ਚੌਲਾਂਗ ਟੋਲ ਪਲਾਜ਼ਾ ''ਤੇ ਕਿਸਾਨਾਂ ਦਾ ਧਰਨਾ ਜਾਰੀ, 20 ਤੋਂ ਬਾਅਦ ਉਲੀਕੇ ਜਾਣਗੇ ਨਵੇਂ ਪੈਂਤੜੇ

10/18/2020 5:28:05 PM

ਟਾਂਡਾ ਉੜਮੁੜ ( ਵਰਿੰਦਰ ਪੰਡਿਤ)— ਹਾਈਵੇਅ 'ਤੇ ਚੌਲਾਂਗ ਟੋਲ ਪਲਾਜ਼ਾ 'ਤੇ ਕਿਸਾਨ ਜਥੇਬੰਦੀ ਦੋਆਬਾ ਕਿਸਾਨ ਕਮੇਟੀ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੁੱਧ ਲਾਏ ਗਏ ਧਰਨੇ ਦੇ 14ਵੇਂ ਦਿਨ ਵੀ ਕਿਸਾਨਾਂ ਨੇ ਆਪਣਾ ਵਿਰੋਧ ਜਾਰੀ ਰੱਖਿਆ।

ਪ੍ਰਧਾਨ ਜੰਗਵੀਰ ਸਿੰਘ ਚੌਹਾਨ ਦੀ ਅਗਵਾਈ 'ਚ ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਰੋਹ ਭਰੀ ਨਾਅਰੇਬਾਜ਼ੀ ਕਰਦੇ ਹੋਏ ਰੋਸ ਜ਼ਾਹਰ ਕੀਤਾ। ਇਸ ਮੌਕੇ ਪ੍ਰਧਾਨ ਚੌਹਾਨ ਅਤੇ ਅਮਰਜੀਤ ਸਿੰਘ ਸੰਧੂ ਨੇ ਕਿਹਾ ਕਿ ਮੋਦੀ ਸਰਕਾਰ ਦੇ ਕਿਸਾਨ ਅਤੇ ਕਿਸਾਨੀ ਮਾਰੂ ਕਾਨੂੰਨਾਂ ਖ਼ਿਲਾਫ਼ ਪੰਜਾਬ ਹੀ ਨਹੀਂ ਸਗੋਂ ਪੂਰੇ ਦੇਸ਼ ਦੇ ਕਿਸਾਨ ਲਾਮਬੰਦ ਹੋ ਚੁੱਕੇ ਹਨ ਅਤੇ ਕਿਸਾਨਾਂ ਦਾ ਇਹ ਸੰਘਰਸ਼ ਸਰਕਾਰ ਨੂੰ ਝੁਕਣ ਲਈ ਮਜ਼ਬੂਰ ਕਰ ਦੇਵੇਗਾ।

ਇਹ ਵੀ ਪੜ੍ਹੋ: ਪਤੀ ਨੇ ਪ੍ਰੇਮੀ ਨਾਲ ਪਾਰਕ 'ਚ ਰੰਗੇ ਹੱਥੀਂ ਫੜੀ ਪਤਨੀ, ਫਿਰ ਜੋ ਹੋਇਆ ਉਹ ਤਾਂ ਹੱਦ ਹੋ ਗਈ

ਉਨ੍ਹਾਂ ਦੱਸਿਆ ਕਿ ਟੋਲ ਪਲਾਜ਼ਾ 'ਤੇ ਲੱਗਾ ਧਰਨਾ 20 ਅਕਤੂਬਰ ਤੱਕ ਜਾਰੀ ਰਹਿਣ ਵਾਲਾ ਹੈ, ਇਸ ਨੂੰ ਅੱਗੇ ਵਧਾਉਣ ਦਾ ਫੈਸਲਾ ਚੰਡੀਗੜ੍ਹ 'ਚ ਹੋਣ ਵਾਲੀ ਕਿਸਾਨ ਜਥੇਬੰਦੀਆਂ ਦੀ ਮੀਟਿੰਗ 'ਚ ਲਿਆ ਜਾਵੇਗਾ ਅਤੇ ਸੰਘਰਸ਼ ਦੇ ਨਵੇਂ ਪੈਂਤੜੇ ਉਲੀਕੇ ਜਾਣਗੇ। ਇਸ ਦੌਰਾਨ ਧਰਨਾਸ ਸਥਾਨ ਤੇ  ਰਾਜ ਕਰੇਗਾ ਖਾਲਸਾ ਗਤਕਾ ਅਖਾੜਾ ਟਾਂਡਾ ਦੀ ਟੀਮ ਨੇ ਸਿੱਖ ਮਾਰਸ਼ਲ ਆਰਟ ਗਤਕਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਅਮਰਜੀਤ ਸਿੰਘ ਸੰਧੂ, ਸਤਪਾਲ ਸਿੰਘ ਮਿਰਜ਼ਾਪੁਰ, ਹਰਦੀਪ ਖੁੱਡਾ, ਬਲਬੀਰ ਸਿੰਘ ਸੋਹੀਆ ਅਮਰਜੀਤ ਸਿੰਘ ਚੌਲਾਂਗ, ਪ੍ਰਿਤਪਾਲ ਸਿੰਘ ਸੈਨਪੁਰ, ਮਹਿੰਗਾ ਸਿੰਘ ਢੱਟ, ਜਗਦੀਸ਼ ਸਿੰਘ ਸੋਹੀ, ਸੁਖਵੀਰ ਕੌਰ ਮਾਂਗਟ, ਬਲਜੀਤ ਸਿੰਘ ਸਹੋਤਾ, ਵਿਪਨ ਕੁਮਾਰ ਕਾਮਰੇਡ, ਇਕਬਾਲ ਸਿੰਘ ਧਾਮੀ, ਅਮਰਜੀਤ ਸਿੰਘ ਝੱਜੀ ਪਿੰਡ, ਸੁੱਖਾ ਨੈਨੋਵਾਲ, ਦਵਿੰਦਰ ਸਿੰਘ ਮੂਨਕਾ, ਗੁਰਬਖਸ਼ ਸਿੰਘ ਨੀਲਾ, ਅਵਤਾਰ ਸਿੰਘ ਚੀਮਾ, ਬੱਬਾ, ਲਖਵੀਰ ਸਿੰਘ, ਕਸ਼ਮੀਰ ਸਿੰਘ, ਅਕਾਸ਼ਦੀਪ ਸਿੰਘ, ਮਨਦੀਪ ਸਿੰਘ ਆਦਿ ਸ਼ਾਮਲ ਸਨ।

ਇਹ ਵੀ ਪੜ੍ਹੋ: ਅਪਰਾਧੀ 'ਖਾਕੀ' ਤੋਂ ਬੇਖੌਫ, 11 ਦਿਨਾਂ 'ਚ 6 ਕਤਲਾਂ ਤੋਂ ਇਲਾਵਾ ਇਨ੍ਹਾਂ ਵੱਡੀਆਂ ਵਾਰਦਾਤਾਂ ਨਾਲ ਦਹਿਲਿਆ ਪੰਜਾਬ

shivani attri

This news is Content Editor shivani attri