ਚੌਲਾਂਗ ਟੋਲ ਪਲਾਜ਼ੇ ’ਤੇ 221 ਦਿਨ ਤੋਂ ਡਟੇ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

Thursday, May 13, 2021 - 03:36 PM (IST)

ਚੌਲਾਂਗ ਟੋਲ ਪਲਾਜ਼ੇ ’ਤੇ 221 ਦਿਨ ਤੋਂ ਡਟੇ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ)-ਚੌਲਾਂਗ ਟੋਲ ਪਲਾਜ਼ਾ ’ਤੇ ਦੋਆਬਾ ਕਿਸਾਨ ਕਮੇਟੀ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਲਾਏ ਗਏ ਧਰਨੇ ਦੇ 221ਵੇਂ ਦਿਨ ਵੀ ਇਲਾਕੇ ਦੇ ਵੱਖ- ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।  ਜਥੇਬੰਦੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਚੱਲ ਰਹੇ ਸੰਘਰਸ਼ ਦੌਰਾਨ ਕਿਸਾਨ ਆਗੂਆਂ ਬਲਬੀਰ ਸਿੰਘ ਸੋਹੀਆ, ਪ੍ਰਿਥਪਾਲ ਸਿੰਘ ਗੁਰਾਇਆ, ਹਰਭਜਨ ਸਿੰਘ ਰਾਪੁਰ, ਸਤਪਾਲ ਸਿੰਘ ਮਿਰਜ਼ਾਪੁਰ, ਰਤਨ ਸਿੰਘ ਖੋਖਰ ਨੇ ਆਖਿਆ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੇਸ਼ਵਿਆਪੀ ਬਣ ਚੁੱਕਾ ਹੈ, ਜਿਸ ਦੇ ਅੱਗੇ ਮੋਦੀ ਸਰਕਾਰ ਨੂੰ ਝੁਕਣਾ ਪਵੇਗਾ। ਇਸ ਮੌਕੇ ਜਗਤਾਰ ਸਿੰਘ ਬੱਸੀ, ਸਤਵਿੰਦਰ ਸਿੰਘ, ਰਜਿੰਦਰ ਸਿੰਘ, ਸਾਧੂ ਸਿੰਘ, ਜਗੀਰ ਸਿੰਘ, ਜਗਤਾਰ ਸਿੰਘ, ਰੇਸ਼ਮ ਸਿੰਘ, ਭਜਨ ਸਿੰਘ,  ਚੰਨਣ  ਸਿੰਘ, ਦਿਲਬਾਗ ਸਿੰਘ ਆਦਿ ਮੌਜੂਦ ਸਨ।


author

Manoj

Content Editor

Related News