ਕੰਢੀ ਕਨਾਲ ਨਹਿਰ ਮੁੱਦੇ ’ਤੇ ਕਿਸਾਨਾਂ ਵੱਲੋਂ ਨਹਿਰੀ ਵਿਭਾਗ ਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ

06/28/2022 4:11:28 PM

ਗੜ੍ਹਦੀਵਾਲਾ (ਜਤਿੰਦਰ)-ਪਿੰਡ ਮਸਤੀਵਾਲ ਵਿਖੇ ਕੰਢੀ ਕਨਾਲ ਨਹਿਰ ਦੇ ਬੈੱਡ ਨੂੰ ਪੱਕਾ ਕਰਨ ਦੇ ਵਿਰੋਧ ’ਚ ਲਗਾਇਆ ਗਿਆ ਧਰਨਾ ਅੱਜ 35ਵੇਂ ਦਿਨ ਵੀ ਲਗਾਤਾਰ ਜਾਰੀ ਰਿਹਾ। ਇਸ ਮੌਕੇ ਮਨਜੋਤ ਸਿੰਘ ਤਲਵੰਡੀ ਮੁੱਖ ਸੇਵਾਦਾਰ ਬਾਬਾ ਦੀਪ ਸਿੰਘ ਜੀ ਸੇਵਾ ਦਲ ਐਂਡ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ, ਜੰਗਵੀਰ ਸਿੰਘ ਚੌਹਾਨ ਸੂਬਾ ਪ੍ਰਧਾਨ ਦੋਆਬਾ ਕਿਸਾਨ ਕਮੇਟੀ ਪੰਜਾਬ, ਕਿਸਾਨ ਮਜ਼ਦੂਰ ਯੂਨੀਅਨ ਗੜ੍ਹਦੀਵਾਲਾ ਦੇ ਪ੍ਰਧਾਨ ਗੁਰਦੀਪ ਸਿੰਘ ਬਰਿਆਣਾ ਸਮੇਤ ਵੱਖ-ਵੱਖ ਬੁਲਾਰਿਆਂ ਨੇ ਪ੍ਰਸ਼ਾਸਨ ਅਤੇ ਨਹਿਰੀ ਵਿਭਾਗ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਇਲਾਕੇ ਦੇ ਲੋਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਾਫੀ ਲੰਬੇ ਸਮੇਂ ਤੋਂ ਧਰਨਾ ਲਗਾਇਆ ਪਰ ਪੰਜਾਬ ਸਰਕਾਰ ਅਤੇ ਨਹਿਰੀ ਵਿਭਾਗ ਵੱਲੋਂ ਲੋਕਾਂ ਦੀਆਂ ਮੰਗਾਂ ਨੂੰ ਅਣਦੇਖਿਆ ਕੀਤਾ ਜਾ ਰਿਹਾ ਹੈ।

ਇਸ ਮੌਕੇ ਉਨ੍ਹਾਂ ਕਿਹਾ ਕਿ ਇਲਾਕੇ ’ਚ ਆਉਣ ਵਾਲੇ ਸਮੇਂ ’ਚ ਪਾਣੀ ਦੀ ਕਿੱਲਤ ਨਾ ਆਵੇ ਅਤੇ ਪਾਣੀ ਦਾ ਜ਼ਮੀਨੀ ਪੱਧਰ ਵੀ ਉੱਚਾ ਰਹੇ, ਇਸ ਕਰਕੇ ਕੰਢੀ ਕਨਾਲ ਨਹਿਰ ਦਾ ਬੈੱਡ ਕੱਚਾ ਰੱਖਿਆ ਜਾਵੇ ਅਤੇ ਬਾਕੀ ਮੰਗਾਂ ਵੀ ਜਲਦ ਤੋਂ ਜਲਦ ਪੂਰੀਆਂ ਕੀਤੀਆਂ ਜਾਣ। ਇਸ ਮੌਕੇ ਮਨਜੋਤ ਸਿੰਘ ਤਲਵੰਡੀ, ਜੰਗਵੀਰ ਸਿੰਘ ਚੌਹਾਨ, ਹਰਭਜਨ ਸਿੰਘ, ਸਵਰਨ ਸਿੰਘ ਧੁੱਗਾ ਜ਼ਿਲ੍ਹਾ ਪ੍ਰਧਾਨ ਕਾਦੀਆਂ ਯੂਨੀਅਨ, ਗੁਰਨਾਮ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਜਤਿੰਦਰ ਸਿੰਘ ਲੰਬੜਦਾਰ, ਕੁਲਵੀਰ ਸਿੰਘ ਧੂਤ, ਮਾਸਟਰ ਗੁਰਚਰਨ ਸਿੰਘ, ਸਤਵਿੰਦਰ ਸਿੰਘ, ਮੰਨਾ ਰੂਪੋਵਾਲ, ਕਿਰਪਾਲ ਸਿੰਘ ਸਮੇਤ ਵੱਡੀ ਗਿਣਤੀ ’ਚ ਲੋਕ ਹਾਜ਼ਰ ਸਨ।
 


Manoj

Content Editor

Related News