ਚੌਲਾਂਗ ਟੋਲ ਪਲਾਜ਼ਾ 'ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ, ਕਲਾਕਾਰਾਂ ਨੇ ਕੀਤੀ ਆਵਾਜ਼ ਬੁਲੰਦ

10/12/2020 5:07:14 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ, ਕੁਲਦੀਸ਼)— ਜਲੰਧਰ-ਪਠਾਨਕੋਟ ਹਾਈਵੇਅ 'ਤੇ ਚੌਲਾਂਗ ਟੋਲ ਪਲਾਜ਼ਾ 'ਤੇ ਕਿਸਾਨ ਜਥੇਬੰਦੀ ਦੋਆਬਾ ਕਿਸਾਨ ਕਮੇਟੀ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੁੱਧ ਲਾਇਆ ਗਿਆ ਰੋਸ ਧਰਨਾ ਅੱਜ 8 ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਸੂਬੇ 'ਚ ਖੇਤੀ ਕਾਨੂੰਨਾਂ ਵਿਰੁੱਧ ਸ਼ੁਰੂ ਸੰਘਰਸ਼ 'ਚ ਜੁਟੇ ਜੱਸ ਬਾਜਵਾ, ਮਹਿਤਾਬ ਵਿਰਕ ਅਤੇ ਅਨਮੋਲ ਆਦਿ ਕਲਾਕਾਰ ਨੇ ਸ਼ਾਮਲ ਹੋ ਕੇ ਕਿਸਾਨੀ ਹਿੱਤਾਂ ਦੀ ਰਾਖੀ ਲਈ ਖੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ।

ਇਹ ਵੀ ਪੜ੍ਹੋ: ਮਕਸੂਦਾਂ ਚੌਕ 'ਚ ਪੁਲਸ ਤੇ ਕਿਸਾਨਾਂ ਵਿਚਾਲੇ ਹੋਈ ਝੜਪ, ਮਾਹੌਲ ਬਣਿਆ ਤਣਾਅਪੂਰਨ

PunjabKesari

ਇਸ ਮੌਕੇ ਗਾਈਕ ਜੱਸ ਬਾਜਵਾ ਨੇ ਖੇਤੀ ਕਾਨੂੰਨਾਂ ਦੇ ਨੁਕਸਾਨ ਬਾਰੇ ਦੱਸਦਿਆਂ ਕਿਹਾ ਕਿ ਅੱਜ ਸੂਬੇ ਦੇ ਕਿਸਾਨ, ਮਜ਼ਦੂਰ ਹੀ ਨਹੀਂ ਬਲਕਿ ਹਰੇਕ ਵਰਗ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਲਾਮਬੰਦ ਹੋ ਚੁੱਕਾ ਹੈ ਅਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਅੰਨਦਾਤਿਆਂ ਦੀਆਂ ਹੱਕੀ ਮੰਗਾਂ ਅੱਗੇ ਝੁੱਕਣਾ ਪਵੇਗਾ।

ਇਹ ਵੀ ਪੜ੍ਹੋ: ਕੈਪਟਨ ਨਾਲ ਪੰਗਾ ਲੈਣਾ ਨਵਜੋਤ ਸਿੰਘ ਸਿੱਧੂ ਨੂੰ ਪਿਆ ਭਾਰੀ, ਸਿਆਸਤ 'ਚ ਹਾਸ਼ੀਏ 'ਤੇ ਪੁੱਜੇ

ਇਸ ਦੌਰਾਨ ਸੂਬੇ 'ਚ ਖੇਤੀ ਕਾਨੂੰਨਾਂ ਵਿਰੁੱਧ ਸ਼ੁਰੂ ਸੰਘਰਸ਼ 'ਚ ਜੁਟੇ ਜੱਸ ਬਾਜਵਾ, ਮਹਿਤਾਬ ਵਿਰਕ ਅਤੇ ਅਨਮੋਲ ਆਦਿ ਕਲਾਕਾਰ ਨੇ ਸ਼ਾਮਲ ਹੋ ਕੇ ਕਿਸਾਨੀ ਹਿੱਤਾਂ ਦੀ ਰਾਖੀ ਲਈ ਖੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। ਇਸ ਦੌਰਾਨ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਦੀ ਅਗਵਾਈ 'ਚ ਵੱਡੀ ਗਿਣਤੀ ਵਿੱਚ ਮੌਜੂਦ ਕਿਸਾਨਾਂ ਨੇ ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬਲਬੀਰ ਸਿੰਘ ਸੋਹੀਆਂ, ਕੁਲਵਿੰਦਰ ਸਿੰਘ ਸੈਦੂਪੁਰ, ਕਰਮਜੀਤ ਸਿੰਘ ਜਾਜਾ, ਜਰਨੈਲ ਸਿੰਘ ਕੁਰਾਲਾ, ਗੁਰਬਖਸ਼ ਸਿੰਘ ਨੀਲਾ,ਅਮਰਜੀਤ ਸਿੰਘ ਸੰਧ, ਅਮਰਜੀਤ ਸਿੰਘ ਕੁਰਾਲਾ,ਮੋਦੀ ਕੁਰਾਲਾ, ਸੌਦਾਗਰ ਸਿੰਘ ਨੀਲਾ,ਅਰੋੜਾ,ਦਲਜੀਤ ਸਿੰਘ, ਤਜਿੰਦਰ ਪਾਲ ਸਿੰਘ ਚੀਮਾ,ਅਜੀਤ ਸਿੰਘ ਰੂਪਤਾਰਾ ਆਦਿ ਸ਼ਾਮਲ ਸਨ। 
ਇਹ ਵੀ ਪੜ੍ਹੋ: ਮੰਗਲੀਕ ਹੋਣ 'ਤੇ ਸਹੁਰਿਆਂ ਤੋਂ ਮਿਲੇ ਅਜਿਹੇ ਤਾਅਨੇ ਕਿ ਮਜਬੂਰ ਹੋ ਕੁੜੀ ਨੇ ਚੁੱਕਿਆ ਹੈਰਾਨ ਕਰਦਾ ਕਦਮ


shivani attri

Content Editor

Related News