ਟਾਂਡਾ-ਸ੍ਰੀ ਹਰਗੋਬਿੰਦਪੁਰ ਰੋਡ ''ਤੇ ਕਿਸਾਨਾਂ ਦਾ ਜਾਮ ਤੀਜੇ ਦਿਨ ਵੀ ਰਿਹਾ ਜਾਰੀ

11/23/2019 11:41:35 AM

ਟਾਂਡਾ ਉੜਮੁੜ (ਪੰਡਿਤ)— ਆਪਣੀਆਂ ਮੰਗਾਂ ਸਬੰਧੀ ਤਿੰਨ ਦਿਨਾਂ ਤੋਂ ਟਾਂਡਾ-ਸ੍ਰੀ ਹਰਗੋਬਿੰਦਪੁਰ ਰੋਡ ਜਾਮ ਕਰੀ ਬੈਠੇ ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਕਿਸਾਨਾਂ ਦਾ ਪ੍ਰਦਰਸ਼ਨ ਬੀਤੇ ਦਿਨ ਵੀ ਜਾਰੀ ਰਿਹਾ। ਸਰਕਾਰ ਵੱਲੋਂ ਗੰਨੇ ਦੇ ਬਕਾਏ ਵਿਚੋਂ ਲਗਭਗ 4 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ 'ਚ ਪਾਉਣ ਦੇ ਬਾਵਜੂਦ ਕਿਸਾਨ ਪੂਰੇ 11 ਕਰੋੜ ਦੇ ਬਕਾਏ ਅਤੇ ਦੂਜੀਆਂ ਮੰਗਾਂ ਦੀ ਪੂਰਤੀ ਤੱਕ ਜਾਮ ਜਾਰੀ ਰੱਖਣ 'ਤੇ ਅੜੇ ਰਹੇ। ਟਾਂਡਾ ਅਤੇ ਸ੍ਰੀ ਹਰਗੋਬਿੰਦਪੁਰ ਰੋਡ ਦੀ ਹੱਦ 'ਤੇ ਪੱਕਾ ਧਰਨਾ ਲਾਈ ਬੈਠੇ ਕਿਸਾਨਾਂ ਨਾਲ ਬੀਤੇ ਦਿਨੀਂ ਐੱਸ. ਡੀ. ਐੱਮ. ਬਟਾਲਾ ਦੀ ਨਾਕਾਮ ਰਹੀ ਗੱਲਬਾਤ ਤੋਂ ਬਾਅਦ ਅੱਜ ਐੱਸ. ਪੀ. ਬਟਾਲਾ ਵਰਿੰਦਰਪਾਲ ਸਿੰਘ, ਡੀ. ਐੱਸ. ਪੀ. ਸ੍ਰੀ ਹਰਗੋਬਿੰਦਪੁਰ ਸੰਜੀਵ ਕੁਮਾਰ ਅਤੇ ਡੀ. ਐੱਸ. ਪੀ. ਟਾਂਡਾ ਗੁਰਪ੍ਰੀਤ ਸਿੰਘ ਗਿੱਲ ਨੇ ਮੌਕੇ 'ਤੇ ਜਾ ਕੇ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਅਤੇ ਸਰਕਾਰ ਵੱਲੋਂ ਕਿਸਾਨਾਂ ਦੇ ਖਾਤਿਆਂ ਵਿਚ ਚਾਰ ਕਰੋੜ ਪਾਉਣ ਦਾ ਹਵਾਲਾ ਦਿੰਦੇ ਹੋਏ ਧਰਨਾ ਖਤਮ ਕਰਨ ਲਈ ਕਿਹਾ। ਪਰ ਕਿਸਾਨ ਜਥੇਬੰਦੀ ਅਤੇ ਕਿਸਾਨ ਆਪਣੀਆਂ ਬਾਕੀ ਮੰਗਾਂ ਮੰਨੇ ਜਾਣ 'ਤੇ ਅੜੇ ਰਹੇ। ਜਥੇਬੰਦੀ ਦੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਨੇ ਦੱਸਿਆ ਕਿ ਚਾਰ ਕਰੋੜ ਨਹੀਂ ਪੂਰੀ ਰਕਮ ਕਿਸਾਨਾਂ ਦੇ ਖਾਤਿਆਂ ਵਿਚ ਆਉਣ ਅਤੇ ਦੂਜੀਆਂ ਮੰਗਾਂ ਮੰਨੇ ਜਾਣ ਤੱਕ ਧਰਨਾ ਜਾਰੀ ਰਹੇਗਾ। ਇਸ ਦੌਰਾਨ ਕਿਸਾਨਾਂ ਨੇ ਮੌਕੇ 'ਤੇ ਲੰਗਰ ਦਾ ਪ੍ਰਬੰਧ ਕੀਤਾ ਹੋਇਆ ਸੀ। ਇਸ ਮੌਕੇ ਕੰਵਲਜੀਤ ਸਿੰਘ, ਸਕੱਤਰ ਸਿੰਘ, ਬਲਕਾਰ ਸਿੰਘ, ਠਾਕੁਰ ਦਲੀਪ ਸਿੰਘ, ਰਾਜੂ ਧੱਕੜ, ਬਖਸ਼ੀਸ਼ ਸਿੰਘ ਕੀੜੀ ਅਫਗਾਨਾ, ਲਖਵਿੰਦਰ ਸਿੰਘ ਕੀੜੀ ਅਫਗਾਨਾ, ਬਲਜੀਤ ਸਿੰਘ, ਦੀਦਾਰ ਸਿੰਘ, ਗੁਰਪ੍ਰੀਤ ਸਿੰਘ, ਸੁਰਿੰਦਰ ਸਿੰਘ, ਗੁਰਜੀਤ ਸਿੰਘ, ਜਗਤਾਰ ਸਿੰਘ, ਲਖਵਿੰਦਰ ਸਿੰਘ, ਬਖਸ਼ੀਸ਼ ਸਿੰਘ, ਰਾਜੂ, ਗੁਰਮੀਤ ਸਿੰਘ, ਚਰਨਜੀਤ ਸਿੰਘ, ਬੱਲੂ, ਨਿਸ਼ਾਨ ਸਿੰਘ, ਬਲਵਿੰਦਰ ਬੀਰਾ, ਕਮਲਜੀਤ ਸਿੰਘ ਨੀਟਾ, ਹਰਪਾਲ ਸਿੰਘ, ਕਸ਼ਮੀਰ ਸਿੰਘ, ਮਨਜੀਤ ਸੋਨੂੰ, ਮਹਿੰਦਰ ਸਿੰਘ, ਸੋਨੂੰ ਮੁੱਲਾਂਵਾਲ, ਭਗਵਾਨ ਸਿੰਘ, ਬਲਦੇਵ ਸਿੰਘ ਆਦਿ ਕਿਸਾਨ ਮੌਜੂਦ ਸਨ।

shivani attri

This news is Content Editor shivani attri