ਖੇਤੀ ਬਿੱਲਾਂ ਵਿਰੁੱਧ 11ਵੇਂ ਦਿਨ ਵੀ ਚੌਲਾਂਗ ਟੋਲ ਪਲਾਜ਼ਾ ''ਤੇ ਡਟੇ ਕਿਸਾਨ

Thursday, Oct 15, 2020 - 02:58 PM (IST)

ਖੇਤੀ ਬਿੱਲਾਂ ਵਿਰੁੱਧ 11ਵੇਂ ਦਿਨ ਵੀ ਚੌਲਾਂਗ ਟੋਲ ਪਲਾਜ਼ਾ ''ਤੇ ਡਟੇ ਕਿਸਾਨ

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਹਾਈਵੇਅ 'ਤੇ ਚੌਲਾਂਗ ਟੋਲ ਪਲਾਜ਼ਾ 'ਤੇ ਕਿਸਾਨ ਜਥੇਬੰਦੀ ਦੋਆਬਾ ਕਿਸਾਨ ਕਮੇਟੀ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੁੱਧ ਲਾਇਆ ਗਿਆ ਧਰਨਾ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ। ਧਰਨੇ ਦੇ ਅੱਜ 11ਵੇਂ ਦਿਨ ਇਲਾਕੇ ਦੇ ਕਿਸਾਨਾਂ ਨੇ ਨਾਲ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਟੀਮ ਨੇ ਵੀ  ਭਾਗ ਲਿਆ।

ਇਹ ਵੀ ਪੜ੍ਹੋ: ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਵੱਲੋਂ ਮਿਲੀ ਰਾਹਤ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

PunjabKesari

ਪ੍ਰਧਾਨ ਜੰਗਵੀਰ ਸਿੰਘ ਚੌਹਾਨ ਦੀ ਅਗਵਾਈ 'ਚ ਚੱਲ ਰਹੇ ਇਸ ਧਰਨੇ ਦੌਰਾਨ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ, ਮਜ਼ਦੂਰਾਂ ਅਤੇ ਯੂਥ ਕਲੱਬਾਂ ਦੇ ਮੈਂਬਰਾਂ ਨੇ ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਅੱਜ ਦੇ ਧਰਨੇ ਦੌਰਾਨ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਧੁੱਗਾ, ਓਮ ਸਿੰਘ, ਸਤਪਾਲ ਸਿੰਘ ਮਿਰਜ਼ਾਪੁਰ, ਹਰਦੀਪ ਖੁੱਡਾ ਅਤੇ ਬਲਬੀਰ ਸਿੰਘ ਸੋਹੀਆਂ ਨੇ ਮੋਦੀ ਸਰਕਾਰ ਦੇ ਇਨ੍ਹਾਂ ਕਿਸਾਨ ਅਤੇ ਕਿਸਾਨੀ ਮਾਰੂ ਕਾਨੂੰਨਾਂ ਵਿਰੋਧ ਕਰਦੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਦਿੱਲੀ ਬੁਲਾ ਕੇ ਭੱਦਾ ਮਜ਼ਾਕ ਕੀਤਾ ਹੈ। | ਉਨ੍ਹਾਂ ਕਿਹਾ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਹੁਣ ਇਕਜੁੱਟ ਹੋ ਕੇ ਮੋਦੀ ਸਰਕਾਰ ਖ਼ਿਲਾਫ਼ ਆਰਪਾਰ ਦੀ ਲੜਾਈ ਲੜਨਗੀਆਂ ਅਤੇ ਉਨ੍ਹਾਂ ਦਾ ਸੰਘਰਸ਼ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਜਾਰੀ ਰਹੇਗਾ।

ਇਹ ਵੀ ਪੜ੍ਹੋ​​​​​​​: ਹੁਣ ਆਸਾਨੀ ਨਾਲ ਮਿਲੇਗਾ ਸਕੂਲ ਛੱਡਣ ਦਾ ਸਰਟੀਫਿਕੇਟ, ਪੰਜਾਬ ਸਰਕਾਰ ਨੇ ਕੀਤਾ ਖ਼ਾਸ ਉਪਰਾਲਾ

ਇਸ ਮੌਕੇ ਜਰਨੈਲ ਸਿੰਘ ਕੁਰਾਲਾ, ਅਮਰਜੀਤ ਸਿੰਘ ਚੌਲਾਂਗ, ਪ੍ਰਿਤਪਾਲ ਸਿੰਘ ਸੈਨਪੁਰ, ਦਵਿੰਦਰ ਸਿੰਘ ਮੂਨਕਾ, ਗੁਰਬਖਸ਼ ਸਿੰਘ ਨੀਲਾ,ਸੁਖਵਿੰਦਰ ਜੀਤ ਸਿੰਘ ਝਾਵਰ, ਸੁਰਿੰਦਰ ਸਿੰਘ, ਦਲਜੀਤ ਸਿੰਘ, ਕਮਲ ਮਾਨ,  ਅਜੀਤ ਸਿੰਘ ਰੂਪਤਾਰਾ, ਅਕਾਸ਼ਦੀਪ ਸਹੋਤਾ, ਮਨਦੀਪ ਸਹੋਤਾ, ਨਰਿੰਦਰ ਪਾਲ ਸਿੰਘ, ਸਾਧੂ ਸਿੰਘ, ਮੇਵਾ ਸਿੰਘ ਮਿਰਜ਼ਾਪੁਰ, ਕਮਲਜੀਤ ਸਿੰਘ ਕੁਰਾਲਾ,ਦਰਸ਼ਨ ਵੀਰ  ਸਿੰਘ, ਸੁਖਵੀਰ ਸਿੰਘ ਚੌਹਾਨ ਆਦਿ ਸ਼ਾਮਲ ਸਨ।
ਇਹ ਵੀ ਪੜ੍ਹੋ​​​​​​​:ਸਾਈਕਲਿੰਗ ਦੇ ਸ਼ੌਕੀਨਾਂ ਲਈ ਖ਼ੁਸ਼ਖ਼ਬਰੀ, ਮਹਾਨਗਰ ਜਲੰਧਰ 'ਚ ਬਣਨਗੇ ਸਾਈਕਲ ਟਰੈਕ


author

shivani attri

Content Editor

Related News