ਹਮੀਰਾ ਵਿਖੇ ਹਾਈਵੇਅ ’ਤੇ ਸੈਂਕੜੇ ਕਿਸਾਨਾਂ ਵੱਲੋਂ ਚੱਕਾ ਜਾਮ ਕਰਕੇ ਕੀਤਾ ਗਿਆ ਰੋਸ ਪ੍ਰਦਰਸ਼ਨ

Saturday, Feb 06, 2021 - 04:17 PM (IST)

ਹਮੀਰਾ ਵਿਖੇ ਹਾਈਵੇਅ ’ਤੇ ਸੈਂਕੜੇ ਕਿਸਾਨਾਂ ਵੱਲੋਂ ਚੱਕਾ ਜਾਮ ਕਰਕੇ ਕੀਤਾ ਗਿਆ ਰੋਸ ਪ੍ਰਦਰਸ਼ਨ

ਭੁਲੱਥ (ਰਜਿੰਦਰ ਕੁਮਾਰ)- ਜਲੰਧਰ-ਅੰਮਿ੍ਰਤਸਰ ਹਾਈਵੇਅ ਉਤੇ ਪੈਂਦੇ ਪਿੰਡ ਹਮੀਰਾ  ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ  ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ ਦੇ ਇਕੱਠ ਵੱਲੋਂ ਹਾਈਵੇਅ ’ਤੇ ਚੱਕਾ ਜਾਮ ਕੀਤਾ ਗਿਆ। 

ਇਹ ਵੀ ਪੜ੍ਹੋ : ‘ਚੱਕਾ ਜਾਮ’ ਨੂੰ ਜਲੰਧਰ ’ਚ ਭਰਵਾਂ ਹੁੰਗਾਰਾ, ‘ਜੈ ਜਵਾਨ ਜੈ ਕਿਸਾਨ’ ਦੇ ਨਾਅਰੇ ਲਗਾ ਕਿਸਾਨਾਂ ਦੇ ਹੱਕ ’ਚ ਡਟੇ ਬੱਚੇ

PunjabKesari

ਦੱਸ ਦਈਏ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ 6 ਫਰਵਰੀ ਨੂੰ ਦੁਪਹਿਰ 12 ਤੋਂ 3 ਵਜੇ ਤਕ ਦੇਸ਼ ਭਰ ਵਿੱਚ ਸੜਕਾਂ ’ਤੇ ਚੱਕਾ ਜਾਮ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ, ਜਿਸ ਦੇ ਤਹਿਤ ਅੱਜ ਕਿਸਾਨਾਂ ਵੱਲੋਂ ਹਮੀਰਾ ਵਿਖੇ  ਚੱਕਾ ਜਾਮ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਕਪੂਰਥਲਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਨੇ ਆਖਿਆ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ਅੜੀ ਹੋਈ ਹੈ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਦਿਮਾਗ ਤੋਂ ਬਗੈਰ ਜਾਪਦਾ ਹੈ। ਜੋ ਦੇਸ਼ ਭਰ ਦੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਉਠਾਈ ਜਾ ਰਹੀ ਆਵਾਜ਼ ਨੂੰ ਸਮਝ  ਹੀ ਨਹੀਂ ਰਿਹਾ। 

ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਇੱਛੁਕ ਵਿਦਿਆਰਥੀਆਂ ਲਈ ਅਹਿਮ ਖ਼ਬਰ, ਵੀਜ਼ਾ ਨਿਯਮਾਂ ’ਚ ਹੋਇਆ ਬਦਲਾਅ

ਜਸਬੀਰ ਲਿਟਾਂ ਨੇ ਸੂਬੇ ਦੀ ਕੈਪਟਨ ਸਰਕਾਰ ’ਤੇ ਵਰ੍ਹਦਿਆਂ ਆਖਿਆ ਕਿ ਕੈਪਟਨ ਸਰਕਾਰ ਨੂੰ ਸੂਬੇ ਵਿੱਚ ਮਿਊਂਸੀਪਲ ਚੋਣਾਂ ਕਰਵਾਉਣ ਦੀ ਪਈ ਹੋਈ ਹੈ ਜਦਕਿ ਪੰਜਾਬ ਦੇ ਕਿਸਾਨ ਆਪਣੇ ਹੱਕਾਂ ਲਈ  ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਂ ਤਾਂ ਹੁਣ ਪੰਜਾਬ ਨੂੰ ਬਚਾਉਣ ਦਾ ਹੈ ਜੇਕਰ ਪੰਜਾਬ ਦਾ ਕਿਸਾਨ ਛੋਟਾ ਦੁਕਾਨਦਾਰ ਆਦਿ ਬਚ ਗਏ ਤਾਂ ਇਥੇ ਚੋਣਾਂ ਵੀ ਹੋ ਜਾਣਗੀਆਂ।
ਇਹ ਵੀ ਪੜ੍ਹੋ : ਮੋਦੀ ਸਰਕਾਰ ਖੇਤੀ ਕਾਨੂੰਨਾਂ ’ਤੇ ਜਲਦ ਫੈਸਲਾ ਲੈਂਦੀ ਹੈ ਤਾਂ ਰਾਕੇਸ਼ ਟਿਕੈਤ ਨਹੀਂ, ਸਗੋਂ ਯੂ. ਪੀ. ਕਾਰਨ ਹੋਵੇਗਾ : ਜਾਖੜ


author

shivani attri

Content Editor

Related News