ਰਾਜਪਾਲ ਦਾ ਵਿਰੋਧ ਕਰਨ ਪਹੁੰਚੇ ਲਤੀਫਪੁਰਾ ਦੇ ਕਿਸਾਨ ਤੇ ਲੋਕ, ਮੌਕੇ 'ਤੇ ਭਾਰੀ ਹੰਗਾਮਾ
Thursday, Jan 26, 2023 - 10:41 AM (IST)

ਜਲੰਧਰ (ਸੋਨੂੰ): ਗਣਤੰਤਰ ਦਿਵਸ ਮੌਕੇ ਪੰਜਾਬ ਦੇ ਰਾਜਪਾਲ ਅੱਜ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਆ ਰਹੇ ਹਨ। ਇਸ ਦੌਰਾਨ ਲਤੀਫਪੁਰਾ ਦੇ ਕਿਸਾਨਾਂ ਅਤੇ ਲੋਕਾਂ ਵੱਲੋਂ ਉਨ੍ਹਾਂ ਦਾ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਲਤੀਫਪੁਰਾ ਦੇ ਕਿਸਾਨ ਅਤੇ ਲੋਕ ਰਾਜਪਾਲ ਦੀ ਆਮਦ 'ਤੇ ਰੋਸ ਪ੍ਰਗਟ ਕਰਨ ਲਈ ਸਟੇਡੀਅਮ ਦੇ ਨੇੜੇ ਪਹੁੰਚ ਗਏ ਹਨ। ਇਸ ਮੌਕੇ ਪੁਲਸ ਵੱਲੋਂ ਉਹਨਾਂ ਨੂੰ ਰੋਕਿਆ ਜਾ ਰਿਹਾ ਹੈ। ਤਾਜ਼ਾ ਜਾਣਕਾਰੀ ਅਨੁਸਾਰ ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਸ ਵਿਚਾਲੇ ਝੜਪ ਵੀ ਹੋਈ। ਮੌਕੇ 'ਤੇ ਭਾਰੀ ਹੰਗਾਮਾ ਹੋਣ ਦੀ ਖ਼ਬਰ ਵੀ ਸਾਹਮਣੇ ਆ ਰਹੀ ਹੈ। ਮਾਹੌਲ ਕਾਫੀ ਤਣਾਅਪੂਰਨ ਹੋ ਗਿਆ ਹੈ।
ਪੜ੍ਹੋ ਇਹ ਅਹਿਮ ਖ਼ਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਅਲਬਾਨੀਜ਼ ਨੇ ਭਾਰਤ ਨੂੰ ਗਣਤੰਤਰ ਦਿਵਸ 'ਤੇ ਦਿੱਤੀਆਂ ਸ਼ੁਭਕਾਮਨਾਵਾਂ
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।