ਸੁਲਤਾਨਪੁਰ ਲੋਧੀ ਦੇ ਕਿਸਾਨਾਂ ਨੇ ਜਲੰਧਰ-ਪਠਾਨਕੋਟ ਰੇਲਵੇ ਪਟੜੀਆਂ ''ਤੇ ਲਾਇਆ ਧਰਨਾ

09/26/2020 4:07:42 PM

ਸੁਲਤਾਨਪੁਰ ਲੋਧੀ (ਸੋਢੀ)— ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਖੇਤੀ ਬਿੱਲ ਖ਼ਿਲਾਫ਼ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਿਰੁੱਧ ਅੰਦੋਲਨ ਜਾਰੀ ਹੈ। ਅੱਜ ਕਿਸਾਨ ਮਜਦੂਰ ਸ਼ੰਘਰਸ਼ ਕਮੇਟੀ ਦੇ ਵੱਡੀ ਗਿਣਤੀ 'ਚ ਵਰਕਰ ਕਿਸਾਨ ਬਾਬਾ ਬਿਧੀ ਚੰਦ ਸਾਹਿਬ ਦੇ ਅਸਥਾਨ 'ਤੇ ਇਕੱਠੇ ਹੋਏ ਅਤੇ ਵੱਡੇ ਕਾਫ਼ਲੇ ਦੇ ਰੂਪ 'ਚ ਜਲੰਧਰ ਛਾਉਣੀ ਪੁੱਜੇ। ਜਿੱਥੇ ਕਿਸਾਨਾਂ ਵੱਲੋਂ ਜਲੰਧਰ-ਪਠਾਨਕੋਟ ਰੇਲ ਪਟੜੀਆਂ 'ਤੇ ਪੱਕੇ ਤੌਰ 'ਤੇ ਧਰਨਾ ਲਗਾ ਦਿੱਤਾ ਹੈ।

ਇਹ ਵੀ ਪੜ੍ਹੋ: ਨਾਜਾਇਜ਼ ਸੰਬੰਧਾਂ 'ਚ ਪੁੱਤ ਬਣ ਰਿਹਾ ਸੀ ਰੋੜਾ, ਤੈਸ਼ 'ਚ ਆ ਕੇ ਕਲਯੁਗੀ ਮਾਂ ਨੇ ਦਿੱਤੀ ਖ਼ੌਫ਼ਨਾਕ ਮੌਤ

ਇਸ ਰੋਸ ਪ੍ਰਦਰਸ਼ਨ 'ਚ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਇੰਟਰਨੈਸ਼ਨਲ ਢਾਡੀ ਪ੍ਰਚਾਰਕ ਗਿਆਨੀ ਫੌਜਾ ਸਿੰਘ  ਸਾਗਰ ਤੇ ਗਿਆਨੀ ਮਨਜੀਤ ਸਿੰਘ ਖਿੰਡਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨ ਵਿਰੋਧੀ ਖੇਤੀ ਆਰਡੀਨੈਂਸ ਪਾਸ ਕਰਵਾ ਕੇ ਕਿਸਾਨ ਦੀ ਪੱਗ ਨੂੰ ਹੱਥ ਪਾਇਆ ਹੈ ਜੋ ਕਿ ਕਿਸੇ ਵੀ ਕੀਮਤ 'ਤੇ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਿਨ ਰਾਤ ਸੱਪਾਂ ਦੀਆਂ ਸਿਰੀਆਂ ਮਿੱਧ ਕੇ ਅੰਨ ਪੈਦਾ ਕਰਨ ਵਾਲਾ ਹਿੰਦੁਸਤਾਨ ਦਾ ਅੰਨ ਦਾਤਾ ਅਗਰ ਦੁਖੀ ਹੋਇਆ ਤਾਂ ਹਿੰਦੋਸਤਾਨ 'ਚ ਕੋਈ ਸੁਖੀ ਨਹੀਂ ਰਹੇਗਾ ਕਿਉਂਕਿ ਸਾਰੇ ਦੇਸ਼ ਦਾ ਢਿੱਡ ਭਰਨ 'ਚ ਕਿਸਾਨਾਂ-ਮਜ਼ਦੂਰਾਂ ਦੀ ਹੱਡ ਭੰਨਵੀ ਮਿਹਨਤ ਹੈ।

ਉਨ੍ਹਾਂ ਕਿਹਾ ਕਿ ਜੇਕਰ ਕਿਸਾਨ-ਮਜਦੂਰ ਨੂੰ ਮਾਰਿਆ ਜਾਵੇਗਾ ਤਾਂ ਕੋਈ ਨਹੀਂ ਬੱਚ ਸਕੇਗਾ। ਇਸ ਸਮੇਂ ਕਿਸਾਨ ਮਜਦੂਰ ਸ਼ੰਘਰਸ਼ ਕਮੇਟੀ ਜੋਨ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਸਰਵਣ ਸਿੰਘ ਬਾਊਪੁਰ, ਸੁਖਪ੍ਰੀਤ ਸਿੰਘ ਪੱਸਣ, ਹਾਕਮ ਸਿੰਘ,ਦਵਿੰਦਰ ਸਿੰਘ , ਸੁਰਜੀਤ ਸਿੰਘ ,ਜਸਵੀਰ ਸਿੰਘ, ਮਨਜੀਤ ਸਿੰਘ, ਹਰਵਿੰਦਰ ਸਿੰਘ, ਸੁਖਜਿੰਦਰ ਸਿੰਘ, ਦਵਿੰਦਰ ਸਿੰਘ, ਬੂਟਾ ਸਿੰਘ, ਸਰਬਜੀਤ ਸਿੰਘ, ਦਲਬੀਰ ਸਿੰਘ, ਬਲਬੀਰ ਸਿੰਘ, ਦਲਜੀਤ ਸਿੰਘ ਦੂਲੋਵਾਲ, ਨਛੱਤਰ ਸਿੰਘ ਆਦਿ ਨੇ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ: ਹੈਵਾਨੀਅਤ ਦੀਆਂ ਹੱਦਾਂ ਪਾਰ, ਘਰ 'ਚ 8 ਸਾਲਾ ਮਾਸੂਮ ਨੂੰ ਇਕੱਲੀ ਵੇਖ ਕੀਤਾ ਸ਼ਰਮਨਾਕ ਕਾਰਾ

shivani attri

This news is Content Editor shivani attri