ਬਿਆਸ ਦਰਿਆ ਪੁਲ ਟਾਂਡਾ ''ਤੇ ਕਿਸਾਨ ਜਥੇਬੰਦੀ ਵਲੋਂ ਲਾਇਆ ਧਰਨਾ ਰਾਤ ਨੂੰ ਵੀ ਰਹੇਗਾ ਜਾਰੀ

09/14/2020 7:55:50 PM

ਟਾਂਡਾ ਉੜਮੁੜ,(ਵਰਿੰਦਰ ਪੰਡਿਤ)-ਬਿਆਸ ਦਰਿਆ ਪੁਲ (ਟਾਂਡਾ) 'ਤੇ ਰੋਡ ਜਾਮ ਕਰ ਕੇ ਧਰਨੇ 'ਤੇ ਬੈਠੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਗੁਰਦਾਸਪੁਰ ਨਾਲ ਸਬੰਧਿਤ ਕਾਰਕੁਨਾਂ ਦਾ ਧਰਨਾ ਰਾਤ ਨੂੰ ਵੀ ਜਾਰੀ ਰਹੇਗਾ। ਇਸ ਸਬੰਧੀ ਕੋਈ ਵੀ ਫੈਸਲਾ ਕੱਲ੍ਹ 11 ਵਜੇ ਸੂਬਾ ਕਮੇਟੀ ਦੀ ਮੀਟਿੰਗ ਉਪਰੰਤ ਲਿਆ ਜਾਵੇਗਾ। ਇਹ ਧਰਨਾ ਕਿਸਾਨੀ ਮੰਗਾਂ ਨੂੰ ਲੈ ਕੇ ਲਗਾਇਆ ਗਿਆ ਹੈ।
ਐਸ. ਐਸ. ਪੀ. ਹੁਸ਼ਿਆਰਪੁਰ ਨਵਜੋਤ ਸਿੰਘ ਮਾਹਲ ਨੇ 7 ਵਜੇ ਦੇ ਕਰੀਬ ਧਰਨੇ 'ਤੇ ਬੈਠੇ ਕਿਸਾਨ ਜਥੇਬੰਦੀ ਦੇ ਆਗੂਆਂ ਨਾਲ ਗੱਲਬਾਤ ਕਰਕੇ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੀਤੀ ਜਾ ਰਹੀ ਪੈਰਵਾਈ ਦਾ ਹਵਾਲਾ ਦਿੰਦੇ ਹੋਏ ਧਰਨਾ ਖਤਮ ਕਰਨ ਲਈ ਕਿਹਾ ਸੀ ਪਰ ਕਿਸਾਨ ਜਥੇਬੰਦੀ ਧਰਨੇ ਨੂੰ ਲਗਾਤਾਰ ਜਾਰੀ ਰੱਖਣ 'ਤੇ ਅੜੀ ਰਹੀ। ਇਸ ਦੌਰਾਨ ਜਥੇਬੰਦੀ ਦੇ ਸੂਬਾਈ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਨੇ ਕਿਹਾ ਧਰਨਾ ਸੂਬਾ ਕਮੇਟੀ ਦੇ ਨਿਰਦੇਸ਼ਾਂ ਤੱਕ ਜਾਰੀ ਰਹੇਗਾ। ਇਸ ਦੌਰਾਨ ਮਾਝਾ ਦੁਆਬਾ ਨੂੰ ਜੋੜਨ ਵਾਲੇ
ਪੁਲ 'ਤੇ ਜਾਮ ਲੱਗੇ ਹੋਣ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਹਾਲਾਂਕਿ ਟਾਂਡਾ ਪੁਲਸ ਦੀ ਟੀਮ ਨੇ ਪਿੰਡ ਰੜਾ ਮੋੜ, ਮਿਆਣੀ ਮੋੜ ਅਤੇ ਟਾਂਡਾ ਤੋਂ ਟ੍ਰੈਫਿਕ ਡਾਇਵਰਟ ਕੀਤੀ ਹੋਈ ਹੈ।





 


Deepak Kumar

Content Editor

Related News