ਕਿਸਾਨੀ ਧਰਨੇ ’ਚ ਹਿੱਸਾ ਲੈਣ ਜਾ ਰਹੇ ਕਿਸਾਨਾਂ ਲਈ ਲੱਗੇ ਬਦਾਮਾਂ ਦੇ ਲੰਗਰ

12/25/2020 3:07:47 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ,ਵਰਿੰਦਰ ਪੰਡਿਤ)— ਦਿੱਲੀ ਕਿਸਾਨ ਅੰਦੋਲਨ ਵਿੱਚ ਭਾਗ ਲੈਣ ਲਈ ਜਾ ਰਹੇ ਕਿਸਾਨਾਂ ਦੇ ਵੱਡੇ ਜਥੇ ਲਈ ਅੱਜ ਟਾਂਡਾ ’ਚ ਬਦਾਮਾਂ ਦੇ ਲੰਗਰ ਨਿਰੰਤਰ ਚੱਲੇ। 
ਜ਼ਿਕਰਯੋਗ ਹੈ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਵੱਡੇ ਪੱਧਰ ’ਤੇ  ਦਿੱਲੀ ਕੂਚ ਕਰਨ ਤੋਂ ਪਹਿਲਾਂ ਦਾਣਾ ਮੰਡੀ ਟਾਂਡਾ ਵਿਖੇ ਇਕ ਵੱਡਾ ਇਕੱਠ ਰੱਖਿਆ ਗਿਆ ਸੀ ਅਤੇ ਇਸ ਇਕੱਠ ’ਚ ਸ਼ਾਮਲ ਸੰਗਤ ਵਾਸਤੇ ਉੱਘੇ ਸਮਾਜ ਸੇਵੀ ਤੇ ਕਿਸਾਨ ਆਗੂ ਰਾਜਾ ਜਸਵੀਰ ਸਿੰਘ ਕੁਰਾਲਾ ਵੱਲੋਂ  ਸ਼ਾਮਲ ਹੋਣ ਜਾ ਰਹੀਆਂ ਸੰਗਤ ਦੀ ਸੇਵਾ ਵਾਸਤੇ  ਬਦਾਮਾਂ ਦੇ ਲੰਗਰ ਲਗਾਏ ਗਏ ਅਤੇ ਇੱਕ ਕੁਇੰਟਲ ਤੋਂ ਵੱਧ ਬਦਾਮ ਸੰਗਤ ਵਿੱਚ ਵਰਤਾਏ ਗਏ।ਇਸ ਮੌਕੇ ਗੱਲਬਾਤ ਦੌਰਾਨ ਰਾਜਾ ਕੁਰਾਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਪੰਜਾਬ ਅਤੇ ਪੰਜਾਬੀਅਤ ਦੇ ਅੱਗੇ ਝੁਕ ਕੇ ਇਹ ਕਾਨੂੰਨ ਵਾਪਸ ਲੈਣੇ ਹੀ ਪੈਣਗੇ ਕਿਉਂਕਿ ਪੰਜਾਬੀ ਮਰਨਾ ਤਾਂ ਜਾਣਦੇ ਹਨ ਪਰ ਝੁੱਕਣਾ ਨਹੀਂ ਜਾਣਦੇ। 

ਇਹ ਵੀ ਪੜ੍ਹੋ : ਸਾਲ 2020 ਪੰਜਾਬ ’ਚ ਇਨ੍ਹਾਂ ਪਰਿਵਾਰਾਂ ਨੂੰ ਦੇ ਗਿਆ ਵੱਡੇ ਦੁੱਖ, ਜਬਰ-ਜ਼ਿਨਾਹ ਦੀਆਂ ਘਟਨਾਵਾਂ ਨੇ ਵਲੂੰਧਰੇ ਦਿਲ

PunjabKesari

ਉਨ੍ਹਾਂ ਹੋਰ ਕਿਹਾ ਕਿ ਇਸ ਕਿਸਾਨ ਅੰਦੋਲਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਉਹ ਹਰ ਕੁਰਬਾਨੀ ਦੇਣ ਲਈ ਤਿਆਰ ਬਰ ਤਿਆਰ ਬੈਠੇ ਹਨ। ਜ਼ਿਕਰਯੋਗ ਹੈ ਕਿ ਦਿੱਲੀ ਕਿਸਾਨ ਅੰਦੋਲਨ ’ਚ ਹੁਣ ਤਕ ਪੰਜਾਬੀ ਭਾਈਚਾਰੇ ਵੱਲੋਂ ਜਿੱਥੇ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ ਹਨ ਉਥੇ ਹੀ ਵਿਸ਼ੇਸ਼ ਤੌਰ ’ਤੇ ਲਗਾਏ ਗਏ ਲੰਗਰ ਵੀ ਖਿੱਚ ਅਤੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। 

ਇਹ ਵੀ ਪੜ੍ਹੋ : UAE ਤੋਂ ਆਏ ਮੁੰਡੇ ’ਤੇ ਚੜਿ੍ਹਆ ਕਿਸਾਨੀ ਰੰਗ, ਧਰਨੇ ’ਚ ਸ਼ਾਮਲ ਹੋਣ ਲਈ ਰੱਦ ਕੀਤਾ ਆਪਣਾ ਵਿਆਹ


shivani attri

Content Editor

Related News