ਚੌਲਾਂਗ ਟੋਲ ਪਲਾਜ਼ਾ ਕਿਸਾਨਾਂ ਦਾ ਧਰਨਾ 17ਵੇਂ ਦਿਨ ਵੀ ਜਾਰੀ

10/21/2020 4:26:10 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਖੇਤੀ ਕਾਨੂੰਨਾਂ ਖ਼ਿਲਾਫ਼ ਦੋਆਬਾ ਕਿਸਾਨ ਸੰਘਰਸ਼ ਕਮੇਟੀ ਵੱਲੋਂ ਹਾਈਵੇਅ 'ਤੇ ਚੌਲਾਂਗ ਟੋਲ ਪਲਾਜ਼ਾ 'ਤੇ ਲਾਇਆ ਧਰਨਾ ਅੱਜ 17ਵੇਂ ਦਿਨ ਵੀ ਜਾਰੀ ਰਿਹਾ।
ਇਸ ਮੌਕੇ ਵੱਡੀ ਗਿਣਤੀ ਮੌਜੂਦ ਕਿਸਾਨਾਂ ਨੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ | ਇਸ ਮੌਕੇ ਕਮੇਟੀ ਵੱਲੋਂ ਡੀ. ਐੱਸ. ਪੀ. ਟਾਂਡਾ ਦਲਜੀਤ ਸਿੰਘ ਖੱਖ ਨੂੰ ਇਕ ਮੰਗ ਪੱਤਰ ਦਿੰਦੇ ਨੰਗਲ ਫਰੀਦ ਅਤੇ ਜੌੜਾ ਦੇ ਕਿਸਾਨਾਂ 'ਤੇ ਦਰਜ ਕੀਤੇ ਗਏ  ਪਰਾਲੀ ਸਾੜਨ ਦੇ ਪਰਚੇ ਨੂੰ ਗਲਤ ਕਰਾਰ ਦਿੰਦੇ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦੇ ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਕਿਸਾਨਾਂ ਵੱਲੋਂ ਕਿਸੇ ਵੀ  ਦੀ ਤਰ੍ਹਾਂ ਪਰਾਲੀ ਨੂੰ ਅੱਗ ਨਹੀਂ ਲਗਾਈ ਗਈ ਅਤੇ ਇਹ ਪਰਚੇ ਗ਼ਲਤ ਜਾਣਕਾਰੀ ਦੇ ਆਧਾਰ 'ਤੇ ਦਰਜ ਕੀਤੇ ਗਏ ਹਨ।

ਇਹ ਵੀ ਪੜ੍ਹੋ: ਚੰਡੀਗੜ੍ਹ: ਵਿਆਹੁਤਾ ਦੀ ਕੁੱਟਮਾਰ ਕਰਕੇ ਕੀਤਾ ਲਹੁ-ਲੁਹਾਨ, ਗੱਡੀ 'ਚੋਂ ਸੜਕ 'ਤੇ ਸੁੱਟ ਨੌਜਵਾਨ ਹੋਏ ਫਰਾਰ

PunjabKesari
ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਐੱਸ. ਡੀ. ਐੱਮ. ਦਸੂਹਾ ਨੂੰ ਵੀ ਮੰਗ ਪੱਤਰ ਦੇ ਚੁੱਕੇ ਹਨ ਅਤੇ ਹੁਣ ਪੁਲਸ ਮਹਿਕਮੇ ਕੋਲ ਇਸ ਮੰਗ ਪੱਤਰ ਰਾਹੀਂ ਪਰਚਿਆਂ ਨੂੰ ਰੱਦ ਕਰਨ ਦੀ ਮੰਗ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਪਰਚੇ ਰੱਦ ਨਹੀਂ ਕੀਤੇ ਜਾਂਦੇ ਤਾਂ ਹੱਕ ਅਤੇ ਇਨਸਾਫ਼ ਲਈ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਸਤਪਾਲ ਸਿੰਘ ਮਿਰਜ਼ਾਪੁਰ, ਜਰਨੈਲ ਸਿੰਘ ਕੁਰਾਲਾ, ਹਰਦੀਪ ਸਿੰਘ, ਅਮਰੀਕ ਕੁਰਾਲਾ, ਅਮਰਜੀਤ ਝੱਜੀ ਪਿੰਡ, ਮਿੰਟਾਂ ਸੈਨਪੁਰ,  ਅਵਤਾਰ ਚੀਮਾ, ਦਵਿੰਦਰ ਸਿੰਘ ਬਸਰਾ, ਹੈਪੀ ਸੰਧੂ, ਬਲਵੀਰ ਬਾਜਵਾ, ਦਵਿੰਦਰ ਸਿੰਘ ਮੂਨਕ, ਮਨਜੀਤ ਸਿੰਘ ਖਾਲਸਾ, ਲਾਡੀ ਚੌਲਾਂਗ, ਨੀਲਾ ਕੁਰਾਲਾ ਆਦਿ ਵੀ ਮੌਜੂਦ ਸਨ।

ਇਹ ਵੀ ਪੜ੍ਹੋ: ਵਜ਼ੀਫਾ ਘਪਲੇ ਨੂੰ ਲੈ ਕੇ ਮਜੀਠੀਆ ਦੇ ਸਾਧੂ ਸਿੰਘ ਧਰਮਸੋਤ ਨੂੰ ਰਗੜ੍ਹੇ, ਮੰਗੀ ਸੀ. ਬੀ. ਆਈ. ਜਾਂਚ


shivani attri

Content Editor

Related News