ਪਿੰਡਾਂ ’ਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਕੀਤਾ ਜਾਗਰੂਕ
Thursday, Nov 12, 2026 - 07:16 PM (IST)
ਫਗਵਾੜਾ (ਜਲੋਟਾ)-ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ, ਮਨੁੱਖੀ ਸਿਹਤ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਵੇਖਦਿਆਂ ਮਾਣਯੋਗ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਅਤੇ ਸਰਕਾਰ ਵੱਲੋਂ ਪਰਾਲੀ ਸਾੜਨ ’ਤੇ ਪਾਬੰਦੀ ਸਬੰਧੀ ਜਾਰੀ ਕੀਤੀਆਂ ਸਖ਼ਤ ਹਦਾਇਤਾਂ ਪ੍ਰਤੀ ਕਿਸਾਨਾ ਨੂੰ ਜਾਗਰੁਕ ਕਰਨ ਦੇ ਮਕਸਦ ਨਾਲ ਸਬ-ਡਵੀਜ਼ਨ ਫਗਵਾੜਾ ਦੇ ਵੱਖ-ਵੱਖ ਪਿੰਡਾਂ ਅਤੇ ਖੇਤਾਂ ’ਚ ਐੱਸ. ਡੀ. ਐੱਮ. ਡਾ. ਨਵਜੋਤ ਸ਼ਰਮਾ ਦੀ ਅਗਵਾਈ ਹੇਠ ਟੀਮਾਂ ਵਲੋਂ ਜਾਗਰੁਕਤਾ ਮੁਹਿਮ ਚਲਾਈ ਗਈ।
ਇਸ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਐੱਸ. ਡੀ. ਐੱਮ. ਡਾ. ਨਵਜੋਤ ਸ਼ਰਮਾ ਵੱਲੋਂ ਖ਼ੁਦ ਵੀ ਵੱਖ-ਵੱਖ ਪਿੰਡਾਂ ਦੇ ਦੌਰੇ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਵਿਗਿਆਨਕ ਅਤੇ ਵਾਤਾਵਰਣ ਪੱਖੀ ਤਰੀਕਿਆਂ ਨਾਲ ਨਿਪਟਾਰਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਡਾ. ਨਵਜੋਤ ਸ਼ਰਮਾ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਨਿਕਲਣ ਵਾਲਾ ਧੂੰਆਂ ਹਵਾ ਨੂੰ ਪ੍ਰਦੂਸ਼ਿਤ ਕਰਦਾ ਹੈ, ਜਿਸ ਨਾਲ ਬੱਚਿਆਂ, ਬਜ਼ੁਰਗਾਂ ਅਤੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਵਿਸ਼ੇਸ਼ ਤੌਰ ’ਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਅੱਗ ਕਾਰਨ ਜ਼ਮੀਨ ’ਚ ਮੌਜੂਦ ਲਾਭਦਾਇਕ ਜੀਵਾਣੂ ਅਤੇ ਹੋਰ ਪੌਸ਼ਟਿਕ ਤੱਤ ਵੀ ਪ੍ਰਭਾਵਿਤ ਹੁੰਦੇ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਫੇਰਬਦਲ! ਕਈ ਵੱਡੇ ਅਧਿਕਾਰੀਆਂ ਦੇ ਤਬਾਦਲੇ
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਦੀ ਸੁਰੱਖਿਆ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਬਿਹਤਰ ਭਵਿੱਖ ਲਈ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ। ਉਨ੍ਹਾਂ ਦੱਸਿਆ ਕਿ ਸਰਕਾਰੀ ਹਦਾਇਤਾਂ ਅਨੁਸਾਰ ਪਰਾਲੀ ਸਾੜਨ ਦੇ ਮਾਮਲਿਆਂ ’ਚ ਜ਼ਮੀਨ ਦੀ ਮਾਲਕੀ ਦੇ ਰਕਬੇ ਮੁਤਾਬਕ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ। 2 ਏਕੜ ਤੱਕ ਜ਼ਮੀਨ ਵਾਲੇ ਕਿਸਾਨ ਨੂੰ 5 ਹਜ਼ਾਰ ਰੁਪਏ, ਦੋ ਤੋਂ ਪੰਜ ਏਕੜ ਤੱਕ ਜ਼ਮੀਨ ਵਾਲੇ ਕਿਸਾਨ ਨੂੰ 10 ਹਜ਼ਾਰ ਰੁਪਏ ਅਤੇ ਪੰਜ ਏਕੜ ਤੋਂ ਵੱਧ ਜ਼ਮੀਨ ਵਾਲੇ ਕਿਸਾਨ ਨੂੰ 30 ਹਜ਼ਾਰ ਰੁਪਏ ਤੱਕ ਜੁਰਮਾਨਾ ਲਗਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ: ਸ਼ੁੱਕਰਵਾਰ ਨੂੰ ਪੰਜਾਬ 'ਚ ਲੰਬਾ Power Cut! ਇਨ੍ਹਾ ਇਲਾਕਿਆਂ 'ਚ ਸਾਰਾ ਦਿਨ ਨਹੀਂ ਆਵੇਗੀ ਬੱਤੀ
ਇਸ ਤੋਂ ਇਲਾਵਾ ਉਲੰਘਣਾ ਕਰਨ ਵਾਲਿਆਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕਰਨ ਅਤੇ ਐਫ.ਆਈ.ਆਰ. ਦਰਜ ਕਰਨ ਦੀ ਕਾਰਵਾਈ ਵੀ ਨਿਯਮਾਂ ਅਨੁਸਾਰ ਅਮਲ ’ਚ ਲਿਆਂਦੀ ਜਾ ਸਕਦੀ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵੀ ਅਜਿਹੇ ਮਾਮਲਿਆਂ ਵਿੱਚ ਕਾਨੂੰਨੀ ਕਾਰਵਾਈ ਅਤੇ ਚਲਾਨ ਕਰਨ ਦੀ ਵਿਵਸਥਾ ਹੈ। ਇਸ ਮੌਕੇ ਖੇਤੀ ਬਾੜੀ ਅਫਸਰ ਪਰਮਜੀਤ ਰਾਮ, ਸੁਲੱਖਣ ਸਿੰਘ ਟੀ. ਸੀ. ਬੀ. ਡੀ. ਪੀ. ਓ. ਵਿਭਾਗ, ਵਾਟਰ ਸਪਲਾਈ ਵਿਭਾਗ ਦੇ ਗੌਰਵ ਸ਼ਰਮਾ, ਸੁਦੀਸ਼ ਕੁਮਾਰ, ਸੰਜੀਵ ਕੁਮਾਰ, ਸੁਖਦੇਵ ਸਿੰਘ ਬਾਂਸਲ, ਸੁਖਜਿੰਦਰ ਸਿੰਘ ਸਾਹਨੀ, ਅਮਰੀਕ ਸਿੰਘ ਮੀਕਾ, ਬਿੰਦਰ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਕੇ ਬੰਦੇ ਦਾ ਕਰ 'ਤਾ ਕਤਲ, ਦਿੱਲੀ ਤੋਂ 10 ਦਿਨ ਪਹਿਲਾਂ ਆਇਆ ਸੀ ਛੁੱਟੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
