ਚੌਲਾਂਗ ਟੋਲ ਪਲਾਜ਼ਾ ’ਤੇ ਡਟੇ ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਕੱਢੀ ਭੜਾਸ

Wednesday, Mar 03, 2021 - 05:49 PM (IST)

ਚੌਲਾਂਗ ਟੋਲ ਪਲਾਜ਼ਾ ’ਤੇ ਡਟੇ ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਕੱਢੀ ਭੜਾਸ

ਟਾਂਡਾ ਉੜਮੁੜ (ਪੰਡਿਤ, ਕੁਲਦੀਸ਼,ਮੋਮੀ)- ਖੇਤੀ ਕਾਨੂੰਨਾਂ ਖ਼ਿਲਾਫ਼ ਦੋਆਬਾ ਕਿਸਾਨ ਕਮੇਟੀ ਵੱਲੋ ਹਾਈਵੇਅ ਚੌਲਾਂਗ ਟੋਲ ਪਲਾਜ਼ਾ ਉਤੇ ਲਾਏ ਗਏ ਧਰਨੇ ਦੇ 149ਵੇਂ ਦਿਨ ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ। ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਵਿੱਚ ਲੱਗੇ ਇਸ ਧਰਨੇ ਦੌਰਾਨ ਇਸ ਮੌਕੇ ਕਿਸਾਨ ਆਗੂ ਸਤਨਾਮ ਸਿੰਘ ਢਿੱਲੋਂ, ਰਤਨ ਸਿੰਘ ਖੋਖਰ, ਸਤਪਾਲ ਸਿੰਘ ਮਿਰਜਾਪੁਰ, ਸ਼ਿਵਪੂਰਨ ਸਿੰਘ ਜਹੂਰਾ, ਗੁਰਮਿੰਦਰ ਸਿੰਘ, ਰਤਨ ਸਿੰਘ ਖੋਖਰ, ਤਰਲੋਚਨ ਸਿੰਘ ਰਾਹੀਂ ਨੇ ਮੋਦੀ ਸਰਕਾਰ ਦੀਆਂ ਕਿਸਾਨ ਮਜ਼ਦੂਰ ਵਿਰੋਧੀ ਨੀਤੀਆਂ ਦੀ ਪੋਲ ਖੋਲਦੇ ਹੋਏ ਆਖਿਆ ਕਿ ਦਿੱਲੀ ਦੀਆਂ ਸਰਹੱਦਾਂ ਉਤੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੌਂਸਲੇ ਬੁਲੰਦ ਹਨ ਅਤੇ ਲਗਾਤਾਰ ਇਹ ਅੰਦੋਲਨ ਵੱਡਾ ਹੋ ਰਿਹਾ ਹੈ। 

ਇਹ ਵੀ ਪੜ੍ਹੋ: ਪ੍ਰਧਾਨਗੀ ਦੀ ਲੜਾਈ ‘ਚ ਸੋਸਾਇਟੀ ਦੇ ਸੈਕਟਰੀ ਨੇ ਕੀਤੀ ਖ਼ੁਦਕੁਸ਼ੀ, ਸਦਮੇ ‘ਚ ਡੁੱਬਾ ਪਰਿਵਾਰ

ਉਨ੍ਹਾਂ ਆਖਿਆ ਕਿ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੇ ਹੀ ਕਿਸਾਨ ਘਰਾਂ ਨੂੰ ਆਉਣਗੇ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਟਾਂਡਾ ਇਲਾਕੇ ਵਿੱਚੋਂ ਕਿਸਾਨਾਂ ਦੇ ਵੱਡੇ ਜੱਥੇ ਦਿੱਲੀ ਅੰਦੋਲਨ ਲਈ ਰਵਾਨਾ ਹੋਣਗੇ। ਇਸ ਦੌਰਾਨ ਪਿੰਡ ਜਹੂਰਾ ਦੀਆਂ ਸੰਗਤਾਂ ਵੱਲੋ ਲੰਗਰ ਲਾਇਆ ਗਿਆ। ਇਸ ਮੌਕੇ ਸਵਰਨ ਸਿੰਘ, ਮਾਸਟਰ ਦਰਸ਼ਨ ਸਿੰਘ ਹਰਸੀਪਿੰਡ, ਬਲਕਾਰ ਸਿੰਘ, ਕਰਨੈਲ ਸਿੰਘ, ਬਚਨ ਸਿੰਘ, ਗੁਰਦੇਵ ਸਿੰਘ ਢਿੱਲੋਂ, ਅਮਰੀਕ ਸਿੰਘ, ਸਰਬਜੀਤ ਸਿੰਘ, ਬਲਬੀਰ ਸਿੰਘ, ਨਿਰਮਲ ਸਿੰਘ, ਦਿਲਬਾਗ ਸਿੰਘ, ਹਰਭਜਨ ਸਿੰਘ ਬਾਜਵਾ, ਕੁਲਵੰਤ ਸਿੰਘ ਕੁਰਾਲਾ, ਕਰਨੈਲ ਸਿੰਘ, ਜੋਗਿੰਦਰ ਸਿੰਘ, ਮਨਜਿੰਦਰ ਸਿੰਘ ਮਾਨਕਢੇਰੀ, ਮੱਘਰ ਸਿੰਘ, ਸ਼ਲਿੰਦਰ ਸਿੰਘ, ਮੇਜਰ ਸਿੰਘ, ਸੁਖਵਿੰਦਰ ਸਿੰਘ, ਹਰਗੁਨ ਸਿੰਘ, ਦੀਦਾਰ ਸਿੰਘ, ਜਗਮੋਹਨ ਸਿੰਘ, ਗੁਰਦਿਆਲ ਸਿੰਘ ਅਤੇ ਬਲਕਾਰ ਸਿੰਘ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ: ਜਲੰਧਰ ਕਮਿਸ਼ਨਰੇਟ ਪੁਲਸ ਅਧੀਨ ਆਉਂਦੇ ਪਿੰਡਾਂ ’ਚ ਰਾਤ 8 ਤੋਂ ਸਵੇਰੇ 5 ਵਜੇ ਤੱਕ ਇਹ ਹੁਕਮ ਜਾਰੀ


author

shivani attri

Content Editor

Related News