ਚੌਲਾਂਗ ਟੋਲ ਪਲਾਜ਼ਾ ''ਤੇ ਕਿਸਾਨਾਂ ਦਾ ਧਰਨਾ ਜਾਰੀ, ਸਰਕਾਰ ਦਾ ਕੀਤਾ ਪਿੱਟ ਸਿਆਪਾ

10/16/2020 3:49:57 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਹਾਈਵੇਅ 'ਤੇ ਚੌਲਾਂਗ ਟੋਲ ਪਲਾਜ਼ਾ 'ਤੇ ਕਿਸਾਨ ਜਥੇਬੰਦੀ ਦੋਆਬਾ ਕਿਸਾਨ ਕਮੇਟੀ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੁੱਧ ਲਾਇਆ ਗਿਆ ਧਰਨਾ  ਅੱਜ 12ਵੇਂ ਦਿਨ ਵੀ ਜਾਰੀ ਰਿਹਾ। ਜਿਸ 'ਚ ਵੱਡੀ ਗਿਣਤੀ ਵਿੱਚ ਇਲਾਕੇ ਦੇ ਕਿਸਾਨਾਂ ਨੇ ਭਾਗ ਲੈ ਕੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਇਹ ਵੀ ਪੜ੍ਹੋ: ਧਰਨੇ ਦੌਰਾਨ ਰੂਪਨਗਰ 'ਚ ਵੇਖਣ ਨੂੰ ਮਿਲੀ ਅਨੋਖੀ ਤਸਵੀਰ, ਕਿਸਾਨ ਨੇ ਇੰਝ ਮਨਾਇਆ ਜਨਮ ਦਿਨ

ਇਸ ਮੌਕੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ, ਅਮਰਜੀਤ ਸਿੰਘ ਸੰਧੂ, ਸਤਪਾਲ ਸਿੰਘ ਮਿਰਜ਼ਾਪੁਰ, ਹਰਦੀਪ ਖੁੱਡਾ ਅਤੇ ਬਲਬੀਰ ਸਿੰਘ ਸੋਹੀਆ ਆਦਿ ਆਗੂਆਂ ਨੇ ਮੋਦੀ ਸਰਕਾਰ ਦੇ ਕਿਸਾਨ ਅਤੇ ਕਿਸਾਨੀ ਮਾਰੂ ਕਾਨੂੰਨਾਂ ਵਿਰੋਧ ਕਰਦੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨ ਜਥੇਬੰਦੀਆਂ ਨਾਲ ਦਿੱਲੀ 'ਚ ਕੀਤੇ ਧੋਖੇ ਤੋਂ ਬਾਅਦ ਸੂਬੇ ਦੇ ਕਿਸਾਨਾਂ 'ਚ ਮੋਦੀ ਸਰਕਾਰ ਖ਼ਿਲਾਫ਼ ਜਬਰਦਸਤ ਰੋਹ ਹੈ ਅਤੇ ਇਸ ਰੋਹ ਦੇ ਚਲਦਿਆਂ ਭਾਜਪਾ ਦੇ ਕੇਂਦਰ ਤੋਂ ਪੰਜਾਬ 'ਚ ਖੇਤੀ ਕਾਨੂੰਨਾਂ ਕੋਈ ਵੀ ਗੱਲ ਕਰਨ ਆਉਣ ਵਾਲੇ ਲੀਡਰਾਂ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ।


ਉਨ੍ਹਾਂ ਦੱਸਿਆ ਕਿ 17 ਅਕਤੂਬਰ ਨੂੰ ਦੁਪਹਿਰ 12.30 ਵਜੇ ਟੋਲ ਪਲਾਜ਼ਾ ਨਜ਼ਦੀਕ  ਹਾਈਵੇ ਜਾਮ ਕਰਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਟੋਲ ਪਲਾਜ਼ਾ 'ਤੇ ਲੱਗਾ ਧਰਨਾ 20 ਅਕਤੂਬਰ ਤੱਕ ਜਾਰੀ ਹੈ, ਇਸ ਨੂੰ ਅੱਗੇ ਵਧਾਉਣ ਦਾ ਫ਼ੈਸਲਾ ਚੰਡੀਗੜ੍ਹ 'ਚ ਹੋਣ ਵਾਲੀ ਕਿਸਾਨਾਂ ਜਥੇਬੰਦੀ ਦੀ ਮੀਟਿੰਗ 'ਚ ਲਿਆ ਜਾਵੇਗਾ।

ਇਹ ਵੀ ਪੜ੍ਹੋ: ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਸ਼ਾਮਲ ਹੋਣਗੇ ਨਵਜੋਤ ਸਿੱਧੂ!

ਉਨ੍ਹਾਂ ਕਿਹਾ ਕਿ ਹੁਣ ਕਿਸਾਨ ਮੋਦੀ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਲੜਨਗੇ। ਇਸ ਮੌਕੇ ਅਮਰਜੀਤ ਸਿੰਘ ਚੌਲਾਂਗ, ਪ੍ਰਿਤਪਾਲ ਸਿੰਘ ਸੈਨਪੁਰ, ਦਵਿੰਦਰ ਸਿੰਘ ਮੂਨਕਾ, ਗੁਰਬਖਸ਼ ਸਿੰਘ ਨੀਲਾ, ਅਵਤਾਰ ਸਿੰਘ ਚੀਮਾ, ਬਲਬੀਰ ਸਿੰਘ ਚੀਮਾ, ਹਰਪ੍ਰੀਤ ਸਿੰਘ ਸੰਧਰ, ਅਮਰੀਕ ਸਿੰਘ ਭਰਪੂਰ, ਬਲਜੀਤ ਸਿੰਘ ਰੜਾ, ਰਵਿੰਦਰ ਜੀਤ ਸਿੰਘ, ਅਕਾਸ਼ਦੀਪ ਸਿੰਘ, ਮਨਦੀਪ ਸਿੰਘ ਆਦਿ ਸ਼ਾਮਲ ਸਨ।
ਇਹ ਵੀ ਪੜ੍ਹੋ: ਰਾਹ ਜਾਂਦੀ ਬੀਬੀ ਨੂੰ ਝਪਟਮਾਰਾਂ ਨੇ ਘੇਰਿਆ,ਵਾਹ ਨਾ ਚੱਲਦਾ ਵੇਖ ਦਾਗੇ ਹਵਾਈ ਫ਼ਾਇਰ

shivani attri

This news is Content Editor shivani attri