ਕਿਸਾਨਾਂ ਦੇ ਹੱਕ ''ਚ ਆਈ ''ਆਪ'', ਖੇਤੀ ਬਿੱਲਾਂ ਖ਼ਿਲਾਫ਼ ਜਮ ਕੇ ਕੀਤਾ ਰੋਸ ਪ੍ਰਦਰਸ਼ਨ

Thursday, Sep 24, 2020 - 11:10 AM (IST)

ਕਿਸਾਨਾਂ ਦੇ ਹੱਕ ''ਚ ਆਈ ''ਆਪ'', ਖੇਤੀ ਬਿੱਲਾਂ ਖ਼ਿਲਾਫ਼ ਜਮ ਕੇ ਕੀਤਾ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ/ਗੜ੍ਹਸ਼ੰਕਰ (ਸੰਜੀਵ)— ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਆਰਡੀਨੈਂਸਾਂ ਦਾ ਵਿਰੋਧ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਸੂਬੇ ਭਰ 'ਚ ਜਾਰੀ ਹੈ। ਉੱਥੇ ਹੀ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਵੀ ਇਸ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਵਿਰੋਧ 'ਚ ਸੜਕਾਂ 'ਤੇ ਉਤਰ ਆਇਆ ਹਨ। ਗੜ੍ਹਸ਼ੰਕਰ ਵਿੱਖੇ ਆਮ ਆਦਮੀ ਪਾਰਟੀ ਦੇ ਡਾ. ਹਰਮਿੰਦਰ ਬਖਸ਼ੀ ਜ਼ਿਲ੍ਹਾ ਯੂਥ ਪ੍ਰਧਾਨ ਦੀ ਅਗਵਾਈ 'ਚ ਗੜ੍ਹਸ਼ੰਕਰ ਦੇ ਹੁਸ਼ਿਆਰਪੁਰ ਬਸ ਅੱਡੇ 'ਤੇ ਕਿਸਾਨ ਵਿਰੋਧੀ ਆਰਡੀਨੈਂਸਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ।

PunjabKesari

ਇਸ ਮੌਕੇ ਆਪ ਦੇ ਆਗੂਆਂ ਨੇ ਪੰਜਾਬ ਅਤੇ ਸੈਂਟਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਅਤੇ ਕੇਂਦਰ ਸਰਕਾਰ ਵੱਲੋਂ ਪਾਸੇ ਕੀਤੇ ਆਰਡੀਨੈਂਸ ਕਿਸਾਨ ਵਿਰੋਧੀ ਦੱਸਿਆ ਅਤੇ 25 ਤਾਰੀਕ ਨੂੰ ਕਿਸਾਨ ਜਥੇਬੰਦੀਆਂ ਦੇ ਪੰਜਾਬ ਵੰਦ ਦੇ ਸੱਦੇ 'ਚ ਆਮ ਆਦਮੀ ਪਾਰਟੀ ਵੱਲੋਂ ਕਿਸਾਨ ਦੇ ਹੱਕ 'ਚ ਪੂਰਨ ਸਮਰਥਨ ਦੇਣ ਦੀ ਗੱਲ ਕਹੀ। ਇਸ ਮੌਕੇ ਕਿਸਾਨ ਆਰਡੀਨੈਂਸ ਦੇ ਰੋਸ ਵਜੋਂ ਬਸ ਸਟੈਂਡ ਤੋਂ ਲੈ ਕੇ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ 'ਚੋਂ ਮੋਟਰਸਾਈਕਲ ਰੈਲੀ ਵੀ ਕੱਢੀ ਗਈ।

PunjabKesari
ਇਥੇ ਦੱਸਣਯੋਗ ਹੈ ਕਿ ਪੰਜਾਬ ਦੇ ਕਿਸਾਨਾਂ ਨੇ ਖੇਤੀ ਬਿੱਲਾਂ ਖ਼ਿਲਾਫ਼ 25 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਉਨ੍ਹਾਂ ਦੇ ਇਸ ਐਲਾਨ ਨੂੰ ਸੂਬੇ ਭਰ 'ਚ ਪੂਰਾ ਸਮਰਥਨ ਮਿਲ ਰਿਹਾ ਹੈ। ਸੂਬੇ ਦੇ ਹਰ ਜ਼ਿਲ੍ਹੇ 'ਚ ਕਿਸਾਨ ਆਗੂ ਦੁਕਾਨਾਂ 'ਤੇ ਜਾ ਉਸ ਦਿਨ ਦੁਕਾਨਾਂ ਨਾ ਖੋਲ੍ਹਣ ਦੀ ਅਪੀਲ ਕਰ ਰਹੇ ਹਨ। ਉਥੇ ਹੀ ਕੈਪਟਨ ਸਰਕਾਰ ਵੀ ਕਿਸਾਨਾਂ ਦੇ ਨਾਲ ਹੈ ਅਤੇ ਇਸ ਬੰਦ ਨੂੰ ਸਫ਼ਲ ਬਣਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨਾਂ ਨੇ ਸਾਫ਼ ਕਹਿ ਦਿੱਤਾ ਹੈ ਕਿ ਉਹ ਖੇਤੀ ਬਿੱਲਾਂ ਨੂੰ ਬਿਲਕੁਲ ਸਵੀਕਾਰ ਨਹੀਂ ਕਰਨਗੇ ਅਤੇ ਇਸ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਕਿਸਾਨ ਕੋ-ਆਰਡੀਨੈਂਸ ਕਮੇਟੀ ਦੇ ਮੈਂਬਰ ਸਤਨਾਮ ਸਿੰਘ ਬਹਿਰੂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਫਸਾਉਣ ਲਈ ਐੱਮ.ਐੱਸ.ਪੀ. 'ਚ ਜੋ ਵਾਧਾ ਕੀਤਾ ਹੈ, ਉਹ ਬੇਹੱਦ ਮਾਮੂਲੀ ਹੈ। ਇਹ ਐਲਾਨ ਕਿਸਾਨਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਵਾਂਗ ਹੈ। ਉਥੇ ਹੀ ਮੁਕਤਸਰ ਸਾਹਿਬ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੀ ਰਿਹਾਇਸ਼ ਸਾਹਮਣੇ ਪਿਛਲੇ 8 ਦਿਨਾਂ ਤੋਂ ਚੱਲ ਰਹੇ ਕਿਸਾਨਾਂ ਦੇ ਧਰਨੇ ਨੂੰ ਹਟਾ ਦਿੱਤਾ ਗਿਆ ਹੈ।


author

shivani attri

Content Editor

Related News