ਟਰੈਕਟਰ ਪਰੇਡ ’ਚ ਹਿੱਸਾ ਲੈਣ ਲਈ ਟਾਂਡਾ ਤੋਂ ਕਿਸਾਨ ਵੱਡੀ ਗਿਣਤੀ ’ਚ ਅੱਜ ਦਿੱਲੀ ਹੋਣਗੇ ਰਵਾਨਾ

01/24/2021 4:19:33 PM

ਟਾਂਡਾ ਉੜਮੁੜ (ਮੋਮੀ)- ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਨਵੀਂ ਦਿੱਲੀ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ 26 ਜਨਵਰੀ ਦੀ ਟਰੈਕਟਰ ਪਰੇਡ ਵਿਚ ਹਿੱਸਾ ਲੈਣ ਲਈ ਜ਼ਿਲਾ ਹੁਸ਼ਿਆਰਪੁਰ ਦੇ ਸਮੂਹ ਕਿਸਾਨ 25 ਜਨਵਰੀ ਨੂੰ ਬੁੱਲ੍ਹੋਵਾਲ ਤੋਂ ਵੱਡੀ ਗਿਣਤੀ ਵਿਚ ਟਰੈਕਟਰਾਂ ਸਮੇਤ ਰਵਾਨਾ ਹੋਣਗੇ। 

ਇਸ ਸਬੰਧੀ ਜਾਣਕਾਰੀ ਦਿੰਦੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਚੌਧਰੀ ਹਰਦੇਵ ਸਿੰਘ ਧੂਤ ਨੇ ਯੂਨੀਅਨ ਦੀ ਹੋਈ ਇਕ ਵਿਸ਼ਾਲ ਮੀਟਿੰਗ ਦੌਰਾਨ ਦੱਸਿਆ ਕਿ ਯੂਨੀਅਨ ਵੱਲੋਂ ਪਹਿਲਾਂ 26 ਜਨਵਰੀ ਨੂੰ ਬੁੱਲ੍ਹੋਵਾਲ ਤੋਂ ਲੈ ਕੇ ਜ਼ਿਲ੍ਹਾ ਜ਼ਿਲਾ ਪੱਧਰੀ ਟਰੈਕਟਰ ਰੋਸ ਮਾਰਚ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਪ੍ਰੰਤੂ ਯੂਨੀਅਨ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਹੁਣ ਸਮੂਹ ਕਿਸਾਨ ਦਿੱਲੀ ਪਹੁੰਚ ਕੇ ਟਰੈਕਟਰ ਪਰੇਡ ਵਿਚ ਹਿੱਸਾ ਲੈਣਗੇ। 

ਇਸ ਮੌਕੇ ਯੂਨੀਅਨ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦੇ ਹੋਏ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਪੰਕਜ ਮਹਿਤਾ, ਜਨਰਲ ਸਕੱਤਰ ਸੁਖਪਾਲ ਸਿੰਘ, ਪ੍ਰੈੱਸ ਸਕੱਤਰ ਸ਼ਾਮ ਸੈਣੀ, ਮਨਦੀਪ ਕੁਮਾਰ ਬਲਾਕ ਹੁਸ਼ਿਆਰਪੁਰ-1, ਤਾਰਾ ਸਿੰਘ ਚੌਲਾਂਗ ਪ੍ਰਧਾਨ ਟਾਂਡਾ, ਸੁਰਿੰਦਰਪਾਲ ਸਿੰਘ ਪ੍ਰਧਾਨ ਭੂੰਗਾ, ਅਜੀਤ ਸਿੰਘ ਮੀਤ ਪ੍ਰਧਾਨ ਟਾਂਡਾ, ਤਜਿੰਦਰ ਸਿੰਘ ਮੀਤ ਪ੍ਰਧਾਨ, ਨਵਦੀਪ ਸਿੰਘ ਧਾਮੀ ਅਤੇ ਹੋਰ ਬਹੁਤ ਸਾਰੇ ਕਿਸਾਨ ਹਾਜ਼ਰ ਸਨ। 


shivani attri

Content Editor

Related News