ਕਿਸਾਨਾਂ ਨੇ ਟਾਂਡਾ ''ਚ ਫੂਕਿਆ ਮੋਦੀ ਤੇ ਖੱਟੜ ਸਰਕਾਰ ਦਾ ਪੁਤਲਾ

Thursday, Nov 26, 2020 - 04:10 PM (IST)

ਕਿਸਾਨਾਂ ਨੇ ਟਾਂਡਾ ''ਚ ਫੂਕਿਆ ਮੋਦੀ ਤੇ ਖੱਟੜ ਸਰਕਾਰ ਦਾ ਪੁਤਲਾ

ਟਾਂਡਾ ਉੜਮੁੜ ( ਵਰਿੰਦਰ  ਪੰਡਿਤ,ਮੋਮੀ)— ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋ ਅੱਜ ਟਾਂਡਾ 'ਚ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਵਿਖਾਵਾ ਕਰਦੇ ਹੋਏ ਕੇਂਦਰ ਦੀ ਮੋਦੀ ਸਰਕਾਰ ਅਤੇ ਹਰਿਆਣਾ ਦੀ ਖੱਟੜ ਸਰਕਾਰ ਦਾ ਪੁਤਲਾ ਫੂਕਿਆ ਹੈ।

ਇਹ ਵੀ ਪੜ੍ਹੋ: ਫਗਵਾੜਾ: ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 4 ਦੀ ਮੌਤ

PunjabKesari

ਜੋਨ ਟਾਂਡਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਅਤੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਬੇਗੋਵਾਲ ਦੀ ਅਗਵਾਈ 'ਚ ਹੋਏ ਇਸ ਰੋਸ ਵਿਖਾਵੇ ਦੌਰਾਨ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਵਿਸ਼ੇਸ਼ ਰੂਪ ਸ਼ਾਮਲ ਹੋਏ। ਇਸ ਮੌਕੇ ਇਕੱਠਾ ਹੋਏ ਜਥੇਬੰਦੀ ਦੇ ਕਾਰਕੁਨਾਂ ਨੇ ਸਰਕਾਰੀ ਹਸਪਤਾਲ ਚੌਂਕ 'ਚ ਕਿਸਾਨ ਮਾਰੂ ਖੇਤੀ ਕਾਨੂੰਨ ਲਿਆਉਣ ਵਾਲੀ ਮੋਦੀ ਸਰਕਾਰ ਅਤੇ ਹਰਿਆਣਾ 'ਚ ਕਿਸਾਨਾਂ ਨਾਲ ਜਬਰ ਕਰ ਰਹੀ ਖੱਟੜ ਸਰਕਾਰ ਖ਼ਿਲਾਫ਼ ਰੋਹ ਭਰੀ ਨਾਅਰੇਬਾਜ਼ੀ ਕਰਦੇ ਸਰਕਾਰਾਂ ਦਾ ਪੁਤਲਾ ਫੂਕਿਆ।
ਇਹ ਵੀ ਪੜ੍ਹੋ: ਕਿਸਾਨਾਂ ਨੂੰ ਹਰਿਆਣਾ ਸਰਹੱਦ 'ਤੇ ਰੋਕੇ ਜਾਣ ਨੂੰ ਲੈ ਕੇ ਕੈਪਟਨ ਦੀ ਖੱਟੜ ਨੂੰ ਖ਼ਾਸ ਅਪੀਲ

ਇਸ ਮੌਕੇ ਸਵਿੰਦਰ ਸਿੰਘ ਚੁਤਾਲਾ ਨੇ ਦੋਹਾਂ ਸਰਕਾਰਾਂ ਦੇ ਕਿਸਾਨ ਵਿਰੋਧੀ ਚਿਹਰੇ ਨੂੰ ਨੰਗਿਆਂ ਕਰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਤਬਾਹ ਕਰਨ ਵਾਲੇ ਕਾਨੂੰਨਾਂ ਨੂੰ ਲੈ ਕੇ ਆਉਣ ਵਾਲੀ ਮੋਦੀ ਸਰਕਾਰ ਖ਼ਿਲਾਫ਼ ਦਿੱਲੀ ਅੰਦੋਲਨ ਕਰਨ ਜਾ ਰਹੇ ਸੂਬੇ ਦੇ ਕਿਸਾਨਾਂ ਨੂੰ ਲੋਕਤੰਤਰੀ ਕਦਰਾਂ ਕੀਮਤਾਂ ਦਾ ਘਾਣ ਕਰਕੇ ਢੱਕਣ ਅਤੇ ਜਬਰ ਕਰਨ ਵਾਲੀ ਖੱਟਰ ਸਰਕਾਰ ਨੇ ਕਿਸਾਨਾਂ ਨਾਲ ਧ੍ਰੋਹ ਕਮਾਇਆ ਹੈ। ਉਨ੍ਹਾਂ ਕਿਹਾ ਕੇ ਉਨ੍ਹਾਂ ਦੀ ਜਥੇਬੰਦੀ ਲਗਾਤਾਰ ਖੇਤੀ ਕਾਨੂੰਨਾਂ ਖਿਲਾਫ ਲੜਾਈ ਲੜੇਗੀ।

ਇਸ ਮੌਕੇ ਸਰਵਣ ਸਿੰਘ, ਸੁਖਜਿੰਦਰ ਸਿੰਘ ਰਾਜਾ, ਸੁਖਦੇਵ ਸਿੰਘ ਰੜਾ, ਹਰਬੰਸ ਸਿੰਘ ਰੜਾ ਮੰਡ, ਗੁਰਜੀਤ ਸਿੰਘ ਵਲਟੋਹਾ, ਕਸ਼ਮੀਰ ਸਿੰਘ ਫੱਤਾਕੁੱਲਾ, ਕੁਲਦੀਪ ਸਿੰਘ, ਦਲਜੀਤ ਸਿੰਘ, ਗੁਰਪ੍ਰੀਤ ਸਿੰਘ ਝਿੰਗੜ, ਕੁਲਦੀਪ ਬਾਜਵਾ, ਹਨੀਫ਼ ਮੁਹੰਮਦ, ਬਬਲੂ ਸੈਣੀ, ਜਤਿੰਦਰ ਪਾਲ ਸਿੰਘ, ਸਤਵੰਤ ਸਿੰਘ ਸੰਧੂ, ਜਗਦੀਪ ਸਿੰਘ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਆਦਮਪੁਰ ਵਿਖੇ ਸੈਲੂਨ 'ਚ ਦਿਨ-ਦਿਹਾੜੇ ਗੈਂਗਵਾਰ, ਗੋਲੀਆਂ ਮਾਰ ਨੌਜਵਾਨ ਦਾ ਕੀਤਾ ਕਤਲ


author

shivani attri

Content Editor

Related News