ਚੌਲਾਂਗ ਟੋਲ ਪਲਾਜ਼ਾ ''ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ

11/29/2020 5:29:49 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਖੇਤੀ ਕਾਨੂੰਨਾਂ ਖ਼ਿਲਾਫ਼ ਚੌਲਾਂਗ ਟੋਲ ਪਲਾਜ਼ਾ 'ਤੇ ਅੱਜ 56ਵੇਂ ਦਿਨ ਵੀ ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।  
ਇਸ ਦੌਰਾਨ ਪ੍ਰਿਤਪਾਲ ਸਿੰਘ ਹੁਸੈਨਪੁਰ ਅਤੇ ਬਲਬੀਰ ਸਿੰਘ ਸੋਹੀਆ ਦੀ ਅਗਵਾਈ 'ਚ ਅੱਜ ਧਰਨੇ ਦੌਰਾਨ ਪਿੰਡ ਜਹੂਰਾ ਵਾਸੀਆਂ ਨੇ ਜਿੱਥੇ ਵੱਡੀ ਗਿਣਤੀ 'ਚ ਧਰਨੇ 'ਚ ਹਿੱਸਾ ਲਿਆ, ਉੱਥੇ ਹੀ ਕਿਸਾਨਾਂ ਲਈ ਲੰਗਰ ਦਾ ਪ੍ਰਬੰਧ ਵੀ ਕੀਤਾ।  

ਇਹ ਵੀ ਪੜ੍ਹੋ: 'ਬਾਬੇ ਨਾਨਕ' ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ 'ਚ ਲੱਗੀਆਂ ਰੌਣਕਾਂ, ਕੱਢਿਆ ਗਿਆ ਨਗਰ ਕੀਰਤਨ

ਇਸ ਮੌਕੇ ਸ਼ਿਵਪੂਰਨ ਸਿੰਘ ਜਹੂਰਾ ਅਤੇ ਪ੍ਰਿਤਪਾਲ ਸਿੰਘ ਆਦਿ ਬੁਲਾਰਿਆਂ ਨੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਖ਼ਿਲਾਫ਼ ਸ਼ੁਰੂ ਲੜਾਈ ਬਾਰੇ ਬੋਲਦੇ ਕਿਹਾ ਕਿ ਇਨ੍ਹਾਂ ਕਿਸਾਨ ਮਾਰੂ ਕਾਨੂੰਨਾਂ ਖ਼ਿਲਾਫ਼ ਪੰਜਾਬ 'ਚੋਂ ਸ਼ੁਰੂ ਹੋਏ ਅੰਦੋਲਨ 'ਚ ਹੁਣ ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਹੋਰ ਸੂਬਿਆਂ ਤੋਂ ਵੀ ਕਿਸਾਨ ਦਿੱਲੀ ਕੂਚ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿਸਾਨਾਂ ਦੇ ਦੇਸ਼ ਵਿਆਪੀ ਸੰਘਰਸ਼ ਹੁਣ ਆਰ ਪਾਰ ਦੀ ਲੜਾਈ ਬਣ ਚੁੱਕਾ ਹੈ, ਜਿਸ 'ਚ ਅੰਨਦਾਤਿਆ ਦੀ ਜਿੱਤ ਹੋਵੇਗੀ।

ਇਹ ਵੀ ਪੜ੍ਹੋ: ਸ਼ੂਟਿੰਗ ਕਰਦੇ ਸਮੇਂ ਪੁਲਸ ਦੀ AK-47 'ਚੋਂ ਨਿਕਲੀ ਗੋਲੀ ਡੇਢ ਕਿੱਲੋਮੀਟਰ ਦੂਰ ਕਿਸਾਨ ਦੀ ਛਾਤੀ ਤੋਂ ਹੋਈ ਆਰ-ਪਾਰ

ਇਸ ਮੌਕੇ ਸ਼ਿਵ ਪੂਰਨ ਸਿੰਘ, ਲਖਵੀਰ ਸਿੰਘ, ਜਰਨੈਲ ਸਿੰਘ ਕੁਰਾਲਾ,ਦਿਲਬਾਗ ਸਿੰਘ ਭੱਟੀਆਂ, ਸੁਨਹਿਰੀ ਸਿੰਘ ਢੱਟ, ਮੇਜਰ ਸਿੰਘ, ਦਰਗਾਹੇੜੀ, ਬਲਦੇਵ ਸੋਤਲਾ, ਗੁਰਪ੍ਰੀਤ ਝੱਜੀਪਿੰਡ, ਗੁਰਮਿੰਦਰ ਦਾਰਾਪੁਰ, ਅਮਰੀਕ ਸਿੰਘ ਤੱਲਾ,ਸਮਨਪਦੀਪ ਸਿੰਘ, ਸੁਖਵਿੰਦਰ ਸਿੰਘ, ਬਲਦੇਵ ਸਿੰਘ, ਇੰਦਰਜੀਤ ਸਿੰਘ, ਕੁਲਵੰਤ ਸਿੰਘ ਕੁਰਾਲਾ, ਹਰਪ੍ਰੀਤ ਸਿੰਘ ਝੱਜੀਪਿੰਡ, ਹਰਜੀਤ ਸਿੰਘ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ: ਵਿਆਹ ਵਾਲੇ ਘਰ 'ਚ ਮਾਤਮ ਦਾ ਮਾਹੌਲ, ਦਰਦਨਾਕ ਹਾਦਸੇ 'ਚ ਨੌਜਵਾਨ ਦੀ ਹੋਈ ਮੌਤ


shivani attri

Content Editor

Related News