ਕਿਸਾਨ ਜਥੇਬੰਦੀਆਂ ਨੇ 14 ਨੂੰ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਘੇਰਨ ਦਾ ਪ੍ਰੋਗਰਾਮ ਉਲੀਕਿਆ

12/11/2020 3:36:38 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਦੇਸ਼ ਵਿਆਪੀ ਕਿਸਾਨ ਅੰਦੋਲਨ ਦੌਰਾਨ ਦਿੱਲੀ ਘੇਰ ਕੇ ਬੈਠੀਆਂ ਕਿਸਾਨ ਜਥੇਬੰਦੀਆਂ ਵੱਲੋਂ ਮੰਗਾਂ ਨਾ ਮੰਨੇ ਜਾਣ ਦੀ ਸੂਰਤ 'ਚ ਦਿੱਤੇ ਸੰਘਰਸ਼ ਨੂੰ ਤੇਜ਼ ਕਰਨ ਦੇ ਸੱਦੇ ਤਹਿਤ 14 ਦਸੰਬਰ ਨੂੰ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਦਾ ਘਿਰਾਓ ਕੀਤਾ ਜਾਵੇਗਾ। ਇਸ ਰੋਸ ਵਿਖਾਵੇ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਪਿੰਡ ਰਾਪੁਰ 'ਚ ਹੋਈ, ਜਿਸ 'ਚ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ 'ਤੇ ਟੋਲ ਪਲਾਜ਼ਿਆ ਅਤੇ ਹੋਰ ਸਥਾਨਾਂ 'ਤੇ ਸੰਘਰਸ਼ ਕਰ ਰਹੀਆਂ ਸਮੂਹ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਹਿੱਸਾ ਲਿਆ।

ਇਹ ਵੀ ਪੜ੍ਹੋ: ਫੇਸਬੁੱਕ 'ਤੇ ਫਿਰ ਬੋਲੇ ਨਵਜੋਤ ਸਿੱਧੂ, ਸਰਕਾਰ 'ਤੇ ਚੁੱਕੇ ਵੱਡੇ ਸਵਾਲ

ਇਸ ਮੌਕੇ ਜਥੇਬੰਦੀਆਂ ਦੇ ਕਿਸਾਨ ਆਗੂਆਂ ਨੇ ਇਸ ਉਲੀਕੇ ਗਏ ਪ੍ਰੋਗਰਾਮ ਦੀ ਸਫਲਤਾ ਲਈ ਵਿਚਾਰ-ਵਟਾਂਦਰਾ ਕੀਤਾ ਅਤੇ ਦੱਸਿਆ ਕਿ ਸਮੂਹ ਜਥੇਬੰਦੀਆਂ ਇਕਜੁੱਟ ਹੋ ਕੇ ਇਹ ਘਿਰਾਓ ਕੀਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨ, ਮਜ਼ਦੂਰ, ਆੜ੍ਹਤੀ ਅਤੇ ਮੁਲਾਜਮ ਵਰਗ ਰੌਸ਼ਨ ਗਰਾਉਂਡ ਹੁਸ਼ਿਆਰਪੁਰ 'ਚ ਸਵੇਰੇ 10 ਵਜੇ ਇਕੱਠਾ ਹੋਵੇਗਾ ਅਤੇ ਸਕੱਤਰੇਤ ਤੱਕ ਮਾਰਚ ਕਰਕੇ ਡੀ. ਸੀ. ਦਫ਼ਤਰ ਦਾ ਘਿਰਾਓ ਕਰਦੇ ਹੋਏ ਕਿਸਾਨ ਮਾਰੂ ਕਾਲੇ ਕਾਨੂੰਨਾਂ ਖ਼ਿਲਾਫ਼ ਅਵਾਜ ਬੁਲੰਦ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਜਲੰਧਰ 'ਚ ਰੂਹ ਕੰਬਾਊ ਵਾਰਦਾਤ: ਤੇਜ਼ਧਾਰ ਹਥਿਆਰਾਂ ਨਾਲ ਸ਼ਰੇਆਮ ਵੱਢਿਆ ਵਕੀਲ

ਇਸ ਮੌਕੇ ਗੁਰਦੀਪ ਸਿੰਘ ਖੁਣਖੁਣ, ਸੁਰਜੀਤ ਸਿੰਘ ਬਿੱਲਾ, ਸਤਪਾਲ ਸਿੰਘ ਮਿਰਜ਼ਾਪੁਰ, ਓਂਕਾਰ ਸਿੰਘ ਭੰਗਾਲਾ, ਪਰਮਿੰਦਰ ਸਿੰਘ ਪੰਨੂ, ਗੁਰਮੇਸ਼ ਸਿੰਘ, ਸਵਰਨ ਸਿੰਘ ਮੁਕੇਰੀਆਂ, ਦਵਿੰਦਰ ਸਿੰਘ ਕੱਕੋਂ, ਪਰਮਿੰਦਰ ਸਿੰਘ ਲਾਚੋਵਾਲ, ਹਰਨੇਕ ਸਿੰਘ ਟਾਂਡਾ, ਸਵਰਨ ਸਿੰਘ ਕੁਰਾਲਾ, ਹਰਦੀਪ ਖੁੱਡਾ, ਜਗਤਾਰ ਸਿੰਘ ਭਿੰਡਰ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ: ਛੱਪੜ 'ਚੋਂ ਮਿਲੀਆਂ ਦੋ ਬੱਚਿਆਂ ਦੀਆਂ ਲਾਸ਼ਾਂ ਦੇ ਮਾਮਲੇ 'ਚ ਵੱਡਾ ਖੁਲਾਸਾ, ਪਿਓ ਨੇ ਹੀ ਦਿੱਤੀ ਭਿਆਨਕ ਮੌਤ


shivani attri

Content Editor

Related News