ਚੌਲਾਂਗ ਟੋਲ ਪਲਾਜ਼ਾ ''ਤੇ ਲਗਾਏ ਗਏ ਧਰਨੇ ਦੇ 15ਵੇਂ ਦਿਨ ਕਿਸਾਨਾਂ ਨੇ ਕੀਤੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

10/20/2020 3:49:32 PM

ਟਾਂਡਾ ਉੜਮੁੜ(ਵਰਿੰਦਰ ਪੰਡਿਤ, ਮੋਮੀ, ਕੁਲਦੀਸ਼): ਦੋਆਬਾ ਕਿਸਾਨ ਕਮੇਟੀ ਪੰਜਾਬ ਵੱਲੋਂ ਹਾਈਵੇ 'ਤੇ ਚੌਲਾਂਗ ਟੋਲ ਪਲਾਜ਼ਾ ਅਤੇ ਖੇਤੀ ਕਾਨੂੰਨਾਂ ਵਿਰੁੱਧ ਲਗਾਏ ਗਏ ਧਰਨੇ ਦੇ 15ਵੇਂ ਦਿਨ ਵੱਡੀ ਗਿਣਤੀ 'ਚ ਸ਼ਾਮਲ ਹੋਏ ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੇ ਮੋਦੀ ਸਰਕਾਰ ਖ਼ਿਲਾਫ਼ ਭੜਾਸ ਕੱਢਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕਰਵਾਏ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਉਨ੍ਹਾਂ ਦੀ ਲੜਾਈ ਜਾਰੀ ਹੈ। | ਉਨ੍ਹਾਂ ਸੂਬਾ ਸਰਕਾਰ ਵੱਲੋਂ ਵਿਧਾਨ ਸਭਾ 'ਚ ਪੇਸ਼ ਕੀਤੇ ਬਿੱਲਾਂ ਦੇ ਬਾਰੇ ਕਿਹਾ ਕਿ ਜੋ ਵੀ ਸਰਕਾਰ ਕਿਸਾਨ ਹਿਤੈਸ਼ੀ ਫੈਸਲੇ ਕਰੇਗੀ ਉਨ੍ਹਾਂ ਫੈਸਲਿਆਂ ਦਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਕਿਹਾ  ਕਿਸਾਨ ਜਥੇਬੰਦੀਆਂ ਦੀ 21 ਅਕਤੂਬਰ ਨੂੰ ਚੰਡੀਗੜ੍ਹ 'ਚ ਹੋਣ ਵਾਲੀ ਮੀਟਿੰਗ ਦੌਰਾਨ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੀ ਅਗਲੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ।

PunjabKesari
ਇਸ ਮੌਕੇ ਢਾਡੀ ਦਲਜੀਤ ਸਿੰਘ ਮੱਲੀ, ਸਤਪਾਲ ਸਿੰਘ ਮਿਰਜ਼ਾਪੁਰ, ਅਮਰਜੀਤ ਸਿੰਘ ਸੰਧੂ, ਹਰਪ੍ਰੀਤ ਸੰਧੂ, ਰਣਜੀਤ ਸਿੰਘ ਬਾਜਵਾ, ਜਰਨੈਲ ਸਿੰਘ ਕੁਰਾਲਾ, ਦਵਿੰਦਰ ਸਿੰਘ ਮੂਨਕਾ, ਪ੍ਰਿਤਪਾਲ ਸਿੰਘ, ਦਲਜੀਤ ਸਿੰਘ ਨਰੀਆਲ, ਸਤਪਾਲ ਚਾਹਲ, ਸੁਖਵਿੰਦਰ ਸਿੰਘ, ਹਰਮੀਤ ਔਲਖ, ਬਲਬੀਰ ਢੱਟ, ਮਨਜੀਤ ਸਿੰਘ ਖਾਲਸਾ, ਦਵਿੰਦਰ ਸਿੰਘ ਬਸਰਾ, ਸਤਨਾਮ ਸਿੰਘ ਢਿੱਲੋਂ, ਮਾਸਟਰ ਕਰਨੈਲ ਸਿੰਘ ਮਾਂਗਟ, ਰੁਪਿੰਦਰ ਜੀਤ ਸਿੰਘ, ਸੁਖਦੇਵ ਲਾਚੋਵਾਲ ਅਮਰੀਕ ਸਿੰਘ, ਸਰਦੂਲ ਸਿੰਘ, ਰਤਨ ਸਿੰਘ, ਗੁਰਨਾਮ ਸਿੰਘ, ਸ਼ਿਵ ਪੂਰਨ ਸਿੰਘ, ਜੀਤ ਸਿੰਘ, ਸਤਨਾਮ ਸਿੰਘ, ਕੁਲਵਿੰਦਰ ਕਿੰਦਾ, ਪਰਮਜੀਤ ਪੰਮਾ, ਸੰਤੋਖ ਖਰਲਾਂ, ਗੁਰਮੀਤ ਸਿੰਘ, ਨਰਿੰਦਰ ਸਿੰਘ, ਰਸ਼ਪਾਲ ਸਿੰਘ ਅਤੇ ਜਗਦੀਪ ਸਿੰਘ ਆਦਿ ਮੌਜੂਦ ਸਨ।

PunjabKesari


Aarti dhillon

Content Editor

Related News