ਚੌਲਾਂਗ ਟੋਲ ਪਲਾਜ਼ਾ ਧਰਨੇ ਦੇ 66ਵੇਂ ਦਿਨ ਵੀ ਕਿਸਾਨਾਂ ਨੇ ਮੋਦੀ ਦਾ ਕੀਤਾ ਪਿੱਟ ਸਿਆਪਾ

12/09/2020 3:13:38 PM

ਟਾਂਡਾ ਉੜਮੁੜ ( ਪੰਡਿਤ)— ਹਾਈਵੇਅ ਚੌਲਾਂਗ ਟੋਲ ਪਲਾਜ਼ਾ 'ਤੇ ਦੋਆਬਾ ਕਿਸਾਨ ਕਮੇਟੀ ਵੱਲੋਂ ਲਾਏ ਗਏ ਧਰਨੇ ਦੇ ਅੱਜ 66 ਵੇਂ ਦਿਨ ਵੀ ਖੇਤੀ ਕਨੂੰਨਾਂ ਦਾ ਵਿਰੋਧ ਕਰਦੇ ਹੋਏ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਮਰਜੀਤ ਸਿੰਘ ਕੁਰਾਲਾ, ਬਲਵਿੰਦਰ ਸਿੰਘ ਕੋਟਲੀ ਅਗਵਾਈ 'ਚ ਲਾਏ ਗਏ ਇਸ ਧਰਨੇ ਦੌਰਾਨ ਨਿਰਮਲ ਸਿੰਘ ਲੱਕੀ, ਗੁਰਮਿੰਦਰ ਸਿੰਘ ਮੂਨਕਾ, ਸੁਖਵੀਰ ਸਿੰਘ ਨਰਵਾਲ ਆਦਿ ਬੁਲਾਰਿਆਂ ਨੇ ਦੇਸ਼ ਵਿਆਪੀ ਕਿਸਾਨ ਅੰਦੋਲਨ ਦੌਰਾਨ ਪੰਜਾਬ ਅਤੇ ਹੋਰ ਸੂਬਿਆਂ ਤੋਂ ਦਿੱਲੀ ਸ਼ਾਂਤਮਈ ਸ਼ੰਘਰਸ਼ ਕਰ ਰਹੇ ਲੱਖਾਂ ਕਿਸਾਨ ਪਿਛਲੇ 14 ਦਿਨਾਂ ਤੋਂ ਹੱਡ ਚੀਰਵੀਂ ਠੰਡ ਵਿੱਚ ਸੜਕਾਂ ਤੇ ਬੈਠੇ ਹਨ।

ਇਹ ਵੀ ਪੜ੍ਹੋ: ਕਿਸਾਨੀ ਰੰਗ 'ਚ ਰੰਗੀ ਗਈ ਵਿਆਹ ਦੀ 'ਜਾਗੋ', 'ਪੇਚਾ ਪੈ ਗਿਆ ਸੈਂਟਰ' ਨਾਲ ਗੀਤ 'ਤੇ ਪਏ ਭੰਗੜੇ (ਤਸਵੀਰਾਂ)

ਇਸ ਦੇ ਬਾਵਜ਼ੂਦ ਹੰਕਾਰ 'ਚ ਡੁੱਬੀ ਮੋਦੀ ਸਰਕਾਰ ਲਗਾਤਾਰ ਆਪਣੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵੀ ਦਿੱਲੀ ਪੱਕਾ ਮੋਰਚਾ ਲਾ ਕੇ ਬੈਠੇ ਹਨ ਅਤੇ ਕਈ ਮਹੀਨੇ ਵੀ ਦਿੱਲੀ ਬੈਠਣਾ ਪਏਗਾ ਤਾਂ ਬੈਠਣਗੇ।  ਉਨ੍ਹਾਂ ਕਿਹਾ ਕਿ ਅੰਨਦਾਤਿਆ ਦੇ ਸੰਘਰਸ਼ ਅੱਗੇ ਮੋਦੀ ਸਰਕਾਰ ਨੂੰ ਝੁਕਣਾ ਪਵੇਗਾ।

ਇਹ ਵੀ ਪੜ੍ਹੋ: ਭਾਰਤ ਬੰਦ ਦੌਰਾਨ ਜਲੰਧਰ 'ਚ ਗੁੰਡਾਗਰਦੀ, ਹਥਿਆਰਬੰਦ ਨੌਜਵਾਨਾਂ ਨੇ ਫੈਕਟਰੀ ਕਾਮਿਆਂ ਦੀ ਕੀਤੀ ਕੁੱਟਮਾਰ

ਅੱਜ ਧਰਨੇ ਦੌਰਾਨ ਉੱਘੇ ਕਿਸਾਨ ਅਤੇ ਸਮਾਜ ਸੇਵਕ ਮਨਜੀਤ ਸਿੰਘ ਦਸੂਹਾ ਵੱਲੋਂਕਿਸਾਨਾਂ ਲਈ ਲੰਗਰ ਲਾਇਆ ਗਿਆ। ਇਸ ਮੌਕੇ ਮਨਜੀਤ ਸਿੰਘ ਦਸੂਹਾ , ਤਰਲੋਚਨ ਸਿੰਘ ਰਾਹੀਂ, ਬਲਵਿੰਦਰ ਸਿੰਘ, ਗੁਰਮਿੰਦਰ ਸਿੰਘ ਦਾਰਾਪੁਰ, ਹਰਬੰਸ ਸਿੰਘ ਜਹੂਰਾ, ਸਵਰਨ ਸਿੰਘ ਝੋਜੜਾ, ਕੁਲਵੰਤ ਸਿੰਘ ਖੋਖਰ, ਸੁਖਰਾਜ ਸਿੰਘ ਖਰਲਾਂ, ਪਾਖਰ ਸਿੰਘ, ਮੱਖਣ ਸਿੰਘ ਮੋਕਲਾ, ਰਸ਼ਪਾਲ ਸਿੰਘ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ: ਰੌਂਗਟੇ ਖੜ੍ਹੇ ਕਰ ਦੇਵੇਗੀ ਪਤਨੀ ਦੀ ਇਹ ਕਰਤੂਤ, ਧੀਆਂ ਤੇ ਭੈਣਾਂ ਨਾਲ ਮਿਲ ਕੇ ਜਿਊਂਦਾ ਸਾੜਿਆ ਪਤੀ

shivani attri

This news is Content Editor shivani attri