ਮਹਿਤਪੁਰ ''ਚ ਭਾਜਪਾ ਆਗੂਆਂ ਦਾ ਕਿਸਾਨਾਂ ਵੱਲੋਂ ਵਿਰੋਧ, ਮਾਹੌਲ ਤਣਾਅਪੂਰਨ, ਭਾਰੀ ਫੋਰਸ ਤਾਇਨਾਤ

04/24/2024 12:45:24 PM

ਮਹਿਤਪੁਰ (ਮਨੋਜ਼ ਚੋਪੜਾ)- ਜਲੰਧਰ ਦੇ ਮਹਿਤਪੁਰ ਵਿਖੇ ਭਾਜਪਾ ਆਗੂਆਂ ਦਾ ਕਿਸਾਨਾਂ ਵੱਲੋਂ ਵਿਰੋਧ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਮਹਿਤਪੁਰ ਦੇ ਸਾਬਕਾ ਪ੍ਰਧਾਨ ਨਗਰ ਪੰਚਾਇਤ ਰਮੇਸ਼ ਵਰਮਾ ਨੇ ਭਾਜਪਾ ਨੂੰ ਜੁਆਇੰਨ ਕਰਨਾ ਸੀ। ਉਨ੍ਹਾਂ ਨੂੰ ਭਾਜਪਾ ਵਿਚ ਸ਼ਾਮਲ ਕਰਵਾਉਣ ਲਈ ਸੁਸ਼ੀਲ ਰਿੰਕੂ ਮਹਿਤਪੁਰ ਆ ਰਹੇ ਹਨ। 

ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਆਗੂਆਂ ਦਾ ਘਿਰਾਓ ਕਰਨ ਲਈ ਮਹਿਤਪੁਰ ਨਕੋਦਰ ਰੋਡ 'ਤੇ ਭਾਰੀ ਇਕੱਠ ਕੀਤਾ ਅਤੇ ਭਾਜਪਾ ਦਾ ਵਿਰੋਧ ਕੀਤਾ ਗਿਆ। ਕਿਸਾਨਾਂ ਅਤੇ ਪੁਲਸ ਵਿਚਾਲੇ ਹੋਈ ਧੱਕਾ-ਮੁੱਕੀ ਦੌਰਾਨ ਮਾਹੌਲ ਕਾਫ਼ੀ ਤਣਾਅਪੂਰਨ ਬਣਿਆ। ਭਾਰੀ ਗਿਣਤੀ ਵਿੱਚ ਪੁਲਸ ਫੋਰਸ,ਪੈਰਾ ਮਿਲਟਰੀ ਫੋਰਸ ਤਾਇਨਾਤ ਦੀ ਤਾਇਨਾਤੀ ਕੀਤੀ ਗਈ ਹੈ।

ਇਹ ਵੀ ਪੜ੍ਹੋ-  ਇਮੀਗ੍ਰੇਸ਼ਨ 'ਚ ਕੰਮ ਕਰਨ ਵਾਲੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਮਾਂ ਨੂੰ ਫੋਨ ਕਰਕੇ ਆਖੀ ਇਹ ਗੱਲ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

shivani attri

This news is Content Editor shivani attri