‘ਕਾਲੇ ਕਾਨੂੰਨਾਂ ਖ਼ਿਲਾਫ਼ ਪਿੰਡਾਂ ’ਚ ਕਿਸਾਨਾਂ ਤੇ ਕਿਰਤੀਆਂ ਦੀ ਕੀਤੀ ਜਾ ਰਹੀ ਲਾਮਬੰਦੀ’

05/12/2021 10:09:04 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਪਿੰਡ ਰੜਾ ’ਚ ਇਕੱਠ ਕਰ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ । ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕਿਸਾਨ ਅੰਦੋਲਨ ਲਈ ਪਿੰਡ-ਪਿੰਡ ਲਾਮਬੰਦੀ ਕਰਨ ਦੀ ਮੁਹਿੰਮ ਤਹਿਤ ਹੋਈ ਇਸ ਮੀਟਿੰਗ ’ਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਹਿੱਸਾ ਲਿਆ। ਜ਼ੋਨ ਟਾਂਡਾ ਦੇ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਦੀ ਅਗਵਾਈ ’ਚ ਹੋਈ ਇਸ ਮੀਟਿੰਗ ਦੌਰਾਨ ਪਿੰਡ ਵਾਸੀਆਂ ਦੀ ਹਾਜ਼ਰੀ ’ਚ ਗੁਰਦਿਆਲ ਸਿੰਘ ਨੂੰ ਸਰਬਸੰਮਤੀ ਨਾਲ ਜਥੇਬੰਦੀ ਦੀ ਰੜਾ ਪਿੰਡ ਇਕਾਈ ਦਾ ਪ੍ਰਧਾਨ ਚੁਣਿਆ ਗਿਆ।

ਇਸ ਮੌਕੇ ਜ਼ੋਨ ਪ੍ਰਧਾਨ ਭੁੱਲਾ ਨੇ ਚੁਣੇ ਗਏ ਪ੍ਰਧਾਨ ਅਤੇ ਟੀਮ ਨੂੰ ਸਨਮਾਨਿਤ ਕਰਦਿਆਂ ਆਖਿਆ ਕਿ ਆਪਣੇ ਭਾਈਵਾਲ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਲਈ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਕਿਸਾਨ ਮਾਰੂ ਖੇਤੀ ਕਾਨੂੰਨਾਂ ਖਿਲਾਫ ਸ਼ੁਰੂ ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡ-ਪਿੰਡ ਜਾ ਕੇ ਕਿਸਾਨਾਂ ਅਤੇ ਕਿਰਤੀਆਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ। ਇਸ ਮੌਕੇ ਸਨੀ ਭੱਟੀ, ਰੋਸ਼ਨ ਸਿੰਘ, ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ, ਯੁਵਰਾਜ ਗਿੱਲ, ਅਭੇ ਸੰਧੂ, ਸ਼ਾਨ ਸਿੱਧੂ ਆਦਿ ਮੌਜੂਦ ਸਨ।


Manoj

Content Editor

Related News