ਚੌਲਾਂਗ ਟੋਲ ਪਲਾਜ਼ਾ ’ਤੇ ਕਿਸਾਨਾਂ ਨੇ ਲਾਇਆ ਮੋਰਚਾ, ਕੇਂਦਰ ਖ਼ਿਲਾਫ਼ ਕੱਢੀ ਭੜਾਸ

02/07/2021 3:38:40 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ,ਮੋਮੀ, ਕੁਲਦੀਸ਼)- ਦੋਆਬਾ ਕਿਸਾਨ ਕਮੇਟੀ ਵੱਲੋ ਹਾਈਵੇਅ ਚੌਲਾਂਗ ਟੋਲ ਪਲਾਜ਼ਾ ’ਤੇ ਲਾਏ ਗਏ ਧਰਨੇ ਦੇ 126ਵੇਂ ਦਿਨ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਆਏ ਕਿਸਾਨਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦੇ ਹੋਏ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਇਹ ਵੀ ਪੜ੍ਹੋ : ਕੈਨੇਡਾ ਜਾਣ ਦੇ ਇੱਛੁਕ ਵਿਦਿਆਰਥੀਆਂ ਲਈ ਅਹਿਮ ਖ਼ਬਰ, ਵੀਜ਼ਾ ਨਿਯਮਾਂ ’ਚ ਹੋਇਆ ਬਦਲਾਅ

ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਲਾਏ ਗਏ ਇਸ ਧਰਨੇ ਦੌਰਾਨ ਕਿਸਾਨ ਆਗੂਆਂ ਬਲਬੀਰ ਸਿੰਘ ਸੋਹੀਆ, ਹਰਭਜਨ ਸਿੰਘ, ਰਤਨ ਸਿੰਘ, ਹਰਨੇਕ ਸਿੰਘ ਟਾਂਡਾ, ਬਾਪੂ ਬਲਕਾਰ ਸਿੰਘ ਸਿੱਧੂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਦੇਸ਼ ਵਿਆਪੀ ਕਿਸਾਨ ਅੰਦੋਲਨ ਲਈ ਕਿਸਾਨਾਂ ਅਤੇ ਕਿਰਤੀਆਂ ਨੂੰ ਲਾਮਬੰਦ ਕਰਨ ਦੇ ਨਾਲ ਨਾਲ ਆਖਿਆ ਕੇ ਅੱਜ ਦੇਸ਼ ਦਾ ਹਰੇਕ ਵਰਗ ਅੰਨਦਾਤਿਆ ਨਾਲ ਹੋ ਰਹੇ ਧੱਕੇ ਦੇ ਖ਼ਿਲਾਫ਼ ਡੱਟਕੇ ਖੜਾ ਹੋ ਗਿਆ ਹੈ ਅਤੇ ਹੁਣ ਦਿੱਲੀ ਤੋਂ ਦੂਰ ਦਰਾਜ ਦੇ ਸੂਬਿਆਂ ਦੇ ਕਿਸਾਨ ਵੀ ਦਿੱਲੀ ਕੂਚ ਕਰਨ ਲੱਗ ਪਏ ਹਨ। 

ਇਹ ਵੀ ਪੜ੍ਹੋ :  ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਦੀ ਅਨੋਖੀ ਪਹਿਲ, ਧੀ ਦੇ ਜਨਮ ’ਤੇ ਘਰ ਜਾ ਕੇ ਕਿੰਨਰ ਦੇਣਗੇ ਇਹ ਤੋਹਫ਼ਾ

ਉਨ੍ਹਾਂ ਆਖਿਆ ਦਿੱਲੀ ਵਿੱਚੋਂ ਕਿਸਾਨ ਕਾਲੇ ਖੇਤੀ ਕਾਨੂੰਨਾਂ ਰੱਦ ਕਰਵਾ ਕੇ ਹੀ ਘਰਾਂ ਨੂੰ ਆਉਣਗੇ | ਇਸ ਮੌਕੇ ਗੁਰਦੁਆਰਾ ਦਾਰਾਪੁਰ ਬਾਈਪਾਸ ਦੇ ਸੇਵਾਦਾਰਾਂ ਨੇ ਲੰਗਰ ਦੀ ਸੇਵਾ ਕੀਤੀ। ਇਸ ਮੌਕੇ ਮਨਜੀਤ ਸਿੰਘ, ਅਮਰਜੀਤ ਸਿੰਘ, ਅਮ੍ਰਿਤਵੀਰ ਪਾਲ ਸਿੰਘ, ਰਘਵੀਰ ਸਿੰਘ, ਸਤਨਾਮ ਸਿੰਘ ਢਿੱਲੋਂ, ਅਮਨਦੀਪ ਸਿੰਘ, ਕੇਵਲ ਸਿੰਘ, ਸੁਖਵਿੰਦਰ ਸਿੰਘ, ਬਲਦੇਵ ਸਿੰਘ, ਮੱਖਣ ਸਿੰਘ, ਨਸੀਬ ਸਿੰਘ, ਮੱਸਾ ਸਿੰਘ, ਗੁਰਮੀਤ ਸਿੰਘ, ਗੁਰਦਿਆਲ ਸਿੰਘ, ਮਲਕੀਤ ਸਿੰਘ, ਅਵਤਾਰ ਸਿੰਘ, ਸਤਪਾਲ ਸਿੰਘ, ਸ਼ੀਤਲ ਸਿੰਘ, ਦਿਲਬਾਗ ਸਿੰਘ, ਕਰਨੈਲ ਸਿੰਘ, ਸਵਰਨ ਸਿੰਘ, ਸਾਧੂ ਸਿੰਘ, ਹਰਜਿੰਦਰ ਸਿੰਘ, ਬਲਬੀਰ ਸਿੰਘ, ਮਨਪ੍ਰੀਤ ਸਿੰਘ, ਨੀਲਾ ਕੁਰਾਲਾ, ਜਗਤਾਰ ਸਿੰਘ ਆਦਿ ਮੌਜੂਦ ਸਨ। 
ਇਹ ਵੀ ਪੜ੍ਹੋ : ਵਿਆਹ ਦੇ ਇਕ ਸਾਲ ’ਚ ਸਹੁਰਿਆਂ ਨੇ ਵਿਖਾਏ ਆਪਣੇ ਅਸਲੀ ਰੰਗ, ਨੂੰਹ ਨੂੰ ਦਿੱਤੀ ਦਰਦਨਾਕ ਮੌਤ


shivani attri

Content Editor

Related News