ਚੌਲਾਂਗ ਟੋਲ ਪਲਾਜ਼ਾ ਧਰਨੇ ਦੇ 106ਵੇਂ ਦਿਨ ਵੀ ਕਿਸਾਨਾਂ ਨੂੰ ਕੀਤਾ ਗਿਆ 26 ਜਨਵਰੀ ਦੇ ਟਰੈਕਟਰ ਮਾਰਚ ਲਈ ਲਾਮਬੰਦ

01/18/2021 4:55:34 PM

ਟਾਂਡਾ ਉੜਮੁੜ(ਵਰਿੰਦਰ ਪੰਡਿਤ)- ਹਾਈਵੇ ਚੌਲਾਂਗ ਟੋਲ ਪਲਾਜ਼ਾ ਤੇ ਦੋਆਬਾ ਕਿਸਾਨ ਕਮੇਟੀ ਵੱਲੋਂ ਖੇਤੀ ਕਾਨੂੰਨਾਂ ਅਤੇ ਮੋਦੀ ਸਰਕਾਰ ਖ਼ਿਲਾਫ਼ ਲਾਏ ਗਏ ਧਰਨੇ ਦੇ 106ਵੇਂ ਦਿਨ ਕਿਸਾਨਾਂ ਨੇ ਆਪਣਾ ਵਿਰੋਧ ਜਾਰੀ ਰੱਖਿਆ। ਧਰਨੇ ਵਿੱਚ ਭਾਗ ਲੈਂਦੇ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਆਉਣ ਵਾਲੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।  ਜਥੇਬੰਦੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਲਾਏ ਗਏ ਧਰਨੇ ਦੌਰਾਨ ਸਤਪਾਲ ਸਿੰਘ ਮਿਰਜ਼ਾਪੁਰ, ਪ੍ਰਿਥਪਾਲ ਸਿੰਘ ਗੁਰਾਇਆ, ਬਲਬੀਰ ਸਿੰਘ ਸੋਹੀਆ, ਅਮਰਜੀਤ ਸਿੰਘ ਕੁਰਾਲਾ, ਸਰਦੂਲ ਸਿੰਘ ਜਹੂਰਾ, ਸ਼ਿਵਪੂਰਨ ਸਿੰਘ, ਸਵਰਨ ਸਿੰਘ, ਗੁਰਮਿੰਦਰ ਸਿੰਘ ਆਦਿ ਬੁਲਾਰਿਆਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਦੇਸ਼ ਵਿਆਪੀ ਕਿਸਾਨ ਅੰਦੋਲਨ ਦੌਰਾਨ ਸਾਂਝੇ ਕਿਸਾਨ ਮੋਰਚੇ ਵੱਲੋ 26 ਜਨਵਰੀ ਦੇ ਦਿੱਲੀ ਵਿੱਚ ਹੋਣ ਵਾਲੇ ਟਰੈਕਟਰ ਮਾਰਚ ਲਈ ਇਲਾਕੇ ਦੇ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਪਿੰਡ ਪਿੰਡ ਜਾਕੇ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੌਰਾਨ ਲੋਕ ਆਪ ਮੁਹਾਰੇ ਦਿੱਲੀ ਕੂਚ ਕਰਨ ਦੀ ਤਿਆਰੀ ਵਿੱਚ ਹਨ। 

ਉਨ੍ਹਾਂ ਆਖਿਆ ਅੱਜ ਹਰੇਕ ਵਰਗ ਕਿਸਾਨਾਂ ਦੇ ਨਾਲ ਖਡ਼੍ਹਾ ਹੈ। ਇਸ ਮੌਕੇ ਮੇਜਰ ਸਿੰਘ, ਹਰਭਜਨ ਸਿੰਘ, ਗੁਰਦੇਵ ਸਿੰਘ, ਜਗਤਾਰ ਸਿੰਘ ਬੱਸੀ, ਕੁਲਵੰਤ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਸੁਖਜਿੰਦਰ ਸਿੰਘ, ਗੁਰਮਿੰਦਰ ਸਿੰਘ, ਜਰਨੈਲ ਸਿੰਘ ਕੁਰਾਲਾ, ਮੋਦੀ ਕੁਰਾਲਾ, ਨਿਰਮਲ ਸਿੰਘ ਲੱਕੀ, ਬਾਸ਼ਾ, ਸਵਰਨ ਸਿੰਘ ਝੋਜੜਾ, ਮਾਸਟਰ ਅਮਰਜੀਤ ਸਿੰਘ, ਪ੍ਰਗਟ ਸਿੰਘ, ਗੁਰਦੇਵ ਸਿੰਘ,ਬਲਦੇਵ ਸਿੰਘ, ਗੁਰਦੇਵ ਸਿੰਘ ਡੱਲਾ, ਹਰਜੀਤ ਸਿੰਘ, ਸੁੱਖਾਂ ਨਰਵਾਲ, ਹਰਦੀਪ ਸਿੰਘ, ਚੰਨਣ ਸਿੰਘ ਪੰਮਾ ਬਗੋਲਾ,ਕਸ਼ਮੀਰ ਸਿੰਘ, ਕੁਲਵੰਤ ਸਿੰਘ,ਰਤਨ ਸਿੰਘ, ਹਰਭਜਨ ਸਿੰਘ ਆਦਿ ਮੌਜੂਦ ਸਨ। 


Aarti dhillon

Content Editor

Related News