145ਵੇਂ ਦਿਨ ਵਿਚ ਪੁੱਜਾ ਚੌਲਾਂਗ ਟੋਲ ਪਲਾਜ਼ਾ ''ਤੇ ਕਿਸਾਨਾਂ ਦਾ ਧਰਨਾ

02/27/2021 3:20:26 PM

ਟਾਂਡਾ ਉੜਮੁੜ ( ਵਰਿੰਦਰ ਪੰਡਿਤ)- ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀ ਦੋਆਬਾ ਕਿਸਾਨ ਕਮੇਟੀ ਵੱਲੋ ਹਾਈਵੇਅ ਚੌਲਾਂਗ ਟੋਲ ਪਲਾਜ਼ਾ 'ਤੇ ਲਾਏ ਗਏ ਧਰਨੇ ਦੇ 145ਵੇਂ ਦਿਨ ਨੂੰ ਕਿਸਾਨਾਂ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਪ੍ਰਕਾਸ਼ ਦਿਵਸ ਅਤੇ ਸ਼ਹੀਦ ਚੰਦਰ ਸ਼ੇਖਰ ਆਜ਼ਾਦ ਦਾ ਸ਼ਹੀਦੀ ਮਨਾਉਂਦੇ ਹੋਏ ਮੋਦੀ ਸਰਕਾਰ ਦੀਆਂ ਕਿਸਾਨ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ।

ਇਹ ਵੀ ਪੜ੍ਹੋ: ਪਵਿੱਤਰ ਸਥਾਨ ਸ੍ਰੀ ਖ਼ੁਰਾਲਗੜ੍ਹ ਸਾਹਿਬ ਦੀ ਹੈ ਵਿਸ਼ੇਸ਼ ਮਹੱਤਤਾ, ‘ਗੁਰੂ ਰਵਿਦਾਸ’ ਜੀ ਨੇ ਇਥੇ ਬਿਤਾਏ ਸਨ 4 ਸਾਲ

ਇਸ ਦੌਰਾਨ ਜਥੇਬੰਦੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੀ ਅਗਵਾਈ ਵਿੱਚ ਲੱਗੇ ਇਸ ਧਰਨੇ ਦੌਰਾਨ ਬਲਬੀਰ ਸਿੰਘ ਸੋਹੀਆ, ਗੁਰਮਿੰਦਰ ਸਿੰਘ, ਸਤਪਾਲ ਸਿੰਘ ਮਿਰਜ਼ਾਪੁਰ, ਪ੍ਰਿਥਪਾਲ ਸਿੰਘ ਗੁਰਾਇਆ,  ਸ਼ਿਵ ਪੂਰਨ ਸਿੰਘ ਆਦਿ ਬੁਲਾਰਿਆਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਆਖਿਆ ਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਕਾਲੇ ਖੇਤੀ ਕਾਨੂੰਨਾਂ ਨਾਲ ਕਿਸਾਨ ਮਜ਼ਦੂਰਾਂ ਅਤੇ ਤਬਾਹਕੁੰਨ ਅਸਰ ਪੈਣਗੇ ਇਸਦੇ ਲਈ ਅੱਜ ਦੇਸ਼ ਦੇ ਕਿਰਤੀ ਕਿਸਾਨ ਆਪਣੇ ਵਜੂਦ ਦੀ ਲੜਾਈ ਲੜ ਰਹੇ ਹਨ ਜੋ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਜਾਰੀ ਰਹੇਗੀ। 

ਇਹ ਵੀ ਪੜ੍ਹੋ: ਪੇਪਰ ਦੇਣ ਤੋਂ ਬਾਅਦ ਕੁੜੀ ਦੀ ਸ਼ੱਕੀ ਹਾਲਾਤ ’ਚ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਇਸ ਮੌਕੇ ਸਵਰਨ ਸਿੰਘ, ਦਰਸ਼ਨ ਸਿੰਘ ਹਰਸੀਪਿੰਡ, ਰਤਨ ਸਿੰਘ, ਸਰਦੂਲ ਸਿੰਘ, ਗੁਰਦੇਵ ਸਿੰਘ, ਅਮਰੀਕ ਸਿੰਘ, ਗੁਰਦਿਆਲ ਸਿੰਘ, ਦਿਲਬਾਗ ਸਿੰਘ, ਗੁਰਬਖ਼ਸ਼ ਸਿੰਘ, ਹਰਜਿੰਦਰ ਸਿੰਘ, ਬਲਬੀਰ ਸਿੰਘ, ਕਰਨੈਲ ਸਿੰਘ, ਅਵਤਾਰ ਸਿੰਘ, ਸੁਰਿੰਦਰ ਸਿੰਘ, ਸੁਖਚੈਨ ਸਿੰਘ, ਹਰਦੇਵ ਸਿੰਘ, ਬਲਕਾਰ ਸਿੰਘ, ਹਰਭਜਨ ਸਿੰਘ ਰਾਪੁਰ, ਕੁਲਵੰਤ ਸਿੰਘ ਮੌਜੂਦ ਸਨ। ਅੱਜ ਪਿੰਡ ਰਾਪੁਰ ਦੀਆਂ ਸੰਗਤਾਂ ਵੱਲੋ ਲੰਗਰ ਲਾਇਆ ਗਿਆ। 

shivani attri

This news is Content Editor shivani attri