ਦੋਆਬਾ ਕਿਸਾਨ ਕਮੇਟੀ ਨੇ ਕਿਸਾਨਾਂ ਨਾਲ ਮਿਲ ਟਰੈਕਟਰ ਰੈਲੀ ਕੱਢ ਕੀਤਾ ਖੇਤੀ ਕਾਨੂੰਨਾਂ ਦਾ ਵਿਰੋਧ
Friday, Jan 15, 2021 - 12:39 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ,ਮੋਮੀ ਕੁਲਦੀਸ਼) - ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦੋਆਬਾ ਕਿਸਾਨ ਕਮੇਟੀ ਵੱਲੋਂ ਜਲੰਧਰ ਪਠਾਨਕੋਟ ਕੌਮੀ ਮਾਰਗ ’ਤੇ ਚੌਲਾਂਗ ਟੋਲ ਪਲਾਜ਼ਾ ’ਤੇ ਮੋਦੀ ਸਰਕਾਰ ਖ਼ਿਲਾਫ਼ ਲਾਏ ਗਏ ਪੱਕੇ ਮੋਰਚੇ ਦੇ 103ਵੇਂ ਦਿਨ ਯਾਨੀ ਅੱਜ ਵੱਡੀ ਟਰੈਕਟਰ ਰੈਲੀ ਕੱਢੀ। ਜਥੇਬੰਦੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਗੁਰਦੁਆਰਾ ਪੁਲ ਪੁਖਤਾ ਸਾਹਿਬ ਤੋਂ ਸ਼ੁਰੂ ਹੋਈ ਇਸ ਟਰੈਕਟਰ ਰੈਲੀ ਵਿੱਚ ਇਲਾਕੇ ਦੇ ਸੈਂਕੜੇ ਕਿਸਾਨ ਆਪਣੇ ਟਰੈਕਟਰ ਲੈ ਕੇ ਸ਼ਾਮਲ ਹੋਏ ਹਨ।
ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਪਰਸ ’ਚ ਨਾ ਰੱਖੋ ਇਹ ਚੀਜ਼ਾਂ, ਹੋ ਸਕਦੀ ਹੈ ਪੈਸੇ ਦੀ ਕਿੱਲਤ
ਇਸ ਦੌਰਾਨ ਜਥੇਬੰਦੀ ਦੇ ਆਗੂਆਂ ਰਣਜੀਤ ਸਿੰਘ ਬਾਜਵਾ, ਸਤਪਾਲ ਸਿੰਘ ਮਿਰਜ਼ਾਪੁਰ, ਪ੍ਰਿਥਪਾਲ ਸਿੰਘ ਗੁਰਾਇਆ, ਬਲਬੀਰ ਸਿੰਘ ਸੋਹੀਆ, ਗੁਰਮਿੰਦਰ ਸਿੰਘ, ਹਰਨੇਕ ਸਿੰਘ, ਹਰਭਜਨ ਸਿੰਘ ਰਾਪੁਰ, ਅਮਰਜੀਤ ਸਿੰਘ ਕੁਰਾਲਾ ਨੇ ਆਖਿਆ ਕਿ ਦਿੱਲੀ ਵਿੱਚ ਚੱਲ ਰਹੇ ਦੇਸ਼ ਵਿਆਪੀ ਕਿਸਾਨ ਅੰਦੋਲਨ ਦੌਰਾਨ ਟਾਂਡਾ ਇਲਾਕੇ ਦੇ ਹਜ਼ਾਰਾਂ ਕਿਸਾਨ 26 ਦੇ ਟਰੈਕਟਰ ਮਾਰਚ ਵਿੱਚ ਭਾਗ ਲੈਣਗੇ, ਜਿਸਦੇ ਲਈ ਅੱਜ ਦਾ ਟਰੈਕਟਰ ਮਾਰਚ ਰਿਹਰਸਲ ਹੋਵੇਗਾ।
ਪੜ੍ਹੋ ਇਹ ਵੀ ਖ਼ਬਰ - Health Tips : ਸਰਵਾਈਕਲ ਤੇ ਗਰਦਨ ’ਚ ਹੋਣ ਵਾਲੇ ਦਰਦ ਤੋਂ ਜੇਕਰ ਤੁਸੀਂ ਵੀ ਹੋ ਪਰੇਸ਼ਾਨ ਤਾਂ ਪੜ੍ਹੋ ਇਹ ਖ਼ਬਰ
ਉਨ੍ਹਾਂ ਆਖਿਆ ਖੇਤੀ ਕਾਨੂੰਨਾਂ ਖ਼ਿਲਾਫ਼ ਸਾਂਝੇ ਮੋਰਚੇ ਦੀਆਂ ਜਥੇਬੰਦੀਆਂ ਜੋ ਵੀ ਸੰਘਰਸ਼ ਦਾ ਪ੍ਰੋਗਰਾਮ ਉਲੀਕਣਗੀਆਂ, ਉਸਨੂੰ ਜ਼ੋਰ ਸ਼ੋਰ ਨਾਲ ਕੀਤਾ ਜਾਵੇਗਾ। ਇਹ ਟਰੈਕਟਰ ਰੈਲੀ ਬੇਟ ਇਲਾਕੇ ਦੇ ਪਿੰਡਾਂ ਤੋਂ ਹੁੰਦੀ ਹੋਈ ਟਾਂਡਾ ਵੱਲ ਵਧ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - Health Tips: ਸਵੇਰੇ ਉੱਠਦੇ ਸਾਰ ਕੀ ਤੁਹਾਡੇ ਮੂੰਹ ‘ਚੋਂ ਵੀ ਆਉਂਦੀ ਹੈ ‘ਬਦਬੂ’? ਜਾਣੋ ਕਾਰਨ ਅਤੇ ਘਰੇਲੂ ਨੁਸਖ਼ੇ