ਚੌਲਾਂਗ ਟੋਲ ਪਲਾਜ਼ਾ ''ਤੇ ਖੇਤੀ ਕਾਨੂੰਨਾਂ ਵਿਰੁੱਧ 15ਵੇਂ ਦਿਨ ਵੀ ਡਟੇ ਕਿਸਾਨ

10/19/2020 3:52:26 PM

ਟਾਂਡਾ ਉੜਮੁੜ ( ਵਰਿੰਦਰ ਪੰਡਿਤ)— ਖੇਤੀ ਕਾਨੂੰਨਾਂ ਖ਼ਿਲਾਫ਼ ਜਲੰਧਰ-ਪਠਾਨਕੋਟ ਹਾਈਵੇਅ ਚੌਲਾਂਗ ਟੋਲ ਪਲਾਜ਼ਾ 'ਤੇ ਕਿਸਾਨ ਜਥੇਬੰਦੀ ਦੋਆਬਾ ਕਿਸਾਨ ਕਮੇਟੀ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੁੱਧ ਲਾਏ ਗਏ ਧਰਨੇ ਦੇ 15ਵੇਂ ਦਿਨ ਵੀ ਵੱਡੀ ਗਿਣਤੀ 'ਚ ਕਿਸਾਨ ਡਟੇ ਰਹੇ। ਕਿਸਾਨਾਂ ਦੇ ਵਿਰੋਧ ਧਰਨੇ ਦੌਰਾਨ ਵਾਹਨਾਂ ਦਾ ਬਿਨਾਂ ਟੋਲ ਦਿੱਤੀਆਂ ਲੰਘਣਾ ਜਾਰੀ ਹੈ। ਇਸ ਦੌਰਾਨ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨ ਮੌਜੂਦ ਸਨ। ਪ੍ਰਧਾਨ ਜੰਗਵੀਰ ਸਿੰਘ ਚੌਹਾਨ ਦੀ ਅਗਵਾਈ 'ਚ ਕਿਸਾਨਾਂ ਨੇ ਮੋਦੀ ਸਰਕਾਰ ਖਿਲਾਫ ਰੋਹ ਭਰੀ ਨਾਅਰੇਬਾਜ਼ੀ ਕੀਤੀ।

ਇਹ ਵੀ ਪੜ੍ਹੋ: ਜਲੰਧਰ: ਯੂਕੋ ਬੈਂਕ 'ਚ ਹੋਈ ਵੱਡੀ ਵਾਰਦਾਤ ਦਿਹਾਤੀ ਪੁਲਸ ਵੱਲੋਂ ਟਰੇਸ, ਇਕ ਮੁਲਜ਼ਮ ਗ੍ਰਿਫ਼ਤਾਰ

ਇਸ ਮੌਕੇ ਜਥੇਬੰਦੀ ਦੇ ਆਗੂਆਂ, ਸਤਪਾਲ ਸਿੰਘ ਮਿਰਜ਼ਾਪੁਰ, ਅਮਰਜੀਤ ਸਿੰਘ ਸੰਧੂ ਅਤੇ  ਬਲਬੀਰ ਸਿੰਘ ਸੋਹੀਆ ਨੇ ਕਿਹਾ ਕਿ ਮੋਦੀ ਸਰਕਾਰ ਦੇ ਕਿਸਾਨ ਅਤੇ ਕਿਸਾਨੀ ਮਾਰੂ ਕਾਨੂੰਨਾਂ ਖ਼ਿਲਾਫ਼ ਸ਼ੁਰੂ ਲੜਾਈ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਜਾਰੀ ਰਹੇਗੀ। ਇਸ ਮੌਕੇ ਹਰਦੀਪ ਖੁੱਡਾ, ਅਮਰਜੀਤ ਸਿੰਘ ਚੌਲਾਂਗ, ਪ੍ਰਿਤਪਾਲ ਸਿੰਘ ਸੈਨਪੁਰ, ਸਰਵਣ ਸਿੰਘ, ਜਥੇਦਾਰ ਦਵਿੰਦਰ ਸਿੰਘ ਮੂਨਕਾ, ਸਤਨਾਮ ਸਿੰਘ ਢਿੱਲੋਂ, ਨੰਬਦਾਰ ਸੁਖਵਿੰਦਰ ਸਿੰਘ, ਨਗਿੰਦਰ ਸਿੰਘ, ਸੋਮ ਨਾਥ ਮਹਿਮੀ, ਸੁਖਵੰਤ ਸਿੰਘ ਖੱਖ, ਸੁਖਵੀਰ ਸਿੰਘ ਬਾਜਵਾ, ਗੁਰਪ੍ਰੀਤ ਸਿੰਘ ਬਾਜਵਾ, ਹਰਭਜਨ ਸਿੰਘ, ਹਰਜਿੰਦਰ ਸਿੰਘ ਮੌਜੀ, ਪ੍ਰਿਤਪਾਲ ਸਿੰਘ ਖੱਖ, ਜਰਨੈਲ ਸਿੰਘ ਕੁਰਾਲਾ, ਮੋਦੀ ਕੁਰਾਲਾ, ਗੁਰਬਖਸ਼ ਸਿੰਘ ਨੀਲਾ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ: ਇਸ ਗ਼ਰੀਬ ਪਰਿਵਾਰ ਲਈ ਫ਼ਰਿਸ਼ਤਾ ਬਣ ਕੇ ਬਹੁੜਿਆ ਐੱਸ. ਪੀ. ਓਬਰਾਏ, ਇੰਝ ਕੀਤੀ ਮਦਦ

shivani attri

This news is Content Editor shivani attri