ਚੌਲਾਂਗ ਟੋਲ ਪਲਾਜ਼ਾ 'ਤੇ 60ਵੇਂ ਦਿਨ ਵੀ ਡਟੇ ਕਿਸਾਨ, ਕੇਂਦਰ ਸਰਕਾਰ ਦਾ ਕੀਤਾ ਪਿੱਟ ਸਿਆਪਾ

12/03/2020 4:55:56 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਹਾਈਵੇਅ ਚੌਲਾਂਗ ਟੋਲ ਪਲਾਜ਼ਾ 'ਤੇ ਦੋਆਬਾ ਕਿਸਾਨ ਕਮੇਟੀ ਅਤੇ ਇਲਾਕੇ ਦੇ ਕਿਸਾਨਾਂ ਵੱਲੋ ਲਾਇਆ ਗਿਆ ਰੋਸ ਧਰਨਾ ਅੱਜ 60 ਵੇਂ ਦਿਨ ਵੀ ਜਾਰੀ ਰਿਹਾ। ਗੁਰਵਿੰਦਰ ਸਿੰਘ ਅਤੇ ਪ੍ਰਿਥਪਾਲ ਸਿੰਘ ਦੀ ਅਗਵਾਈ ਵਿੱਚ ਲੱਗੇ ਇਸ ਧਰਨੇ ਦੌਰਾਨ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੇ ਖੇਤੀ ਕਾਨੂੰਨਾਂ ਅਤੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਕਿਸਾਨਾਂ ਦੇ ਹੱਕ 'ਚ ਪ੍ਰਕਾਸ਼ ਸਿੰਘ ਬਾਦਲ ਨੇ 'ਪਦਮ ਵਿਭੂਸ਼ਣ' ਵਾਪਸ ਕਰਨ ਦਾ ਕੀਤਾ ਐਲਾਨ

ਇਸ ਦੌਰਾਨ ਸਤਪਾਲ ਸਿੰਘ ਮਿਰਜ਼ਾਪੁਰ, ਜਥੇਦਾਰ ਦਵਿੰਦਰ ਸਿੰਘ ਮੂਨਕ ਅਤੇ ਨਿਰਮਲ ਸਿੰਘ ਲੱਕੀ ਆਦਿ ਬੁਲਾਰਿਆਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਵਿਚਾਰ ਪੇਸ਼ ਕਰਦੇ ਕਿਹਾ ਕਿ ਇਨ੍ਹਾਂ ਕਾਲੇ ਕਾਨੂੰਨਾਂ ਖ਼ਿਲਾਫ਼ ਦੇਸ਼ ਵਿਆਪੀ ਅੰਦੋਲਨ ਲਈ ਅੱਜ ਪੰਜਾਬ ਦੇ ਹਰ ਪਿੰਡ ਤੋਂ ਦਿੱਲੀ ਦੇ ਕਿਸਾਨਾਂ ਨੂੰ ਸਮਰਥਨ ਦੇ ਨਾਲ ਨਾਲ ਲੰਗਰ ਲਈ ਰਸਦ ਭੇਜੀ ਜਾ ਰਹੀ ਹੈ।

ਇਹ ਵੀ ਪੜ੍ਹੋ: ਵੱਡੇ ਬਾਦਲ ਤੋਂ ਬਾਅਦ ਹੁਣ 'ਢੀਂਡਸਾ' ਵੱਲੋਂ ਵੀ ਪਦਮ ਭੂਸ਼ਣ ਵਾਪਸ ਕਰਨ ਦਾ ਐਲਾਨ

ਉਨ੍ਹਾਂ ਕਿਹਾ ਕਿ ਦਿੱਲੀ 'ਚ ਕਿਸਾਨਾਂ ਨੇ ਪੱਕਾ ਮੋਰਚਾ ਲਗਾ ਦਿੱਤਾ ਹੈ ਅਤੇ ਆਪਣੀ ਮੰਗ ਦੇ ਪੂਰੇ ਹੋਣ ਤੱਕ ਇਹ ਮੋਰਚਾ ਚੱਲੇਗਾ ਅਤੇ ਸਰਕਾਰ ਦੇ ਹੰਕਾਰ ਨੂੰ ਤੋੜਨ ਲਈ ਜਥੇਬੰਦੀਆਂ ਰੋਡ ਜਾਮ ਕਰਨ, ਦਿੱਲੀ ਦੀ ਘੇਰਾਬੰਦੀ ਦੇ ਨਾਲ ਨਾਲ ਹੋਰ ਪ੍ਰੋਗਰਾਮ ਵੀ ਉਲੀਕਣਗੀਆਂ। ਇਸ ਮੌਕੇ ਗੁਰਵਿੰਦਰ ਸਿੰਘ, ਦਵਿੰਦਰ ਸਿੰਘ, ਕਮਲਜੀਤ ਸਿੰਘ, ਸਤਨਾਮ ਸਿੰਘ ਢਿੱਲੋਂ, ਸ਼ਿਵਪੂਰਨ ਸਿੰਘ, ਗੁਰਮੀਤ ਸਿੰਘ ਬੈਂਚਾਂ, ਸਵਰਨ ਸਿੰਘ, ਕੁਲਵੰਤ ਸਿੰਘ, ਮਹਿੰਦਰ ਸਿੰਘ, ਹਰਜਿੰਦਰ ਸਿੰਘ, ਅਸ਼ੋਕ ਕੁਮਾਰ, ਨਿਸ਼ਾਨ ਸਿੰਘ, ਸ਼ੀਤਲ ਸਿੰਘ, ਨਿਰਮਲ ਸਿੰਘ ਲੱਕੀ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ: ਕਿਸਾਨੀ ਸੰਘਰਸ਼ 'ਚ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਕੈਪਟਨ ਵੱਲੋਂ ਵਿੱਤੀ ਮਦਦ ਦੇਣ ਦਾ ਐਲਾਨ

ਨੋਟ: ਕੇਂਦਰ ਸਰਕਾਰ ਵਿਰੁੱਧ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਲਗਾਤਾਰ ਧਰਨਿਆਂ ਸਬੰਧੀ ਕੀ ਹੈ ਤੁਹਾਡੀ ਰਾਏ
ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri