ਚੌਲਾਂਗ ਟੋਲ ਪਲਾਜ਼ਾ ''ਤੇ 64ਵੇਂ ਦਿਨ ਵੀ ਕਿਸਾਨਾਂ ਦਾ ਧਰਨਾ ਰਿਹਾ ਜਾਰੀ

Monday, Dec 07, 2020 - 06:12 PM (IST)

ਚੌਲਾਂਗ ਟੋਲ ਪਲਾਜ਼ਾ ''ਤੇ 64ਵੇਂ ਦਿਨ ਵੀ ਕਿਸਾਨਾਂ ਦਾ ਧਰਨਾ ਰਿਹਾ ਜਾਰੀ

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਹਾਈਵੇਅ ਚੌਲਾਂਗ ਟੋਲ ਪਲਾਜ਼ਾ 'ਤੇ ਦੋਆਬਾ ਕਿਸਾਨ ਕਮੇਟੀ ਅਤੇ ਇਲਾਕੇ ਦੇ ਕਿਸਾਨਾਂ ਵੱਲੋ ਲਾਇਆ ਗਿਆ ਰੋਸ ਧਰਨਾ ਅੱਜ 64ਵੇਂ ਦਿਨ ਵੱਡੀ ਜਾਰੀ ਰਿਹਾ। ਇਸ ਦੌਰਾਨ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਟੋਲ ਪਲਾਜ਼ਾ ਤੋਂ ਟਾਂਡਾ ਉੜਮੁੜ ਨਗਰ ਤੱਕ ਰੋਸ ਰੈਲੀ ਕੱਢੀ ਗਈ। ਸਤਪਾਲ ਸਿੰਘ ਮਿਰਜ਼ਾਪੁਰ, ਪ੍ਰਿਥਪਾਲ ਸਿੰਘ, ਬਲਬੀਰ ਸਿੰਘ ਸੋਹੀਆ ਦੀ ਅਗਵਾਈ ਵਿੱਚ ਰੈਲੀ ਵਿੱਚ ਸ਼ਾਮਿਲ ਕਿਸਾਨਾਂ ਨੇ ਟਾਂਡਾ, ਉੜਮੁੜ, ਦਾਰਾਪੁਰ ਆਦਿ ਇਲਾਕਿਆਂ ਅਤੇ ਮੁੱਖ ਬਾਜ਼ਾਰਾਂ 'ਚ ਜਾ ਕੇ 8 ਦਸੰਬਰ ਦੇ ਭਾਰਤ ਬੰਦ ਲਈ ਸਹਿਯੋਗ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ: ਹਨੀਮੂਨ ਮਨਾਉਣ ਜੰਮੂ-ਕਸ਼ਮੀਰ ਦੀਆਂ ਵਾਦੀਆਂ 'ਚ ਪਹੁੰਚੀ ਅਦਾਕਾਰਾ ਸਨਾ ਖ਼ਾਨ,  ਸਾਂਝੀਆਂ ਤਸਵੀਰਾਂ ਕੀਤੀਆਂ

ਇਸ ਦੌਰਾਨ ਉਕਤ ਆਗੂਆਂ ਨੇ ਕਿਸਾਨ ਮਾਰੂ ਖੇਤੀ ਕਨੂੰਨਾਂ ਨੂੰ ਲਿਆਉਣ ਵਾਲੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਦੁਕਾਨਦਾਰਾਂ ਨੂੰ ਖੇਤੀ ਕਨੂੰਨਾਂ ਦੀ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਇਨ੍ਹਾਂ ਕਨੂੰਨਾਂ ਦਾ ਮਾਰੂ ਪ੍ਰਭਾਵ ਦੁਕਾਨਦਾਰਾਂ ਅਤੇ ਜਨਤਾ 'ਤੇ ਵੀ ਪਵੇਗਾ। ਉਨ੍ਹਾਂ ਆਖਿਆ ਕੇ ਦੋਆਬਾ ਕਿਸਾਨ ਕਮੇਟੀ 8 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹਾਈਵੇਅ ਜਾਮ ਕਰੇਗੀ।

PunjabKesari

ਇਹ ਵੀ ਪੜ੍ਹੋ:ਸਹੁਰਿਆਂ ਤੋਂ ਤੰਗ ਆ ਕੇ ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਵੇਖ ਮਾਪੇ ਵੀ ਹੋਏ ਹੈਰਾਨ

ਇਸ ਦੌਰਾਨ ਰੈਲੀ ਅਤੇ ਧਰਨੇ ਵਿੱਚ ਵੱਡੀ ਗਿਣਤੀ 'ਚ ਸ਼ਾਮਲ ਕਿਸਾਨਾਂ ਨੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਕਿਹਾ ਕਿ ਅੱਜ ਅੰਨਦਾਤਿਆ ਦੇ ਸੰਘਰਸ਼ ਵਿੱਚ ਹਰੇਕ ਵਰਗ ਦਾ ਸਹਿਯੋਗ ਮਿਲ ਰਿਹਾ ਹੈ। ਇਸ ਮੌਕੇ ਸਤਪਾਲ ਸਿੰਘ ਸੱਤੀ, ਨਿਰਮਲ ਸਿੰਘ ਲੱਕੀ, ਹਰਦੀਪ ਖੁੱਡਾ, ਮਨਜੀਤ ਸਿੰਘ ਖਾਲਸਾ, ਨਿਰੰਕਾਰ ਸਿੰਘ, ਅਜੀਤ ਸਿੰਘ, ਓਂਕਾਰ ਸਿੰਘ, ਬਲਬੀਰ ਸਿੰਘ, ਲਖਵੀਰ ਸਿੰਘ, ਨਰਿੰਦਰ ਸਿੰਘ, ਕੁਲਵਿੰਦਰ ਸਿੰਘ, ਗੁਰਮਿੰਦਰ ਸਿੰਘ, ਹਰਨੇਕ ਸਿੰਘ, ਰਤਨ ਸਿੰਘ, ਹਰਭਜਨ ਸਿੰਘ, ਕਮਲਜੀਤ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਝੈਲ ਸਿੰਘ, ਬਲਬੀਰ ਸਿੰਘ ਢੱਟ ਦੇ ਮੈਂਬਰ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ: ਰੌਂਗਟੇ ਖੜ੍ਹੇ ਕਰ ਦੇਵੇਗੀ ਪਤਨੀ ਦੀ ਇਹ ਕਰਤੂਤ, ਧੀਆਂ ਤੇ ਭੈਣਾਂ ਨਾਲ ਮਿਲ ਕੇ ਜਿਊਂਦਾ ਸਾੜਿਆ ਪਤੀ


author

shivani attri

Content Editor

Related News