਨਾਂ ਦੇ ਦਿੱਲੀ ਵਿਚ ਚੱਲ ਰਹੇ ਅੰਦੋਲਨ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਏ ਸਖ਼ਤ ਸਟੈਂਡ ਦਾ ਕਾਂਗਰਸੀਆਂ ਨੇ ਸਮਰਥਨ ਕੀਤਾ ਹੈ। ਪੰਜਾਬ ਕਾਂਗਰਸ ਕਮੇਟੀ ਦੇ ਸਕੱਤਰ ਸੰਜੂ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਾਲ ਕਿਲੇ ’ਚ ਗਣਤੰਤਰ ਦਿਵਸ ਵਾਲੇ ਦਿਨ ਹੋਈ ਹਿੰਸਾ ਨੂੰ ਲੈ ਕੇ ਸਥਿਤੀ ਪੂਰੀ ਤਰ੍ਹਾਂ ਸਾਫ਼ ਕਰ ਦਿੱਤੀ ਹੈ ਕਿ ਇਸ ਵਿਚ ਭਾਜਪਾ ਅਤੇ ਆਮ ਆਦਮੀ ਪਾਰਟੀ ਦੀ ਭੂਮਿਕਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਲਾਲ ਕਿਲ੍ਹੇ ’ਤੇ ਝੰਡਾ ਲਾਉਣ ਵਾਲੇ ਨੌਜਵਾਨ ਜੁਗਰਾਜ ਸਿੰਘ ਦਾ ਪਰਿਵਾਰ ਹੋਇਆ ਰੂਪੋਸ਼

ਸੰਜੂ ਅਰੋੜਾ ਨੇ ਕਿਹਾ ਕਿ ਹਿੰਸਾ ਫੈਲਾਉਣ ਵਾਲੇ ਭਾਜਪਾ ਅਤੇ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਸਨ। ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਨੇ ਦੇਸ਼ ਦੇ ਕਿਸਾਨਾਂ ਨੂੰ ਵੰਡਣ ਦੀ ਅਸਫ਼ਲ ਕੋਸ਼ਿਸ਼ ਕੀਤੀ। ਇਸ ਦੇ ਬਾਵਜੂਦ ਕਿਸਾਨਾਂ ਦੀ ਤਾਕਤ ਅਤੇ ਇਕਜੁੱਟਤਾ ਹੋਰ ਮਜ਼ਬੂਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਸ਼ੁਰੂ ਤੋਂ ਕਿਸਾਨਾਂ ਦੇ ਪੱਖ ਵਿਚ ਸਟੈਂਡ ਲੈਂਦਿਆਂ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਸੀ।

ਪੜ੍ਹੋ ਇਹ ਵੀ ਖ਼ਬਰ - ਕਿਸਾਨੀ ਅੰਦੋਲਨ ’ਚ ਗਏ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਕਰਨਬੀਰ ਸਿੰਘ ਦੀ ਮੌਤ 

ਜੇਕਰ ਉਸ ਸਮੇਂ ਕੇਂਦਰ ਸਰਕਾਰ ਉਨ੍ਹਾਂ ਦੀ ਗੱਲ ਮੰਨ ਲੈਂਦੀ ਤਾਂ ਹਾਲਾਤ ਖ਼ਰਾਬ ਨਹੀਂ ਸੀ ਹੋਣੇ ਅਤੇ ਨਾ ਹੀ ਹਿੰਸਾ ਹੋਣੀ ਸੀ। ਮੋਦੀ ਸਰਕਾਰ ਨੂੰ ਸਮਝਣਾ ਚਾਹੀਦਾ ਹੈ ਕਿ ਦੇਸ਼ ਨੂੰ ਅਨਾਜ ਦੇ ਉਤਪਾਦਨ ਵਿਚ ਆਤਮਨਿਰਭਰ ਬਣਾਉਣ ਵਿਚ ਕਿਸਾਨਾਂ ਦਾ ਵੱਡਾ ਯੋਗਦਾਨ ਰਿਹਾ ਹੈ। ਅੱਜ ਦਿੱਲੀ ਵਿਚ ਬਣੇ ਤਣਾਅਪੂਰਨ ਹਾਲਾਤ ਲਈ ਮੋਦੀ ਸਰਕਾਰ ਜ਼ਿੰਮੇਵਾਰ ਹੈ। ਜੇਕਰ ਅਜੇ ਵੀ ਕੇਂਦਰ ਸਰਕਾਰ ਨੇ ਹਾਲਾਤ ਨੂੰ ਸੰਭਾਲਣ ਦੀ ਕੋਸ਼ਿਸ਼ ਨਾ ਕੀਤੀ ਤਾਂ ਆਉਣ ਵਾਲੇ ਸਮੇਂ ਵਿਚ ਦੇਸ਼ ਦੀ ਜਨਤਾ ਮੋਦੀ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗੀ।

ਪੜ੍ਹੋ ਇਹ ਵੀ ਖ਼ਬਰ - ਜੇਕਰ ਤੁਸੀਂ ਤੇ ਤੁਹਾਡੇ ਬੱਚੇ ਵੀ ਦੇਰ ਰਾਤ ਤੱਕ ਕਰਦੇ ਹੋ ਮੋਬਾਇਲ ਫੋਨ ਦੀ ਵਰਤੋਂ, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ


rajwinder kaur

Content Editor

Related News